Paramjit Singh Sarna: ਭਾਜਪਾ ਆਗੂ ਪ੍ਰਵੇਸ਼ ਵਰਮਾ ਦੇ ਪੰਜਾਬੀਆਂ ਨੂੰ ਲੈ ਕੇ ਦਿੱਤੇ ਬਿਆਨ ’ਤੇ ਬੋਲੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ
Published : Jan 23, 2025, 1:09 pm IST
Updated : Jan 23, 2025, 1:09 pm IST
SHARE ARTICLE
Akali leader Paramjit Singh Sarna spoke on BJP leader Pravesh Verma's statement about Punjabis
Akali leader Paramjit Singh Sarna spoke on BJP leader Pravesh Verma's statement about Punjabis

ਕਿਹਾ, ਪੰਜਾਬ ਨਾਲੋਂ ਵੱਧ ਹਰਿਆਣਾ ਤੇ ਯੂ.ਪੀ. ਦੀਆਂ ਗੱਡੀਆਂ ਦਿੱਲੀ ਵਿਚ ਜ਼ਿਆਦਾ ਘੁੰਮਦੀਆਂ ਹਨ।

 

 Paramjit Singh Sarna: ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਚੋਣ ਲੜ ਰਹੇ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਵੱਲੋਂ ਦਿੱਤੇ ਗਏ ਇੱਕ ਬਿਆਨ ਨੂੰ ਲੈ ਕੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪੰਜਾਬ ਨਾਲੋਂ ਵੱਧ ਹਰਿਆਣਾ ਤੇ ਯੂ.ਪੀ. ਦੀਆਂ ਗੱਡੀਆਂ ਦਿੱਲੀ ਵਿਚ ਜ਼ਿਆਦਾ ਘੁੰਮਦੀਆਂ ਹਨ। ਭਾਜਪਾ ਆਗੂ ਪੰਜਾਬੀਆਂ ਉੱਤੇ ਤੁਹਮਤ ਲਗਾਉਣ ਤੋਂ ਗੁਰੇਜ਼ ਨਹੀਂ ਕਰਦੇ। ਪੰਜਾਬੀਆਂ ਦਾ ਦਿੱਲੀ ਉੱਤੇ ਓਨਾ ਹੀ ਹੱਕ ਹੈ ਜਿੰਨਾ ਦਿੱਲੀ ਦੇ ਲੋਕਾਂ ਦਾ। ਅਜਿਹੀ ਗ਼ੱਲ ਕਰ ਕੇ ਪ੍ਰਵੇਸ਼ ਵਰਮਾ ਨੇ ਪੰਜਾਬੀਆਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਹੈ। ਪੰਜਾਬੀ ਤੇ ਸਿੱਖ ਦੇਸ਼ ਪ੍ਰਤੀ ਜ਼ਿਆਦਾ ਵਫ਼ਾਦਾਰ ਤੇ ਇਮਾਨਦਾਰ ਹਨ।

ਜ਼ਿਕਰਯੋਗ ਹੈ ਕਿ ਪ੍ਰਵੇਸ਼ ਵਰਮਾ ਨੇ ਦਿੱਲੀ ਵਿੱਚ ਚੋਣ ਪ੍ਰਚਾਰ ਲਈ ਪੰਜਾਬ ਤੋਂ ਗਏ ‘ਆਮ ਆਦਮੀ ਪਾਰਟੀ’ ਦੇ ਆਗੂਆਂ ਅਤੇ ਵਰਕਰਾਂ ਨੂੰ ਗੁੰਡੇ ਦੱਸਦਿਆਂ ਕਿਹਾ ਕਿ ਇਹ ਲੋਕ ਪੰਜਾਬ ਨੰਬਰ ਦੀਆਂ ਗੱਡੀਆਂ ਵਿੱਚ ਆਏ ਹਨ ਅਤੇ 26 ਜਨਵਰੀ ਵਾਲੇ ਦਿਨ ਗੜਬੜ ਕਰ ਸਕਦੇ ਹਨ। ਪ੍ਰਵੇਸ਼ ਵਰਮਾ ਨੇ ਕਿਹਾ ਕਿ ਪੰਜਾਬ ਤੋਂ ਆਏ ਇਹ ਲੋਕ ਦੇਸ਼ ਦੀ ਸੁਰੱਖ਼ਿਆ ਲਈ ਖ਼ਤਰਾ ਹੋ ਸਕਦੇ ਹਨ ਅਤੇ ਇਸ ਲਈ ਉਨ੍ਹਾਂ ਨੇ ਪੁਲਿਸ ਨੂੰ ਇਸ ਬਾਰੇ ਸ਼ਿਕਾਇਤ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement