PM ਮੋਦੀ ਨੇ ਮੁਲਾਇਮ ਸਿੰਘ ਯਾਦਵ ਨਾਲ ਕੀਤੀ ਗੱਲਬਾਤ, ਜਨਮਦਿਨ ਦੀ ਦਿੱਤੀਆਂ ਵਧਾਈਆਂ
Published : Nov 22, 2020, 3:05 pm IST
Updated : Nov 22, 2020, 3:05 pm IST
SHARE ARTICLE
Mulyam Singh Yadav And PM Modi
Mulyam Singh Yadav And PM Modi

ਯੋਗੀ ਆਦਿੱਤਿਆਨਾਥ ਸਮੇਤ ਕਈ ਨੇਤਾਵਾਂ ਨੇ ਵਧਾਈ ਦਿੱਤੀ

ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ।

PM ModiPM Modi

ਪ੍ਰਧਾਨ ਮੰਤਰੀ ਨੇ ਕਿਹਾ, ‘ਉਹ ਸਾਡੇ ਦੇਸ਼ ਦੇ ਸਭ ਤੋਂ ਸੀਨੀਅਰ ਅਤੇ ਤਜ਼ਰਬੇਕਾਰ ਨੇਤਾਵਾਂ ਵਿਚੋਂ ਇੱਕ ਹਨ, ਜੋ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਉਤਸ਼ਾਹਤ ਹਨ। ਮੈਂ ਉਹਨਾਂ ਦੀ ਲੰਬੀ ਅਤੇ ਤੰਦਰੁਸਤ ਜ਼ਿੰਦਗੀ ਲਈ ਅਰਦਾਸ ਕਰਦਾ ਹਾਂ।

mulyam singh yadavmulyam singh yadav

ਯੋਗੀ ਆਦਿੱਤਿਆਨਾਥ ਸਮੇਤ ਕਈ ਨੇਤਾਵਾਂ ਨੇ ਵਧਾਈ ਦਿੱਤੀ
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੇ 81 ਵੇਂ ਜਨਮਦਿਨ 'ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

Yogi AdityanathYogi Adityanath

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਪਾ ਦੇ ਸੰਸਥਾਪਕ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਟਵੀਟ ਕੀਤਾ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ, ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਜੀ ਨੂੰ ਜਨਮਦਿਨ ਦੀਆਂ ਮੁਬਾਰਕਾਂ। ਪ੍ਰਭੂ ਸ਼੍ਰੀ ਰਾਮ ਤੋਂ ਤੁਹਾਨੂੰ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ  ਕਰਦਾ ਹਾਂ।

ਸਮਾਜਵਾਦੀ ਪਾਰਟੀ ਨੇ ਵੀ ਮੁਲਾਇਮ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ ਦਿੱਤੀ ਅਤੇ ਟਵੀਟ ਕੀਤਾ, "ਸਮਾਜਵਾਦੀ ਪਾਰਟੀ ਦੇ ਪਿਤਾ ਮਾਨਯੋਗ ਨੇਤਾ ਜੀ ਨੂੰ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ।" ਪਾਰਟੀ ਨੇ ਕਿਹਾ, ‘ਨੇਤਾ ਜੀ ਦੇ ਆਸ਼ੀਰਵਾਦ ਨਾਲ ਅਸੀਂ ਸਾਰੇ ਮਿਲ ਕੇ ਸਮਾਜਿਕ ਨਿਆਂ ਲਈ ਸੰਘਰਸ਼ ਜਾਰੀ ਰੱਖਦਿਆਂ ਸਮਾਜਵਾਦੀ ਪਾਰਟੀ ਨੂੰ ਮਜਬੂਤ ਕਰਨ ਲਈ ਦ੍ਰਿੜ ਹਾਂ। ਨੇਤਾ ਜੀ ਦੀ ਲੰਬੀ ਉਮਰ ਅਤੇ ਸਿਹਤ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ।

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement