ਸਰਕਾਰ ‘ਭਾਰਤ ਜੋੜੋ ਯਾਤਰਾ’ ਰੋਕਣ ਦੇ ਬਹਾਨੇ ਬਣਾ ਰਹੀ ਹੈ- ਰਾਹੁਲ ਗਾਂਧੀ
Published : Dec 22, 2022, 5:10 pm IST
Updated : Dec 22, 2022, 5:10 pm IST
SHARE ARTICLE
Rahul Gandhi
Rahul Gandhi

ਉਹਨਾਂ ਕਿਹਾ ਕਿ ਹਿੰਦੂ, ਸਿੱਖ ਅਤੇ ਈਸਾਈ ਸਮੇਤ ਸਾਰੇ ਧਰਮਾਂ ਦੇ ਮਰਦ, ਔਰਤਾਂ ਅਤੇ ਬੱਚਿਆਂ ਨੇ ਹਿੱਸਾ ਲਿਆ।

 

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ 'ਭਾਰਤ ਜੋੜੋ ਯਾਤਰਾ' ਨੂੰ ਰੋਕਣ ਲਈ 'ਬਹਾਨੇ' ਲੱਭ ਰਹੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਚੀਨ ਸਮੇਤ ਕੁਝ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜੇਕਰ ਕੋਵਿਡ ਨਿਯਮਾਂ ਦੀ ਪਾਲਣਾ ਸੰਭਵ ਨਹੀਂ ਹੈ ਤਾਂ ਉਹ ‘ਭਾਰਤ ਜੋੜੋ ਯਾਤਰਾ’ ਨੂੰ ਮੁਅੱਤਲ ਕਰਨ ਬਾਰੇ ਵਿਚਾਰ ਕਰਨ।

7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਇਹ ਯਾਤਰਾ ਹੁਣ ਤੱਕ ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਕਰਨਾਟਕ, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਹੋ ਕੇ ਲੰਘੀ ਹੈ। ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਪਿੰਡ ਘਸੇਡਾ ਵਿਚ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਕਿਹਾ, “ਇਹ ਭਾਜਪਾ ਦੀ ਨਵੀਂ ਸਾਜ਼ਿਸ਼ ਹੈ। ਮੈਨੂੰ ਚਿੱਠੀ ਲਿਖੀ ਕਿ ਕੋਰੋਨਾ ਆ ਰਿਹਾ ਹੈ, ਯਾਤਰਾ ਬੰਦ ਕਰੋ। ਹੁਣ ਯਾਤਰਾ ਰੋਕਣ ਦੇ ਬਹਾਨੇ ਬਣਾਏ ਜਾ ਰਹੇ ਨੇ। ਕਹਿ ਰਹੇ ਨੇ ਕਿ ਮਾਸਕ ਪਾਓ, ਕੋਰੋਨਾ ਫੈਲ ਰਿਹਾ ਹੈ। ਇਹ ਸਾਰੇ ਬਹਾਨੇ ਹਨ, ਇਹ ਲੋਕ ਭਾਰਤ ਦੀ ਅਸਲੀਅਤ ਤੋਂ ਡਰੇ ਹੋਏ ਹਨ”।

ਕੇਂਦਰ ਅਤੇ ਹਰਿਆਣਾ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਗਾਂਧੀ ਨੇ ਕਿਹਾ ਕਿ ਉਹ ਸੱਚਾਈ ਤੋਂ ਡਰਦੇ ਹਨ। ਗਾਂਧੀ ਨੇ ਕਿਹਾ ਕਿ “ਅਸੀਂ ਆਰਐਸਐਸ ਅਤੇ ਨਰਿੰਦਰ ਮੋਦੀ ਦਾ ਨਫ਼ਰਤ ਭਰਿਆ ਭਾਰਤ ਨਹੀਂ ਚਾਹੁੰਦੇ।”

ਉਹਨਾਂ ਕਿਹਾ ਕਿ ਹਿੰਦੂ, ਸਿੱਖ ਅਤੇ ਈਸਾਈ ਸਮੇਤ ਸਾਰੇ ਧਰਮਾਂ ਦੇ ਮਰਦ, ਔਰਤਾਂ ਅਤੇ ਬੱਚਿਆਂ ਨੇ ਹਿੱਸਾ ਲਿਆ। ਲੱਖਾਂ ਲੋਕਾਂ ਨੇ ਇਸ ਵਿਚ ਹਿੱਸਾ ਲਿਆ ਪਰ ਕਿਸੇ ਨੇ ਕਿਸੇ ਨੂੰ ਇਹ ਨਹੀਂ ਪੁੱਛਿਆ ਕਿ ਉਹਨਾਂ ਦਾ ਧਰਮ ਕੀ ਹੈ, ਉਹ ਕਿਹੜੀ ਭਾਸ਼ਾ ਬੋਲਦੇ ਹਨ ਜਾਂ ਕਿੱਥੋਂ ਆਏ ਹਨ। ਗਾਂਧੀ ਨੇ ਕਿਹਾ ਕਿ ਇਸ ਯਾਤਰਾ 'ਚ ਲੋਕਾਂ ਨੇ ਇਕ-ਦੂਜੇ ਦਾ ਸਤਿਕਾਰ ਕੀਤਾ ਅਤੇ ਇਕ-ਦੂਜੇ ਨੂੰ ਗਲੇ ਲਗਾਇਆ ਅਤੇ ਪਿਆਰ ਫੈਲਾਇਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement