ਜੰਮੂ ਕਸ਼ਮੀਰ: ਹਮਲੇ ਦੌਰਾਨ ਕੁਲਗਾਮ ਵਿੱਚ ਲਸ਼ਕਰ ਦੇ ਦੋ ਅੱਤਵਾਦੀਆਂ ਨੇ ਕੀਤਾ ਸਰੰਡਰ
Published : Dec 22, 2020, 8:50 am IST
Updated : Dec 22, 2020, 8:51 am IST
SHARE ARTICLE
Jammu Kashmir
Jammu Kashmir

ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਜ ਦੋ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਤੋਂ ਬਾਅਦ ਸਰੰਡਰ ਕਰ ਦਿੱਤਾ। ਦੋਵੇਂ ਲਸ਼ਕਰ ਦੇ ਅੱਤਵਾਦੀ ਹਨ। ਕਸ਼ਮੀਰ ਜ਼ੋਨ ਮੁਕਾਬਲੇ ਦੌਰਾਨ ਦੋਵਾਂ ਅੱਤਵਾਦੀਆਂ ਦੇ ਪਰਿਵਾਰਾਂ ਨੂੰ ਬੁਲਾਇਆ ਗਿਆ ਸੀ। ਪੁਲਿਸ ਬਾਰੇ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਅੱਤਵਾਦੀਆਂ ਨੇ ਆਪਣੇ ਪਰਿਵਾਰ ਦੀ ਅਪੀਲ 'ਤੇ ਆਤਮ ਸਮਰਪਣ ਕਰ ਦਿੱਤਾ। ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

JK

ਜਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੀ 280 ਜ਼ਿਲ੍ਹਾ ਵਿਕਾਸ ਪਰਿਸ਼ਦ ਸੀਟਾਂ 'ਤੇ 8 ਗੇੜਾਂ 'ਚ ਹੋਈਆਂ ਚੋਣਾਂ ਲਈ ਅੱਜ ਗਿਣਤੀ ਹੋਵੇਗੀ। ਸੂਬੇ ਦੇ ਸਾਰੇ 20 ਜ਼ਿਲ੍ਹਿਆਂ 'ਚ ਵੋਟਾਂ ਦੀ ਗਿਣਤੀ ਸਵੇਰ 9 ਵਜੇ ਸ਼ੁਰੂ ਹੋ ਜਾਵੇਗੀ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। 13 ਦਸੰਬਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਇੱਕ ਮੁਕਾਬਲਾ ਹੋਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਅੱਤਵਾਦੀ ਮਾਰੇ ਗਏ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਤਿੰਨ ਅੱਤਵਾਦੀਆਂ ਦਾ ਸਮੂਹ ਸਰਹੱਦ ਪਾਰ ਕਰਕੇ ਸ਼ੋਪੀਆਂ ਜਾ ਰਿਹਾ ਸੀ।

BSF
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement