ਰਾਜ ਸਭਾ ਚੋਣਾਂ 'ਚ ਨਹੀਂ ਹੋਵੇਗੀ 'ਨੋਟਾ' ਦੀ ਵਰਤੋਂ : ਸੁਪਰੀਮ ਕੋਰਟ
Published : Aug 22, 2018, 8:48 am IST
Updated : Aug 22, 2018, 8:48 am IST
SHARE ARTICLE
Supreme Court of India
Supreme Court of India

ਸੁਪਰੀਮ ਕੋਰਟ ਨੇ ਰਾਜ ਸਭਾ ਚੋਣਾਂ ਵਿਚ 'ਇਨ੍ਹਾਂ ਵਿਚੋਂ ਕੋਈ ਨਹੀਂ' ਭਾਵ ਨੋਟਾ ਬਦਲ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿਤਾ...............

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਾਜ ਸਭਾ ਚੋਣਾਂ ਵਿਚ 'ਇਨ੍ਹਾਂ ਵਿਚੋਂ ਕੋਈ ਨਹੀਂ' ਭਾਵ ਨੋਟਾ ਬਦਲ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿਤਾ। ਮੁੱਖ ਜੱਜ ਦੀਪਕ ਮਿਸ਼ਰਾ, ਜਸਟਿਸ ਏ ਐਮ ਖ਼ਾਨਵਿਲਕਰ ਅਤੇ ਜਸਟਿਸ ਡੀ ਵਾਈ ਚੰਦਰਚੂੜ ਦੇ ਬੈਂਚ ਨੇ ਰਾਜ ਸਭਾ ਚੋਣਾਂ ਦੀਆਂ ਵੋਟਾਂ ਵਿਚ ਨੋਟਾ ਦੇ ਬਦਲ ਦੀ ਇਜਾਜ਼ਤ ਦੇਣ ਵਾਲੇ ਚੋਣ ਕਮਿਸ਼ਨ ਦੇ ਨੋਟੀਫ਼ੀਕੇਸ਼ਨ ਨੂੰ ਰੱਦ ਕਰ ਦਿਤਾ। ਸੁਪਰੀਮ ਕੋਰਟ ਨੇ ਕਮਿਸ਼ਨ ਦੇ ਨੋਟੀਫ਼ੀਕੇਸ਼ਨ 'ਤੇ ਸਵਾਲ ਉਠਾਇਆ ਅਤੇ ਕਿਹਾ ਕਿ ਨੋਟਾ ਸਿੱਧੇ ਚੋਣਾਂ ਵਿਚ ਆਮ ਵੋਟਾਂ ਦੀ ਵਰਤੋਂ ਲਈ ਬਣਾਇਆ ਗਿਆ ਹੈ। ਇਹ ਫ਼ੈਸਲਾ ਸ਼ੈਲੇਸ ਮਨੁਭਾਈ ਪਰਮਾਰ ਦੀ ਅਰਜ਼ੀ 'ਤੇ ਆਇਆ ਹੈ।

ਪਿਛਲੀਆਂ ਰਾਜ ਸਭਾ ਚੋਣਾਂ ਵਿਚ ਉਹ ਗੁਜਰਾਤ ਵਿਧਾਨ ਸਭਾ ਵਿਚ ਕਾਂਗਰਸ ਦੇ ਮੁੱਖ ਕਨਵੀਨਰ ਸਨ। ਪਰਮਾਰ ਨੇ ਵੋਟਿੰਗ ਵਿਚ ਨੋਟਾ ਦੇ ਬਦਲ ਦੀ ਇਜਾਜ਼ਤ ਦੇਣ ਵਾਲੇ ਕਮਿਸ਼ਨ ਦੇ ਨੋਟੀਫ਼ੀਕੇਸ਼ਨ ਨੂੰ ਚੁਨੌਤੀ ਦਿਤੀ ਸੀ। ਸੁਪਰੀਮ ਕੋਰਟ ਨੇ ਪਹਿਲਾਂ ਕਿਹਾ ਸੀ ਕਿ ਨੋਟਾ ਦੀ ਸ਼ੁਰੂਆਤ ਕਰ ਕੇ ਚੋਣ ਕਮਿਸ਼ਨ ਵੋਟਿੰਗ ਨਾ ਕਰਨ ਨੂੰ ਕਾਨੂੰਨੀ ਰੂਪ ਪ੍ਰਦਾਨ ਕਰ ਰਿਹਾ ਹੈ। ਗੁਜਰਾਤ ਕਾਂਗਰਸ ਦੇ ਨੇਤਾ ਨੇ ਕਿਹਾ ਸੀ ਕਿ ਰਾਜ ਸਭਾ ਚੋਣਾਂ ਵਿਚ ਜੇਕਰ ਨੋਟਾ ਦੇ ਪ੍ਰਬੰਧ ਨੂੰ ਮਨਜ਼ੂਰੀ ਦਿਤੀ ਜਾਂਦੀ ਹੈ ਤਾਂ ਇਸ ਨਾਲ ਖ਼ਰੀਦੋ-ਫ਼ਰੋਖ਼ਤ ਅਤੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਮਿਲੇਗੀ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement