ਦੇਸ਼ ’ਚ ਕੋਰੋਨਾ ਦੇ 3.37 ਲੱਖ ਨਵੇਂ ਮਾਮਲੇ, 488 ਹੋਰ ਮੌਤਾਂ
Published : Jan 23, 2022, 11:29 am IST
Updated : Jan 23, 2022, 11:29 am IST
SHARE ARTICLE
Corona Virus
Corona Virus

ਕੋਰੋਨਾ ਦਾ ਕਹਿਰ ਦਿਨੋਂ ਦਿਨ ਰਿਹਾ ਵੱਧ

 

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਵਾਇਰਸ ਦੇ 3,37,704 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 3,89,03,731 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਨੇ ਸਨਿਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਇਲਾਜ ਅਧੀਨ ਮਰੀਜ਼ ਵੱਧ ਕੇ 21,13,365 ਹੋ ਗਏ ਹਨ, ਜੋ ਪਿਛਲੇ 237 ਦਿਨਾਂ ਵਿਚ ਸੱਭ ਤੋਂ ਵੱਧ ਹਨ, ਜਦੋਂ ਕਿ 488 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,88,884 ਹੋ ਗਈ ਹੈ। ਮੰਤਰਾਲਾ ਨੇ ਦਸਿਆ ਕਿ ਸ਼ੁਕਰਵਾਰ ਤੋਂ ਓਮੀਕਰੋਨ ਦੇ ਮਾਮਲਿਆਂ ਵਿਚ 3.69 ਫ਼ੀ ਸਦੀ ਦਾ ਵਾਧਾ ਦਰਜ ਹੋਇਆ ਹੈ।

 

Corona kills 4 in Ferozepur, 203 recoverCorona Virus

ਇਲਾਜ ਅਧੀਨ ਮਾਮਲੇ ਲਾਗ ਦੇ ਕੁੱਲ ਮਾਮਲਿਆਂ ਦਾ 5.43 ਫ਼ੀ ਸਦੀ ਹਨ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ ਘੱਟ ਕੇ 93.31 ਫ਼ੀ ਸਦੀ ਹੋ ਗਈ ਹੈ। ਰੋਜ਼ਾਨਾ ਲਾਗ ਦਰ 17.22 ਫ਼ੀ ਸਦੀ ਦਰਜ ਕੀਤੀ ਗਈ, ਜਦੋਂ ਕਿ ਹਫ਼ਤਾਵਾਰੀ ਦਰ 16.65 ਫ਼ੀ ਸਦੀ ਰਹੀ।

 

CORONA VIRUSCORONA VIRUS

ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਤਕ 71.34 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 19,60,954 ਜਾਂਚ ਪਿਛਲੇ 24 ਘੰਟਿਆਂ ’ਚ ਕੀਤੀ ਗਈ। ਮੰਤਰਾਲਾ ਨੇ ਦਸਿਆ ਕਿ ਹੁਣ ਤਕ ਕੋਰੋਨਾ ਟੀਕੇ ਦੀਆਂ 161.61 ਕਰੋੜ ਖ਼ੁਰਾਕਾਂ ਦਿਤੀਆਂ ਗਈਆਂ ਹਨ।       

 

 

Corona VirusCorona Virus

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement