Air India Flight Bomb Threat: ਏਅਰ ਇੰਡੀਆ ਦੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ, ਏਅਰਪੋਰਟ 'ਤੇ ਐਮਰਜੈਂਸੀ ਦਾ ਐਲਾਨ
Published : Aug 22, 2024, 10:13 am IST
Updated : Aug 22, 2024, 10:13 am IST
SHARE ARTICLE
Thiruvananthapuram Air india flight bomb threat
Thiruvananthapuram Air india flight bomb threat

Air India Flight Bomb Threat: ਘਬਰਾਏ ਲੋਕ ਇੱਧਰ ਉੱਧਰ ਭੱਜੇ

Thiruvananthapuram Air india flight bomb threat: ਮੁੰਬਈ ਤੋਂ ਏਅਰ ਇੰਡੀਆ ਦੇ ਜਹਾਜ਼ ਵਿਚ ਬੰਬ ਦੀ ਧਮਕੀ ਤੋਂ ਬਾਅਦ ਤਿਰੂਵਨੰਤਪੁਰਮ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਏਅਰ ਇੰਡੀਆ ਦੀ ਇਹ ਫਲਾਈਟ ਮੁੰਬਈ ਤੋਂ ਤਿਰੂਵਨੰਤਪੁਰਮ ਆ ਰਹੀ ਸੀ।

ਬੰਬ ਦੀ ਧਮਕੀ ਤੋਂ ਬਾਅਦ ਉਸ ਨੂੰ ਏਅਰਪੋਰਟ 'ਤੇ ਆਈਸੋਲੇਸ਼ਨ ਬੇਅ 'ਚ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਤਿਰੂਵਨੰਤਪੁਰਮ ਹਵਾਈ ਅੱਡੇ 'ਤੇ ਪੂਰੀ ਤਰ੍ਹਾਂ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਅਧਿਕਾਰੀ, ਪੁਲਿਸ ਅਤੇ ਸੀਆਈਐਸਐਫ ਦੇ ਜਵਾਨ ਮੌਕੇ 'ਤੇ ਪਹੁੰਚ ਗਏ ਹਨ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਹੋਰ ਜਾਣਕਾਰੀ ਦਿੱਤੀ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਏਅਰ ਇੰਡੀਆ ਦਾ ਜਹਾਜ਼ ਮੁੰਬਈ ਤੋਂ ਕੇਰਲ ਦੇ ਤਿਰੂਵਨੰਤਪੁਰਮ ਆ ਰਿਹਾ ਸੀ। ਅਥਾਰਟੀ ਨੂੰ ਇੱਕ ਪੱਤਰ ਆਇਆ। ਇਸ ਮੇਲ ਵਿਚ ਫਲਾਈਟ ਦੇ ਅੰਦਰ ਬੰਬ ਹੋਣ ਦੀ ਧਮਕੀ ਦਿੱਤੀ ਗਈ ਸੀ। ਤੁਰੰਤ ਅਧਿਕਾਰੀਆਂ ਨੇ ਅਲਰਟ ਜਾਰੀ ਕਰ ਦਿੱਤਾ। ਹਵਾਈ ਅੱਡੇ 'ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ। ਜਹਾਜ਼ 'ਚ 135 ਯਾਤਰੀ ਸਵਾਰ ਸਨ। ਖਤਰੇ ਦੀ ਸੂਚਨਾ ਮਿਲਦੇ ਹੀ ਯਾਤਰੀ ਵੀ ਡਰ ਗਏ। ਹਾਲਾਂਕਿ ਉਨਾਂ ਨੂੰ ਸ਼ਾਂਤ ਰਹਿਣ ਲਈ ਕਿਹਾ ਗਿਆ ਸੀ। 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement