ਕਾਰ ਤੇ ਟਰੱਕ ਵਿਚਾਲੇ ਹੋਈ ਟਕਰ ਵਿਚ ਛੇ ਦੀ ਮੌਤ, ਪੀਐਮ ਮੋਦੀ ਪ੍ਰਗਟਾਇਆ ਦੁਖ
Published : Feb 23, 2021, 10:59 pm IST
Updated : Feb 23, 2021, 10:59 pm IST
SHARE ARTICLE
PMModi
PMModi

ਪੀਐਮ ਮੋਦੀ ਨੇ ਕਿਹਾ ਮੈਂ ਉਨ੍ਹਾਂ ਸਾਰੇ ਲੋਕਾਂ ਦੇ ਪਰਵਾਰਾਂ ਪ੍ਰਤੀ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਾ ਹਾਂ।

ਪਟਨਾ: ਬਿਹਾਰ ਦੇ ਕਟਿਹਾਰ ਵਿਚ ਭਿਆਨਕ ਸੜਕ ਹਾਦਸੇ ਦੌਰਾਨ ਛੇ ਲੋਕਾਂ ਦੀ ਮੌਤ ਅਤੇ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਹ ਭਿਆਨਕ ਹਾਦਸਾ ਕੁਰਸੇਲਾ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 31 ਨੇੜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਏ ਲੋਕ ਸਮਸਤੀਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਥੇ ਸਥਿਤ ਪੁਲ ’ਤੇ ਤੇਜ਼ ਰਫ਼ਤਾਰ ਟਰੱਕ ਅਤੇ ਐਸਯੂਵੀ ਵਿਚਾਲੇ ਭਿਆਨਕ ਟੱਕਰ ਹੋਈ। 

photophotoਇਸ ਦੌਰਾਨ ਕਾਰ ਵਿਚ ਸਵਾਰ ਨੌ ਲੋਕਾਂ ਵਿਚੋਂ ਛੇ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਜਾਰੀ ਹੈ। ਉੱਥੇ ਹੀ ਸਥਾਨਕ ਪ੍ਰਸ਼ਾਸਨ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਕਾਰ ਵਿਚ ਸਵਾਰ ਪਰਵਾਰ ਅਪਣੀ ਲੜਕੀ ਦੇ ਵਿਆਹ ਲਈ ਲੜਕਾ ਦੇਖਣ ਫੁਲਵਰੀਆ ਆਇਆ ਸੀ। ਉਹ ਲੜਕਾ ਦੇਖਣ ਤੋਂ ਬਾਅਦ ਵਾਪਸ ਘਰ ਜਾ ਰਹੇ ਸੀ। ਇਸ ਦੌਰਾਨ ਭਿਆਨਕ ਹਾਦਸਾ ਵਾਪਰ ਗਿਆ। ਪੁਲਿਸ ਅਨੁਸਾਰ ਇਹ ਹਾਦਸਾ ਸਵੇਰੇ 4 ਵਜੇ ਵਾਪਰਿਆ ਹੈ।   

Pm ModiPm Modiਇਸ ਘਟਨਾ ’ਤੇ ਪੀਐਮ ਦਫ਼ਤਰ ਵਲੋਂ ਟਵੀਟ ਕੀਤਾ ਗਿਆ। ਟਵੀਟ ਵਿਚ ਪੀਐਮ ਮੋਦੀ ਨੇ ਕਿਹਾ ਕਟਿਹਾਰ ਵਿਚ ਹੋਏ ਸੜਕ ਹਾਦਸੇ ਵਿਚ ਕੁਝ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਦੇ ਪਰਵਾਰਾਂ ਪ੍ਰਤੀ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਾ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement