ਸ਼ਰਮਨਾਕ: ਉੱਤਰ ਪ੍ਰਦੇਸ਼ 'ਚ ਕਥਿਤ ਸਮੂਹਿਕ ਬਲਾਤਕਾਰ ਪੀੜਤਾ ਦਾ ਵੀਡੀਓ ਵਾਇਰਲ
Published : Sep 22, 2022, 11:25 am IST
Updated : Sep 22, 2022, 11:25 am IST
SHARE ARTICLE
photo
photo

ਪੁਲਿਸ ਨੇ ਮਾਮਲੇ 'ਚ ਇਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ

 

ਮੁਰਾਦਾਬਾਦ : ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲੇ ਤੋਂ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ  ਦੇ ਭੋਜੀਪੁਰ ਇਲਾਕੇ ਦੀ ਰਹਿਣ ਵਾਲੀ ਕਥਿਤ ਗੈਂਗਰੇਪ ਪੀੜਤਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ, ਜਿਸ 'ਚ ਕਥਿਤ ਤੌਰ 'ਤੇ ਉਹ ਸੜਕ 'ਤੇ ਨਗਨ ਹਾਲਤ 'ਚ ਸੜਕ ਦੇ ਕਿਨਾਰੇ ਪੈਦਲ ਚਲਦੀ ਦਿਖਾਈ ਦਿੰਦੀ ਹੈ ਜਦੋਂ ਕਿ ਕੁਝ ਵਾਹਨ ਉਸ ਦੇ ਕੋਲੋਂ ਲੰਘ ਰਹੇ ਸਨ।

ਪੁਲਿਸ ਨੇ ਦੱਸਿਆ ਕਿ ਇਹ ਘਟਨਾ 1 ਸਤੰਬਰ ਨੂੰ ਭੋਜਪੁਰ ਥਾਣਾ ਖੇਤਰ ਦੇ ਇਕ ਪਿੰਡ 'ਚ ਵਾਪਰੀ ਸੀ ਅਤੇ ਪੀੜਤਾ ਦੇ ਰਿਸ਼ਤੇਦਾਰ ਵੱਲੋਂ 7 ਸਤੰਬਰ ਨੂੰ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਰਾਦਾਬਾਦ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ (ਡੀਆਈਜੀ) ਸ਼ਲਭ ਮਾਥੁਰ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਘਟਨਾ ਪਹਿਲਾਂ ਦੀ ਹੈ ਅਤੇ ਮਾਮਲੇ ਦੇ ਇੱਕ ਦੋਸ਼ੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਔਰਤ ਦੀ ਮੈਡੀਕਲ ਜਾਂਚ ਵਿਚ ਬਲਾਤਕਾਰ ਦੀ ਪੁਸ਼ਟੀ ਨਹੀਂ ਹੋਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੁਪਰਡੈਂਟ (ਦਿਹਾਤੀ) ਸੰਦੀਪ ਕੁਮਾਰ ਮੀਨਾ ਨੇ ਕਿਹਾ ਕਿ ਪੀੜਤਾ ਅਤੇ ਉਸਦੇ ਮਾਤਾ-ਪਿਤਾ ਨੇ ਮੈਜਿਸਟ੍ਰੇਟ ਦੇ ਸਾਹਮਣੇ ਆਪਣੇ ਬਿਆਨ ਵਿੱਚ ਸਮੂਹਿਕ ਬਲਾਤਕਾਰ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਮੀਡੀਆ ਨੂੰ ਦਿੱਤੇ ਬਿਆਨ 'ਚ ਮੀਨਾ ਨੇ ਕਿਹਾ,''ਘਟਨਾ ਦੇ ਸਬੰਧ 'ਚ ਪੀੜਤਾ ਦੇ ਰਿਸ਼ਤੇਦਾਰ ਦੀ ਸ਼ਿਕਾਇਤ 'ਤੇ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਵਿੱਚੋਂ ਇੱਕ ਨੌਸ਼ੇ ਅਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement