ਫਿਜੀ 'ਚ 3 ਲੱਖ ਤੋਂ ਵੱਧ ਭਾਰਤੀਆਂ 'ਤੇ ਮੰਡਰਾ ਰਿਹਾ ਖ਼ਤਰਾ, ਜਾਣੋ ਕਿਉਂ?
Published : Dec 22, 2022, 2:41 pm IST
Updated : Dec 22, 2022, 2:41 pm IST
SHARE ARTICLE
File Photo
File Photo

16 ਸਾਲਾਂ ਬਾਅਦ ਹਾਰਿਆ ਬੈਨੀਮਾਰਾਮਾ ਕਰਵਾਏਗਾ ਹਿੰਸਾ! ਫੌਜੀ ਤਾਇਨਾਤ

 

ਸਿਡਨੀ - ਇਹ ਖ਼ਬਰਾਂ ਨਸ਼ਰ ਹੋ ਰਹੀਆਂ ਹਨ ਕਿ ਪ੍ਰਸ਼ਾਂਤ ਮਹਾਂਸਾਗਰ ਵਿਚ ਸਥਿਤ ਇਕ ਟਾਪੂ ਦੇਸ਼ ਫਿਜੀ ਵਿਚ ਪਿਛਲੇ 16 ਸਾਲਾਂ ਤੋਂ ਰਾਜ ਕਰ ਰਹੇ ਫਰੈਂਕ ਬੈਨੀਮਾਰਾਮਾ ਪਹਿਲੀ ਵਾਰ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਦੇਸ਼ ਵਿਚ ਘਰੇਲੂ ਯੁੱਧ ਭੜਕਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਬੈਨੀਮਾਰਾਮਾ ਦੇ ਨਿਸ਼ਾਨੇ 'ਤੇ ਭਾਰਤੀ ਹਨ ਜੋ ਉੱਥੇ ਘੱਟ ਗਿਣਤੀ ਵਿਚ ਹਨ। ਇਸ ਦੇ ਮੱਦੇਨਜ਼ਰ ਫਿਜੀ 'ਚ ਫ਼ੌਜ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਮਾਲਦੀਵ ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅਧਿਕਾਰਤ ਅਤੇ ਖੁਫੀਆ ਰਿਪੋਰਟਾਂ ਆਈਆਂ ਹਨ ਕਿ ਘਰੇਲੂ ਯੁੱਧ ਦੀਆਂ ਤਿਆਰੀਆਂ ਹਨ ਅਤੇ ਘੱਟ ਗਿਣਤੀ ਸਮੂਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ਭਾਰਤੀ ਮੂਲ ਦੇ ਲੋਕ ਡਰ ਦੇ ਸਾਏ ਹੇਠ ਰਹਿ ਰਹੇ ਹਨ।

ਇਸ ਪੂਰੇ ਵਿਵਾਦ ਦੀ ਸ਼ੁਰੂਆਤ ਉਦੋਂ ਹੋਈ, ਜਦੋਂ ਬੈਨੀਮਾਰਮਾ 16 ਸਾਲ ਬਾਅਦ ਪਹਿਲੀ ਵਾਰ ਹਾਰ ਗਿਆ। ਫਿਜੀ ਦੀਆਂ ਤਿੰਨ ਪਾਰਟੀਆਂ ਮਿਲ ਕੇ ਸਰਕਾਰ ਬਣਾਉਣ ਜਾ ਰਹੀਆਂ ਹਨ। ਉਹਨਾਂ ਨੇ ਬੈਨੀਮਾਰਾਮਾ ਦੀ ਫਿਜੀ ਫਰਸਟ ਪਾਰਟੀ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹੰਗ ਪਾਰਲੀਮੈਂਟ ਵਿਚ 3 ਸੀਟਾਂ ਰੱਖਣ ਵਾਲੀ ਸੋਸ਼ਲ ਡੈਮੋਕ੍ਰੇਟਿਕ ਲਿਬਰਲ ਪਾਰਟੀ ਨੇ ਐਲਾਨ ਕੀਤਾ ਕਿ ਉਹ ਦੋ ਹੋਰ ਪਾਰਟੀਆਂ ਨਾਲ ਗੱਠਜੋੜ ਦੀ ਸਰਕਾਰ ਬਣਾਉਣ ਜਾ ਰਹੀ ਹੈ। ਇਸ ਸਮਝੌਤੇ ਤਹਿਤ ਰਬੂਕਾ ਫਿਜੀ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ।

ਇਸ ਦੌਰਾਨ ਸੱਤਾ ਤੋਂ ਬਾਹਰ ਹੋ ਕੇ ਬੈਨੀਮਾਰਾਮਾ ਨੇ ਵੱਡੀ ਸਾਜ਼ਿਸ਼ ਰਚਣੀ ਸ਼ੁਰੂ ਕਰ ਦਿੱਤੀ ਹੈ। ਫਿਜੀ ਦੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਅਤੇ ਫ਼ੌਜ ਨੂੰ ਕਈ ਰਿਪੋਰਟਾਂ ਮਿਲੀਆਂ ਹਨ ਕਿ ਦੇਸ਼ ਵਿਚ ਘੱਟ ਗਿਣਤੀ ਸਮੂਹ ਤਾਜ਼ਾ ਸਿਆਸੀ ਘਟਨਾਕ੍ਰਮ ਕਾਰਨ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ। ਇਸ ਦੇ ਮੱਦੇਨਜ਼ਰ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸੁਰੱਖਿਆ ਅਤੇ ਸਥਿਰਤਾ ਬਣਾਈ ਰੱਖਣ ਵਿਚ ਪੁਲਿਸ ਦੀ ਮਦਦ ਲਈ ਫ਼ੌਜ ਤਾਇਨਾਤ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਦੇਸ਼ 'ਚ ਨਸਲੀ ਤਣਾਅ ਦਾ ਖਦਸ਼ਾ ਤੇਜ਼ੀ ਨਾਲ ਵਧ ਰਿਹਾ ਹੈ। ਪੁਲਿਸ ਨੇ ਕਿਹਾ ਕਿ ਦੇਸ਼ ਵਿਚ ਅਸ਼ਾਂਤੀ ਭੜਕਾਉਣ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਕਈ ਖੁਫ਼ੀਆ ਜਾਣਕਾਰੀਆਂ ਪ੍ਰਾਪਤ ਹੋਈਆਂ ਹਨ।

ਪੁਲਿਸ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਕੋਈ ਵੀ ਭੜਕਾਊ ਟਿੱਪਣੀਆਂ ਨਾ ਕਰਨ। ਇਸ ਵਿਚ ਕਿਹਾ ਗਿਆ ਹੈ ਕਿ ਘੱਟ ਗਿਣਤੀਆਂ ਵਿਰੁੱਧ ਹਮਲਿਆਂ ਨੇ ਤਾਜ਼ਾ ਤਣਾਅ ਪੈਦਾ ਕੀਤਾ ਹੈ। ਇਸ ਦੇ ਮੱਦੇਨਜ਼ਰ ਫ਼ੌਜ ਦੇ ਨਾਲ-ਨਾਲ ਜਲ ਸੈਨਾ ਨੂੰ ਵੀ ਬੁਲਾਇਆ ਗਿਆ ਹੈ। ਇਹ ਦੋਵੇਂ ਪੁਲਸ ਦੀ ਸੁਰੱਖਿਆ ਵਿਵਸਥਾ ਨੂੰ ਬਣਾਏ ਰੱਖਣ ਵਿਚ ਮਦਦ ਕਰਨਗੇ। ਪੁਲਿਸ ਅਤੇ ਫ਼ੌਜ ਦੋਵਾਂ ਨੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਫਿਜੀ ਵਿਚ 38 ਫ਼ੀਸਦੀ ਆਬਾਦੀ ਭਾਰਤੀ ਮੂਲ ਦੀ ਹੈ। ਦੇਸ਼ ਵਿਚ ਕੁੱਲ 3.20 ਲੱਖ ਭਾਰਤੀ ਮੂਲ ਦੇ ਲੋਕ ਰਹਿੰਦੇ ਹਨ। ਅੰਗਰੇਜ਼ਾਂ ਨੇ ਗੰਨੇ ਦੀ ਖੇਤੀ ਕਰਨ ਲਈ 1879 ਤੋਂ 1916 ਦਰਮਿਆਨ ਭਾਰਤੀਆਂ ਨੂੰ ਵੱਡੇ ਪੱਧਰ 'ਤੇ ਫਿਜੀ ਭੇਜਿਆ। ਇਨ੍ਹਾਂ ਵਿੱਚੋਂ ਜ਼ਿਆਦਾਤਰ ਜਾਂ ਤਾਂ ਬਿਹਾਰ ਜਾਂ ਦੱਖਣੀ ਭਾਰਤ ਤੋਂ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement