ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਮੋਰਚੇ ਤੋਂ ਵਾਪਸ ਆ ਰਹੇ ਕਿਸਾਨ ਦੀ ਮੌਤ
Published : Dec 22, 2020, 11:56 am IST
Updated : Dec 22, 2020, 12:00 pm IST
SHARE ARTICLE
Harminder Singh
Harminder Singh

ਕਿਸਾਨੀ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਗਵਾਈ ਜਾਨ

ਨਵੀਂ ਦਿੱਲ਼ੀ: ਕਿਸਾਨੀ ਸੰਘਰਸ਼ ਦੌਰਾਨ  ਅੱਜ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਟਿਕਰੀ ਬਾਰਡਰ ‘ਤੇ ਜਾਰੀ ਕਿਸਾਨ ਮੋਰਚੇ ਤੋਂ ਵਾਪਸ ਆ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। 

Harminder SInghHarminder SIngh

ਦਰਅਸਲ ਦੇਰ ਰਾਤ 31 ਸਾਲਾ ਕਿਸਾਨ ਹਰਮਿੰਦਰ ਸਿੰਘ ਦਿੱਲੀ ਕਿਸਾਨ ਮੋਰਚਾ ਤੋਂ ਅਪਣੇ ਪਿੰਡ ਜਾਂਗਪੁਰ ਨਜ਼ਦੀਕ ਮੁੱਲਾਪੁਰ ਦਾਖਾਂ ਵਾਪਸ ਆ ਰਿਹਾ ਸੀ। ਇਸ਼ ਦੌਰਾਨ ਧਨੌਲਾ ਨੇੜੇ ਸੜਕ ਹਾਦਸਾ ਹੋਣ ਕਾਰਨ ਉਹਨਾਂ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਜਾਂਗਪੁਰ ਵਿਚ ਕੀਤਾ ਜਾਵੇਗਾ।

Farmer protestFarmer protest

ਜ਼ਿਕਰਯੋਗ ਹੈ ਕਿ ਬੀਤੇ 4 ਹਫ਼ਤਿਆਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋੋਏ ਹਨ। ਇਸ ਦੌਰਾਨ ਠੰਢ ਵਿਚ ਕਾਫੀ ਵਾਧਾ ਹੋ ਰਿਹਾ ਹੈ। ਹੱਡਚੀਰਵੀਂ ਠੰਢ ਦੇ ਚਲਦਿਆਂ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement