MCD 'ਚ ਹੰਗਾਮਾ : ਸਟੈਂਡਿੰਗ ਕਮੇਟੀ ਦੀ ਚੋਣ ਨੂੰ ਲੈ ਕੇ ਆਪਸ 'ਚ ਭਿੜੇ ਭਾਜਪਾ ਤੇ 'ਆਪ' ਦੇ ਕੌਂਸਲਰ
Published : Feb 23, 2023, 9:11 am IST
Updated : Feb 23, 2023, 9:12 am IST
SHARE ARTICLE
photo
photo

ਸਦਨ ਦੀ ਕਾਰਵਾਈ ਵੀਰਵਾਰ ਸਵੇਰ ਤੱਕ ਮੁਲਤਵੀ ਕੀਤੀ ਗਈ।

 

ਨਵੀਂ ਦਿੱਲੀ : ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) 'ਚ ਬੁੱਧਵਾਰ ਨੂੰ ਮੇਅਰ ਦੀ ਚੋਣ ਤੋਂ ਬਾਅਦ ਸਥਾਈ ਕਮੇਟੀ ਦੀਆਂ ਚੋਣਾਂ ਬੁੱਧਵਾਰ ਸ਼ਾਮ ਨੂੰ ਸ਼ੁਰੂ ਹੋ ਗਈਆਂ। ਇਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ।

'ਆਪ' ਅਤੇ ਭਾਜਪਾ ਦੇ ਮੈਂਬਰਾਂ 'ਚ ਲੜਾਈ ਸ਼ੁਰੂ ਹੋ ਗਈ। ਇਨ੍ਹਾਂ ਵਿੱਚ ਪੁਰਸ਼ ਕੌਂਸਲਰਾਂ ਦੇ ਨਾਲ-ਨਾਲ ਮਹਿਲਾ ਕੌਂਸਲਰ ਵੀ ਸਨ। ਦੋਵਾਂ ਨੇ ਇੱਕ ਦੂਜੇ 'ਤੇ ਲੱਤਾਂ-ਮੁੱਕਿਆਂ ਦੀ ਵਰਖਾ ਕੀਤੀ। ਸਦਨ ਵਿੱਚ ਬੋਤਲਾਂ ਸੁੱਟੀਆਂ ਗਈਆਂ ਅਤੇ ਬੈਲਟ ਬਕਸਿਆਂ ਨੂੰ ਉਲਟਾ ਦਿੱਤਾ ਗਿਆ।
ਭਾਜਪਾ ਨੇ ਸਟੈਂਡਿੰਗ ਕਮੇਟੀ ਦੀ ਚੋਣ ਵਿਚ ਧਾਂਦਲੀ ਕਰਨ ਦਾ ਦੋਸ਼ ਲਗਾਇਆ ਹੈ ਅਤੇ 6 ਮੈਂਬਰਾਂ ਲਈ ਨਵੇਂ ਸਿਰੇ ਤੋਂ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਹੈ।
ਸ਼ੈਲੀ ਓਬਰਾਏ ਨੇ ਕਿਹਾ ਕਿ ਭਾਜਪਾ ਕੌਂਸਲਰਾਂ ਨੇ ਮੇਰੇ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਹੈ ਭਾਜਪਾ ਦੀ ਗੁੰਡਾਗਰਦੀ ਦਾ ਅੰਤ, ਉਨ੍ਹਾਂ ਨੇ ਮਹਿਲਾ ਮੇਅਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਸਦਨ ਵਿੱਚ ਬੁੱਧਵਾਰ ਦੇਰ ਰਾਤ ਤੱਕ ਹੰਗਾਮਾ ਜਾਰੀ ਰਿਹਾ। ਦੋਵੇਂ ਧਿਰਾਂ ਦੇ ਕੌਂਸਲਰ ਸਦਨ ਵਿੱਚ ਸੌਂ ਗਏ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਵੀਰਵਾਰ ਸਵੇਰੇ ਨਾਸ਼ਤੇ ਤੋਂ ਬਾਅਦ ਚੋਣ ਪ੍ਰਕਿਰਿਆ ਮੁੜ ਸ਼ੁਰੂ ਹੋਈ ਪਰ ਹੰਗਾਮੇ ਕਾਰਨ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ  ਵੀਰਵਾਰ ਤੱਕ ਮੁਲਤਵੀ ਕੀਤੀ ਗਈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement