ਕੋਰੋਨਾ ਦੇ ਨਵੀਂ ਸਟ੍ਰੇਨ ਦਾ ਡਰ- ਹੁਣ ਰਾਤ ਨੂੰ ਮਹਾਰਾਸ਼ਟਰ ਵਿੱਚ ਰਹੇਗਾ ਨਾਈਟ ਕਰਫਿਊ
Published : Dec 22, 2020, 1:22 pm IST
Updated : Dec 22, 2020, 1:32 pm IST
SHARE ARTICLE
Maharashtra
Maharashtra

ਅੱਜ ਸ਼ਾਮ 5 ਵਜੇ ਤੋਂ ਇਹ ਨਾਇਟ ਕਰਫਿਊ ਮੁੜ ਲਾਗੂ ਕਰ ਦਿੱਤਾ ਜਾਏਗਾ।

ਮੁੰਬਈ: ਦੇਸ਼ ਭਰ ਵਿੱਚ ਕੋਰੋਨਾ ਦੇ ਵਧਦੇ ਕਹਿਰ ਨੂੰ ਵੇਖਦਿਆਂ ਭਾਰਤੀ ਸਰਕਾਰ ਨੇ ਸਖ਼ਤੀ ਕਰ ਦਿੱਤੀ ਹੈ।  ਇਸ ਵਿਚਾਲੇ ਹੁਣ ਮਹਾਰਾਸ਼ਟਰ 'ਚ ਇੱਕ ਵਾਰ ਫੇਰ ਲੌਕਡਾਊਨ ਲੱਗਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਰਾਜ ਦੇ ਕਈ ਵੱਢੇ ਸ਼ਹਿਰਾਂ 'ਚ 14 ਦਿਨਾਂ ਲਈ ਨਾਈਟ ਕਰਫਿਊ ਲਾਉਣ ਜਾ ਰਿਹਾ ਹੈ। ਅੱਜ ਸ਼ਾਮ 5 ਵਜੇ ਤੋਂ ਇਹ ਨਾਇਟ ਕਰਫਿਊ ਮੁੜ ਲਾਗੂ ਕਰ ਦਿੱਤਾ ਜਾਏਗਾ। 

maharastra
 

ਦੂਜੇ ਪਾਸੇ ਕੋਰੋਨਾਵਾਇਰਸ ਦੇ ਨਵੇਂ ਸਟ੍ਰੇਨ ਦੇ ਕਾਰਨ ਬ੍ਰਿਟੇਨ 'ਚ ਵਧਦੇ ਖ਼ਤਰੇ ਨੂੰ ਵੇਖਦੇ ਹੋਏ ਸਰਕਾਰ ਨੇ ਇਹ ਅਹਿਮ ਫੈਸਲਾ ਲਿਆ ਹੈ। ਇਸ ਦੇ ਤਹਿਤ ਯੂਰਪ ਤੇ ਮੱਧ ਪੂਰਬ ਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਲਈ ਸੰਸਥਾਗਤ ਕੁਆਰੰਟੀਨ ਲਈ ਭੇਜਿਆ ਜਾਵੇਗਾ। ਦੂਜੇ ਦੇਸ਼ਾਂ ਤੋਂ ਮਹਾਰਾਸ਼ਟਰ ਆਉਣ ਵਾਲੇ ਲੋਕਾਂ ਨੂੰ ਘਰੇਲੂ ਕੁਆਰੰਟੀਨ ਵਿੱਚ ਰਹਿਣਾ ਪਏਗਾ। 

night curfew

ਇਸ ਆਦੇਸ਼ ਤੋਂ ਇੱਕ ਦਿਨ ਪਹਿਲਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਸੀ ਕਿ ਰਾਜ ਵਿੱਚ ਸਥਿਤੀ ਕੰਟਰੋਲ ਵਿੱਚ ਹੈ ਤੇ ਉਨ੍ਹਾਂ ਦੀ ਸਰਕਾਰ ਨਾਇਟ ਕਰਫਿਊ ਜਾਂ ਲੌਕਡਾਊਨ ਲਾਉਣ ਦੀ ਕੋਈ ਯੋਜਨਾ 'ਚ ਨਹੀਂ ਹੈ। ਠਾਕਰੇ ਨੇ ਸੋਸ਼ਲ ਮੀਡੀਆ ਰਾਹੀਂ ਰਾਜ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਹਰ ਫਿਰ ਨਾਈਟ ਕਰਫਿਊ ਜਾਂ ਦੂਸਰਾ ਲੌਕਡਾਊਨ ਲਗਾਉਣ ਦੇ ਪੱਖ 'ਚ ਹਨ।

udhav thakre
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement