ਟੂਲਕਿਟ ਮਾਮਲੇ ਵਿਚ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਮਿਲੀ ਜ਼ਮਾਨਤ
Published : Feb 23, 2021, 4:25 pm IST
Updated : Feb 23, 2021, 4:45 pm IST
SHARE ARTICLE
Disha Ravi
Disha Ravi

ਇਸ ਸਬੰਧ 'ਚ ਪੁਲਿਸ ਵਲੋਂ ਦਿਸ਼ਾ ਨੂੰ ਸਾਈਬਰ ਸੈੱਲ ਦਫ਼ਤਰ 'ਚ ਲਿਆਂਦਾ ਗਿਆ ਸੀ।

ਨਵੀਂ ਦਿੱਲੀ- ਟੂਲਕਿਟ ਮਾਮਲੇ ਵਿਚ ਗ੍ਰਿਫ਼ਤਾਰ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਿਸ਼ਾ ਰਵੀ ਨੂੰ ਇਕ ਲੱਖ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲੀ ਹੈ। ਐਡੀਸ਼ਨ ਸੈਸ਼ਨ ਜੱਜ ਧਰਮਿੰਦਰ ਰਾਣਾ ਦੀ ਅਦਾਲਤ ਨੇ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਨੂੰ ਜਮਾਨਤ ਦਿੱਤੀ ਹੈ। ਬੀਤੇ ਦਿਨੀ ਦਿਸ਼ਾ ਰਵੀ ਨੂੰ ਇਕ ਦਿਨ ਦੇ ਪੁਲਿਸ ਰਿਮਾਡ 'ਤੇ ਭੇਜ ਦਿੱਤਾ ਸੀ। ਇਸ ਸਬੰਧ 'ਚ ਅੱਜ ਪੁਲਿਸ ਵੱਲੋਂ ਦਿਸ਼ਾ ਨੂੰ ਸਾਈਬਰ ਸੈੱਲ ਦਫ਼ਤਰ 'ਚ ਲਿਆਂਦਾ ਗਿਆ ਸੀ। 

toolkit casetoolkit case

ਦੱਸਣਯੋਗ ਹੈ ਕਿ ਬੀਤੇ ਦਿਨੀ ਦਿਸ਼ਾ ਰਵੀ ਨੂੰ ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਅਦਾਲਤ ਵਿਚ ਪੇਸ਼ ਕੀਤਾ। ਸੁਣਵਾਈ ਦੌਰਾਨ ਪੁਲਿਸ ਨੇ ਦਿਸ਼ਾ ਰਵੀ ਦੇ ਪੰਜ ਦਿਨ ਦਾ ਰਿਮਾਡ ਮੰਗਿਆ ਪਰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਿਸ਼ਾ ਰਵੀ ਨੂੰ ਇਕ ਦਿਨ ਦੇ ਪੁਲਿਸ ਰਿਮਾਡ 'ਤੇ ਭੇਜ ਦਿੱਤਾ ਹੈ।

ਇਸ ਤੋਂ ਪਹਿਲਾ ਪਿਛਲੀ ਅਦਾਲਤ ਦੌਰਾਨ ਪੁਲਿਸ ਨੇ ਦਿਸ਼ਾ ਰਵੀ ਦਾ ਰਿਮਾਡ ਨਹੀਂ ਸੀ ਮੰਗਿਆ। ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਦਿਸ਼ਾ ਰਵੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੋਬਾਈਲ ਵਿਚ ਜਿਹੜੀ ਵੀ ਜਾਣਕਾਰੀ ਮੌਜੂਦ ਸੀ, ਉਹ ਸਾਰੀ ਪੁਲਿਸ ਕੋਲ ਵੀ ਹੈ। ਇਸ ਸਬੰਧੀ ਅਸੀਂ ਅਦਾਲਤ ਵਿਚ ਅਰਜ਼ੀ ਵੀ ਦਿੱਤੀ ਸੀ। ਦੂਜੇ ਪਾਸੇ ਪੁਲਿਸ ਨੇ ਆਪਣਾ ਪੱਖ ਰਖਦਿਆਂ ਕਿਹਾ ਕਿ ਦਿਸ਼ਾ ਰਵੀ ਨੇ ਸਾਰੇ ਦੋਸ਼ਾਂ ਨੂੰ ਸ਼ਾਤਨੂ-ਨਿਕਿਤਾ ਸਿਰ ਪਾ ਦਿਤਾ ਹੈ, ਇਸ ਲਈ ਸਾਰਿਆਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁਛਗਿੱਛ ਕਰਨੀ ਜ਼ਰੂਰੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement