Telangana Murder Case: ਸਾਬਕਾ ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਪ੍ਰੈੱਸ਼ਰ ਕੂਕਰ ’ਚ ਉਬਾਲੇ ਲਾਸ਼ ਦੇ ਟੁਕੜੇ
Published : Jan 23, 2025, 2:51 pm IST
Updated : Jan 23, 2025, 2:51 pm IST
SHARE ARTICLE
Telangana Pressure Cooker Murder Case
Telangana Pressure Cooker Murder Case

ਦੋਸ਼ੀ ਅਤੇ ਉਸ ਦੀ ਪਤਨੀ ਵੈਂਕਟ ਮਾਧਵੀ ਦਾ ਵਿਆਹ 13 ਸਾਲ ਪਹਿਲਾਂ ਹੋਇਆ ਸੀ

 

Telangana Murder Case: ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਇੱਕ ਸਾਬਕਾ ਫ਼ੌਜੀ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿਤੀਆਂ। ਆਪਣੀ ਪਤਨੀ ਨੂੰ ਮਾਰਨ ਤੋਂ ਬਾਅਦ, ਸਾਬਕਾ ਫ਼ੌਜੀ ਗੁਰੂ ਮੂਰਤੀ ਨੇ ਉਸ ਦੀ ਲਾਸ਼ ਨੂੰ ਟੁਕੜਿਆਂ ਵਿੱਚ ਕੱਟ ਦਿਤਾ ਅਤੇ ਫਿਰ ਇਸ ਨੂੰ ਪ੍ਰੈੱਸ਼ਰ ਕੂਕਰ ਵਿਚ ਉਬਾਲ ਲਿਆ।

 ਦੋਸ਼ੀ ਗੁਰੂ ਮੂਰਤੀ ਨੇ ਆਪਣੇ ਮਾਪਿਆਂ ਨਾਲ ਮਿਲ ਕੇ 18 ਜਨਵਰੀ ਨੂੰ ਹੈਦਰਾਬਾਦ ਦੇ ਬਾਹਰਵਾਰ ਮੀਰਪੇਟ ਦੇ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਵੈਂਕਟ ਮਾਧਵੀ ਲਾਪਤਾ ਹੈ।

ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਪਤੀ-ਪਤਨੀ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਲੜਾਈ ਚਲ ਰਹੀ ਸੀ। ਇਸ ਤੋਂ ਬਾਅਦ ਪੁਲਿਸ ਨੇ ਗੁਰੂ ਮੂਰਤੀ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਸਾਰੀ ਸਚਾਈ ਸਾਹਮਣੇ ਆ ਗਈ। ਦੋਸ਼ੀ ਨੇ ਕਬੂਲ ਕੀਤਾ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕੀਤਾ ਸੀ।

ਪੁੱਛਗਿੱਛ ਤੋਂ ਬਾਅਦ ਦੋਸ਼ੀ ਨੇ ਦਸਿਆ ਕਿ ਉਸ ਨੇ ਲਾਸ਼ ਦੇ ਟੁਕੜੇ ਕੀਤੇ, ਉਨ੍ਹਾਂ ਨੂੰ ਪ੍ਰੈੱਸ਼ਰ ਕੂਕਰ ਵਿਚ ਪਕਾਇਆ ਅਤੇ ਫਿਰ ਉਨ੍ਹਾਂ ਨੂੰ ਤਲਾਬ ਵਿਚ ਸੁੱਟ ਦਿਤਾ। ਪੁਲਿਸ ਇਸ ਵੇਲੇ ਗੁਰੂ ਮੂਰਤੀ ਦੇ ਬਿਆਨ ਦੇ ਆਧਾਰ 'ਤੇ ਸਬੂਤ ਇਕੱਠੇ ਕਰਨ ਵਿਚ ਰੁੱਝੀ ਹੋਈ ਹੈ। ਸਰੀਰ ਦੇ ਅੰਗਾਂ ਦੀ ਭਾਲ ਕੀਤੀ ਜਾ ਰਹੀ ਹੈ।

ਗੁਰੂ ਮੂਰਤੀ ਫ਼ੌਜ ਤੋਂ ਸੇਵਾਮੁਕਤ ਹੋ ਚੁੱਕੇ ਹਨ। ਦੋਸ਼ੀ ਅਤੇ ਉਸ ਦੀ ਪਤਨੀ ਵੈਂਕਟ ਮਾਧਵੀ ਦਾ ਵਿਆਹ 13 ਸਾਲ ਪਹਿਲਾਂ ਹੋਇਆ ਸੀ। ਦੋਵਾਂ ਦੇ ਦੋ ਬੱਚੇ ਹਨ। ਮੀਰਪੇਟ ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement