ਜੰਤਰ-ਮੰਤਰ ’ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਨੂੰ ਲੈ ਕੇ ਸਟੇਸ਼ਨ ਕੀਤੇ ਗਏ ਸਨ ਬੰਦ
ਨਵੀਂ ਦਿੱਲੀ: ਜੰਤਰ-ਮੰਤਰ 'ਤੇ 'ਕਾਕਰੋਚ ਜਨਤਾ ਪਾਰਟੀ' (ਕਾਜਪਾ) ਦੇ ਪ੍ਰਦਰਸ਼ਨ ਦੌਰਾਨ ਸੁਰੱਖਿਆ ਕਾਰਨਾਂ ਕਰਕੇ ਬੰਦ ਕੀਤੇ ਗਏ ਸਾਰੇ 17 ਮੈਟਰੋ ਸਟੇਸ਼ਨਾਂ ਨੂੰ ਬੁੱਧਵਾਰ ਸ਼ਾਮ ਮੁੜ ਯਾਤਰੀਆਂ ਲਈ ਖੋਲ੍ਹ ਦਿੱਤਾ ਗਿਆ। ਦਿੱਲੀ ਮੈਟਰੋ ਰੇਲ ਨਿਗਮ (DMRC) ਨੇ ਇਹ ਜਾਣਕਾਰੀ ਦਿੱਤੀ।
DMRC ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਜਾਰੀ ਇੱਕ ਸੁਨੇਹੇ ਵਿੱਚ ਦੱਸਿਆ, "ਹੁਣ ਦਿੱਲੀ ਮੈਟਰੋ ਨੈੱਟਵਰਕ ਦੇ ਸਾਰੇ ਸਟੇਸ਼ਨ ਯਾਤਰੀਆਂ ਦੀ ਸੇਵਾ ਲਈ ਖੋਲ੍ਹ ਦਿੱਤੇ ਗਏ ਹਨ।"
ਇਸ ਤੋਂ ਪਹਿਲਾਂ ਦਿਨ ਵਿੱਚ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ DMRC ਨੇ ਲੋਕ ਕਲਿਆਣ ਮਾਰਗ, ਰਾਜੀਵ ਚੌਂਕ, ਪਟੇਲ ਚੌਂਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਬਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਕੇਂਦਰੀ ਸਕੱਤਰੇਤ, ਆਈ.ਟੀ.ਓ., ਦਿੱਲੀ ਗੇਟ, ਇੰਦਰਪ੍ਰਸਥ, ਖ਼ਾਨ ਮਾਰਕੀਟ, ਜੋਰ ਬਾਗ ਅਤੇ ਸ਼ਿਵਾਜੀ ਸਟੇਡੀਅਮ ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ।
ਇਸ ਤੋਂ ਬਾਅਦ ਦੁਪਹਿਰ ਵੇਲੇ ਝੰਡੇਵਾਲਾਨ ਮੈਟਰੋ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ, ਜਿਸ ਨਾਲ ਪ੍ਰਭਾਵਿਤ ਸਟੇਸ਼ਨਾਂ ਦੀ ਕੁੱਲ ਗਿਣਤੀ ਵਧ ਕੇ 17 ਹੋ ਗਈ ਸੀ। ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਅਨਿਯਮਿਤਤਾਵਾਂ ਦੇ ਵਿਰੋਧ ਵਿੱਚ ਕਾਜਪਾ ਦੇ 'ਸੰਸਦ ਮਾਰਚ' ਦੇ ਸੱਦੇ 'ਤੇ ਸੋਮਵਾਰ ਨੂੰ ਮੱਧ ਦਿੱਲੀ ਵਿੱਚ ਹਜ਼ਾਰਾਂ ਲੋਕ ਇਕੱਠੇ ਹੋਏ ਸਨ, ਜਿਸ ਤੋਂ ਬਾਅਦ ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਦਾ ਸਿਲਸਿਲਾ ਸ਼ੁਰੂ ਹੋਇਆ ਸੀ।
