Rajasthan Road Accident: ਡੰਪਰ ਤੇ ਕਾਰ ਦੀ ਆਹਮੋ ਸਾਹਮਣੇ ਹੋਈ ਟੱਕਰ, 5 ਨੌਜਵਾਨਾਂ ਦੀ ਮੌਕੇ 'ਤੇ ਹੋਈ ਮੌਤ
Published : Nov 22, 2024, 9:26 am IST
Updated : Nov 22, 2024, 9:26 am IST
SHARE ARTICLE
Rajasthan Udaipur Road Accident News
Rajasthan Udaipur Road Accident News

Rajasthan Road Accident: ਟੱਕਰ ਨਾਲ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ

Rajasthan Udaipur Road Accident News:ਰਾਜਸਥਾਨ ਦੇ ਉਦੈਪੁਰ ਵਿਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਵੀਰਵਾਰ (21 ਨਵੰਬਰ) ਰਾਤ ਨੂੰ ਇੱਕ ਤੇਜ਼ ਰਫ਼ਤਾਰ ਡੰਪਰ ਨੇ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਫਸ ਗਿਆ।

ਕਾਰ 'ਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁਲਿਸ ਪੁੱਜੀ। ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢ ਕੇ ਐਮਬੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਇਹ ਹਾਦਸਾ ਸੁਖੇਰ ਥਾਣਾ ਖੇਤਰ ਦੇ ਅੰਬੇਰੀ 'ਚ ਹੋਇਆ। ਪੁਲਿਸ ਨੇ ਡੰਪਰ ਨੂੰ ਜ਼ਬਤ ਕਰ ਲਿਆ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਰਤਕ ਅੰਬੇਰੀ ਤੋਂ ਗਲਤ ਪਾਸੇ ਡਿੱਬੜੀ ਵੱਲ ਜਾ ਰਹੇ ਸਨ ਤਾਂ ਅਚਾਨਕ ਇਕ ਡੰਪਰ ਅੱਗੇ ਆ ਗਿਆ। ਢਲਾਨ ਹੋਣ ਕਾਰਨ ਡੰਪਰ ਦੇ ਚਾਲਕ ਨੇ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਥਾਂ ਨਹੀਂ ਮਿਲ ਸਕੀ। ਉਹ ਕਾਰ ਨਾਲ ਟਕਰਾ ਗਿਆ।

ਆਹਮੋ-ਸਾਹਮਣੇ ਦੀ ਟੱਕਰ ’ਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਕਾਰ ’ਚ ਸਵਾਰ ਸਾਰੇ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਸਾਰੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਕਿੱਥੋਂ ਆ ਰਹੇ ਸਨ ਅਤੇ ਕਿੱਥੇ ਜਾ ਰਹੇ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਬਾਰੇ ਹੋਰ ਜਾਣਕਾਰੀ ਉਨ੍ਹਾਂ ਤੋਂ ਪੁੱਛਗਿੱਛ ਤੋਂ ਬਾਅਦ ਹੀ ਮਿਲ ਸਕੇਗੀ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement