ਰਾਹੁਲ ਨੇ ਕੀਤਾ ਗੁਜਰਾਤ ਕਾਂਗਰਸੀ ਆਗੂਆਂ ਨਾਲ ਮੰਥਨ 
Published : Oct 22, 2021, 3:34 pm IST
Updated : Oct 22, 2021, 3:34 pm IST
SHARE ARTICLE
Rahul Gandhi meets Gujarat congress leaders
Rahul Gandhi meets Gujarat congress leaders

ਇਸ ਵੇਲੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਲਈ ਗੋਹਿਲ, ਹਾਰਦਿਕ ਪਟੇਲ ਅਤੇ ਕੁਝ ਹੋਰ ਨਾਵਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। 

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਗੁਜਰਾਤ ਇਕਾਈ ਦੇ ਨਵੇਂ ਪ੍ਰਧਾਨ ਦੀ ਚੋਣ ਦੇ ਮੱਦੇਨਜ਼ਰ, ਸੂਬੇ ਵਿੱਚ ਪਾਰਟੀ ਤੇ ਸੰਗਠਨ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਸ਼ੁੱਕਰਵਾਰ ਨੂੰ ਸੂਬੇ ਦੇ ਸੀਨੀਅਰ ਆਗੂਆਂ ਨਾਲ ਵਿਚਾਰ -ਵਟਾਂਦਰਾ ਕੀਤਾ ਗਿਆ। 

Rahul Gandhi Rahul Gandhi

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਸੂਬਾ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ।

ਸੂਤਰਾਂ ਅਨੁਸਾਰ ਮੀਟਿੰਗ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਗੁਜਰਾਤ ਇੰਚਾਰਜ ਰਘੂ ਸ਼ਰਮਾ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਅਮਿਤ ਚਾਵੜਾ, ਰਾਜ ਸਭਾ ਮੈਂਬਰ ਸ਼ਕਤੀ ਸਿੰਘ ਗੋਹਿਲ, ਸੀਨੀਅਰ ਆਗੂ ਭਰਤ ਸਿੰਘ ਸੋਲੰਕੀ, ਸੂਬਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਸਣੇ 25 ਨੇਤਾ ਸ਼ਾਮਲ ਹੋਏ। 

Rahul GandhiRahul Gandhi

ਮੀਟਿੰਗ ਵਿੱਚ ਸ਼ਾਮਲ ਹੋਏ ਗੁਜਰਾਤ ਪ੍ਰਦੇਸ਼ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਨੇ ਦੱਸਿਆ, “ਮੀਟਿੰਗ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ, ਚੋਣਾਂ ਦੀ ਤਿਆਰੀਆਂ ਅਤੇ ਗੁਜਰਾਤ ਵਿੱਚ ਪਾਰਟੀ ਦੇ ਸੰਗਠਨ ਦੀ ਸਥਿਤੀ 'ਤੇ ਚਰਚਾ ਕੀਤੀ ਗਈ ਹੈ। ਸਾਨੂੰ ਉਮੀਦ ਹੈ ਕਿ ਆਉਣ ਵਾਲੇ ਕੁਝ ਦਿਨਾਂ ਦੇ ਅੰਦਰ ਨਵੇਂ ਪੀਸੀਸੀ ਪ੍ਰਧਾਨ ਦੀ ਨਿਯੁਕਤੀ ਕੀਤੀ ਜਾਵੇਗੀ। ਇਹ ਫੈਸਲਾ ਲੀਡਰਸ਼ਿਪ ਨੇ ਲੈਣਾ ਹੈ।

ਇਹ ਵੀ ਪੜ੍ਹੋ :  ਉਪ ਮੁੱਖ ਮੰਤਰੀ ਓਪੀ ਸੋਨੀ ਵਲੋਂ ਫਾਰਮਾਸਿਊਟੀਕਲ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਹੁਕਮ

ਕਾਂਗਰਸ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਵੇਲੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਲਈ ਗੋਹਿਲ, ਹਾਰਦਿਕ ਪਟੇਲ ਅਤੇ ਕੁਝ ਹੋਰ ਨਾਵਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। 

ਦੱਸਣਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਅਮਿਤ ਚਾਵੜਾ ਨੇ ਪ੍ਰਦੇਸ਼ ਪ੍ਰਧਾਨ ਅਤੇ ਪਰੇਸ਼ ਧਨਾਨੀ ਨੂੰ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।  ਗੁਜਰਾਤ ਵਿੱਚ ਅਗਲੇ ਸਾਲ ਨਵੰਬਰ-ਦਸੰਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement