Delhi News: ਦਿੱਲੀ ਦੇ ਸਕੂਲਾਂ 'ਚ ਬੰਬ ਦੀ ਧਮਕੀ ਦੇਣ ਵਾਲੇ ਨਿਕਲੇ ਸਕੂਲ ਦੇ ਹੀ ਵਿਦਿਆਰਥੀ, ਪੇਪਰ ਮੁਲਤਵੀ ਕਰਵਾਉਣ ਲਈ ਦਿੱਤੀ ਸੀ ਧਮਕੀ
Published : Dec 22, 2024, 1:15 pm IST
Updated : Dec 22, 2024, 1:15 pm IST
SHARE ARTICLE
Delhi Schools Bomb threat students News in punjabi
Delhi Schools Bomb threat students News in punjabi

Delhi News: ਰਿਸ਼ਤੇ ਵਿਚ ਭੈਣ-ਭਰਾ ਹੀ ਹਨ ਦੋਵੇਂ

Delhi Schools Bomb threat students News in punjabi: ਦਿੱਲੀ ਦੇ ਤਿੰਨ ਸਕੂਲਾਂ ਵਿਚ ਬੰਬ ਧਮਾਕੇ ਦੀ ਧਮਕੀ ਉੱਥੇ ਪੜ੍ਹਦੇ ਦੋ ਵਿਦਿਆਰਥੀਆਂ ਨੇ ਦਿੱਤੀ ਸੀ। ਦੋਵੇਂ ਭੈਣ-ਭਰਾ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਕਾਊਂਸਲਿੰਗ ਦੌਰਾਨ ਵਿਦਿਆਰਥੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਈ-ਮੇਲ ਰਾਹੀਂ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਸੀ। ਉਹ ਚਾਹੁੰਦੇ ਸਨ ਕਿ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਣ। ਉਨ੍ਹਾਂ ਨੂੰ ਪਹਿਲਾਂ ਦਿੱਤੀਆਂ ਧਮਕੀਆਂ  ਤੋਂ ਇਹ ਖ਼ਿਆਲ ਆਇਆ।

ਵਿਦਿਆਰਥੀਆਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੇ ਪ੍ਰੀਖਿਆ ਦੀ ਤਿਆਰੀ ਨਹੀਂ ਕੀਤੀ ਸੀ। ਅਜਿਹੇ 'ਚ ਉਹ ਪ੍ਰੀਖਿਆ ਮੁਲਤਵੀ ਕਰਵਾਉਣਾ ਚਾਹੁੰਦੇ ਸਨ। ਪੁਲਿਸ ਨੇ ਦੱਸਿਆ ਕਿ ਦੋਵੇਂ ਵਿਦਿਆਰਥੀ ਸਨ, ਇਸ ਲਈ ਕਾਊਂਸਲਿੰਗ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ।

17 ਦਸੰਬਰ ਨੂੰ ਰੋਹਿਣੀ ਅਤੇ ਪੱਛਮ ਵਿਹਾਰ ਸਥਿਤ 3 ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਸੀ। ਇਸ ਵਿੱਚ 72 ਘੰਟਿਆਂ ਵਿੱਚ 85 ਲੱਖ ਰੁਪਏ ਭੇਜਣ ਦੀ ਗੱਲ ਕਹੀ ਗਈ ਸੀ। ਲਿਖਿਆ ਸੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਬੰਬ ਧਮਾਕਾ ਕੀਤਾ ਜਾਵੇਗਾ। ਇਸ ਸਾਲ ਮਈ ਤੋਂ ਲੈ ਕੇ ਹੁਣ ਤੱਕ ਦਿੱਲੀ 'ਚ 50 ਬੰਬ ਧਮਕੀਆਂ ਭੇਜੀਆਂ ਜਾ ਚੁੱਕੀਆਂ ਹਨ। ਇਸ ਵਿੱਚ ਸਿਰਫ਼ ਸਕੂਲ ਹੀ ਨਹੀਂ ਸਗੋਂ ਹਸਪਤਾਲ, ਹਵਾਈ ਅੱਡੇ ਅਤੇ ਏਅਰਲਾਈਨ ਕੰਪਨੀਆਂ ਵੀ ਸ਼ਾਮਲ ਹਨ। ਇਸ ਮਹੀਨੇ 4 ਵਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement