Bihar Accident News: ਬਿਹਾਰ 'ਚ ਡਿਵਾਈਡਰ ਨਾਲ ਟਕਰਾਈ ਕਾਰ, ਇਕੋ ਪਰਿਵਾਰ ਦੇ 5 ਲੋਕਾਂ ਦੀ ਦਰਦਨਾਕ ਮੌਤ
Published : Aug 22, 2024, 11:06 am IST
Updated : Aug 22, 2024, 11:35 am IST
SHARE ARTICLE
Bihar Accident News in punjabi
Bihar Accident News in punjabi

Bihar Accident News: ਮਾਤਾ ਦੇ ਦਰਸ਼ਨ ਕਰਕੇ ਵਾਪਸ ਆ ਰਿਹਾ ਸੀ ਪ੍ਰਵਾਰ

Bihar Accident News in punjabi : ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਸੜਕ ਹਾਦਸੇ ਵਿਚ ਦੋ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਸਾਰੇ ਕਾਰ ਸਵਾਰ ਮਾਂ ਵਿੰਧਿਆਵਾਸਿਨੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਸਵਾਰ ਸਾਰੇ ਲੋਕ ਵਿੰਧਿਆਚਲ ਤੋਂ ਮਾਂ ਵਿੰਧਿਆਵਾਸਿਨੀ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਉਦੋਂ ਉਨ੍ਹਾਂ ਦੀ ਕਾਰ ਅਚਾਨਕ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਦੇ ਸਮੇਂ ਕਾਰ ਵਿੱਚ ਸੱਤ ਲੋਕ ਸਵਾਰ ਸਨ। ਇਨ੍ਹਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Air India Flight Bomb Threat: ਏਅਰ ਇੰਡੀਆ ਦੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ, ਏਅਰਪੋਰਟ 'ਤੇ ਐਮਰਜੈਂਸੀ ਦਾ ਐਲਾਨ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਮੁਤਾਬਕ ਭੋਜਪੁਰ ਜ਼ਿਲੇ ਦੇ ਕਮਾਰੀਆ ਪਿੰਡ ਦੇ 7 ਲੋਕ ਇਕ ਮਹਿੰਦਰਾ SUV ਕਾਰ 'ਚ ਵਿੰਧਿਆਚਲ ਮਾਤਾ ਦੇ ਦਰਸ਼ਨਾਂ ਲਈ ਗਏ ਸਨ। ਇਹ ਸਾਰੇ ਲੋਕ ਵੀਰਵਾਰ ਸਵੇਰੇ ਵਾਪਸ ਆ ਰਹੇ ਸਨ। ਇਸੇ ਦੌਰਾਨ ਕਾਰ ਚਾਲਕ ਦਾ ਗੱਡੀ ’ਤੇ ਕਾਬੂ ਨਹੀਂ ਰਿਹਾ ਅਤੇ ਇਹ ਸੜਕ ਵਿਚਕਾਰ ਡਿਵਾਈਡਰ ਨਾਲ ਟਕਰਾ ਗਈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ 'ਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।

ਮ੍ਰਿਤਕਾਂ ਵਿਚ ਤਿੰਨ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਡਰਾਈਵਰ ਨੂੰ ਨੀਂਦ ਆ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

​(For more Punjabi news apart from Bihar Accident News in punjabi  stay tuned to Rozana Spokesman)

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement