ਦੁਨੀਆਂ ਭਰ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਸਾਢੇ ਪੰਜ ਲੱਖ ਕੇਸ ਦਰਜ, 9,000 ਦੇ ਕਰੀਬ ਮੌਤਾਂ
Published : Nov 22, 2020, 11:39 am IST
Updated : Nov 22, 2020, 11:39 am IST
SHARE ARTICLE
corona case
corona case

ਭਾਰਤ 'ਚ 91 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ।

ਨਵੀ ਦਿੱਲੀ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੁਨੀਆਂ 'ਚ  ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਛੇ ਕਰੋੜ ਦੇ ਕਰੀਬ ਪਹੁੰਚ ਗਏ ਹਨ। ਦੁਨੀਆਂ ਦੇ 218 ਦੇਸ਼ਾਂ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 5 ਲੱਖ, 71 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 8,889 ਲੋਕਾਂ ਦੀ ਮੌਤ ਵੀ ਹੋਈ ਹੈ। ਸਭ ਤੋਂ ਵੱਧ ਕੇਸ 13 ਨਵੰਬਰ ਨੂੰ ਸੀ  ਇਸ ਦਿਨ 6.60 ਲੱਖ ਕੇਸ ਆਏ ਸਨ ਤੇ 19 ਨਵੰਬਰ ਨੂੰ ਸਭ ਤੋਂ ਜ਼ਿਆਦਾ 11,239 ਮਰੀਜ਼ਾਂ ਦੀ ਮੌਤ ਹੋਈ ਸੀ। 

corona

ਦੁਨੀਆਂ ਦਾ ਹਾਲ 
ਬੀਤੇ ਦਿਨ ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਮੈਕਸੀਕੋ, ਇਟਲੀ, ਪੋਲੈਂਡ, ਭਾਰਤ, ਰੂਸ, ਇਰਾਨ, ਬ੍ਰਿਟੇਨ 'ਚ ਮੌਤ ਦੇ ਸਭ ਤੋਂ ਜ਼ਿਆਦਾ ਕੇਸ ਆਏ।

corona cases in Ludhiana

ਵਰਲਡੋਮੀਟਰ ਵੈਬਸਾਈਟ ਦੇ ਮੁਤਾਬਕ, ਦੁਨੀਆਂ 'ਚ ਹੁਣ ਤਕ ਪੰਜ ਕਰੋੜ, 84 ਲੱਖ, 70 ਹਜ਼ਾਰ ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 13 ਲੱਖ, 85 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 4 ਕਰੋੜ, ਚਾਰ ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਇਕ ਕਰੋੜ, 66 ਲੱਖ, 26 ਹਜ਼ਾਰ ਲੋਕ ਅਜੇ ਵੀ ਕੋਰੋਨਾ ਇਨਫੈਕਟਡ ਹਨ। ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

corona

ਕੋਰੋਨਾ ਨਾਲ ਪ੍ਰਭਾਵਿਤ ਦੇਸ਼
ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ 'ਚ ਅਮਰੀਕਾ ਸਭ ਤੋਂ ਉੱਪਰ ਹੈ। ਇਸ ਤੋਂ ਬਾਅਦ ਭਾਰਤ ਦਾ ਨੰਬਰ ਆਉਂਦਾ ਹੈ। ਭਾਰਤ 'ਚ 91 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ। ਉੱਥੇ ਹੀ ਕੋਰੋਨਾ ਨਾਲ ਤੀਜੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਬ੍ਰਾਜ਼ੀਲ 'ਚ 24 ਘੰਟੇ 'ਚ 32 ਹਜ਼ਾਰ ਮਾਮਲੇ ਦਰਜ ਕੀਤੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement