ਸੋਨੀ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਕੀਤੀ ਗਈ ਅਹਿਮ ਮੀਟਿੰਗ
Published : Nov 22, 2021, 5:53 pm IST
Updated : Nov 22, 2021, 5:53 pm IST
SHARE ARTICLE
Om Parkash Soni
Om Parkash Soni

ਸਿਹਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ: ਓ.ਪੀ. ਸੋਨੀ

 

ਚੰਡੀਗੜ੍ਹ: ਪੰਜਾਬ ਰਾਜ ਦੇ ਸਿਹਤ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਉਪ ਮੁੱਖ ਮੰਤਰੀ ਓ.ਪੀ.ਸੋਨੀ ਜੋ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਇੰਚਾਰਜ ਮੰਤਰੀ ਵੀ ਹਨ, ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਇਕ ਵਿਸ਼ੇਸ਼ ਮੀਟਿੰਗ ਕੀਤੀ।

 

 

Om Parkash Soni
Om Parkash Soni

 

ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਮੁਲਾਜ਼ਮ ਯੂਨੀਅਨਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

 

 

Om Parkash Soni
Om Parkash Soni

 

 ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਅਤੇ ਉਨ੍ਹਾਂ ਮੰਗਾਂ ਦੀ ਪੂਰਤੀ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਰਣਨੀਤੀ ਬਣਾਈ ਗਈ । ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮਿਤੀ 23 ਨਵੰਬਰ 2021 ਨੂੰ ਦੁਪਹਿਰ 12 ਵਜੇ ਇੱਕ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਵਿੱਤ ਵਿਭਾਗ ਦੇ ਸਕੱਤਰ ਨੂੰ ਵੀ ਇਸ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਮੰਗਾਂ ਦੀ ਪੂਰਤੀ ਵਿੱਚ ਕਿਸੇ ਵੀ ਵਿੱਤੀ ਰੁਕਾਵਟ ਨੂੰ ਬਿਨਾਂ ਕਿਸੇ ਦੇਰੀ ਦੇ ਮੌਕੇ ’ਤੇ ਹੀ ਹੱਲ ਕੀਤਾ ਜਾ ਸਕੇ।

 

 

Om Parkash Soni
Om Parkash Soni

 ਸੋਨੀ ਨੇ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਚਾਹੁੰਦੇ ਹਨ ਤਾਂ ਜੋ ਕਰਮਚਾਰੀ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਉਣ। ਉਨ੍ਹਾਂ ਧਰਨਾਕਾਰੀ ਮੁਲਾਜ਼ਮ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੰਮ ’ਤੇ ਪਰਤਣ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿੱਚ ਐਮ.ਡੀ. ਪੀਐਚਐਸਸੀ ਭੁਪਿੰਦਰ ਸਿੰਘ, ਐਮ.ਡੀ. ਐਨਐਚਐਮ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਅੰਦੇਸ਼, ਡਾਇਰੈਕਟਰ ਸਿਹਤ ਸੇਵਾਵਾਂ ਡਾ.ਓ.ਪੀ.ਗੋਜਰਾ ਹਾਜ਼ਰ ਹੋਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement