Jharkhand News : ਬਰਾਤੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਪੰਜ ਲੋਕਾਂ ਦੀ ਹੋਈ ਮੌਤ
Published : Mar 23, 2024, 10:20 am IST
Updated : Mar 23, 2024, 10:20 am IST
SHARE ARTICLE
 Jharkhand Accident news in punjabi
Jharkhand Accident news in punjabi

Jharkhand News : ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ

 Jharkhand Accident news in punjabi : ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ ਦੇ ਕੁਡੂ ਨੇੜੇ ਬਰਾਤੀਆਂ ਨਾਲ ਭਰੀ ਬੱਸ ਅਤੇ ਹਾਈਵੇਅ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: Moscow Attack News: ਰੂਸ ਦੀ ਰਾਜਧਾਨੀ ਮਾਸਕੋ 'ਚ ਅਤਿਵਾਦੀ ਹਮਲਾ, 60 ਲੋਕਾਂ ਦੀ ਮੌਤ, 100 ਤੋਂ ਵੱਧ ਲੋਕ ਜ਼ਖ਼ਮੀ

ਕਰੀਬ ਇਕ ਦਰਜਨ ਗੰਭੀਰ ਰੂਪ ਵਿਚ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਰਾਂਚੀ ਦੇ ਰਿਮਸ ਵਿਚ ਭਰਤੀ ਕਰਵਾਇਆ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਰਾਤ ਕਰੀਬ 10 ਵਜੇ ਕੁੱਡੂ ਦੇ ਟਾਟੀ ਚੌਕ ਨੇੜੇ ਸਾਹਮਣਿਓਂ ਆ ਰਹੇ ਇਕ ਟਰੱਕ ਦੀ ਬਰਾਤੀਆਂ ਨਾਲ ਭਰੀ ਬੱਸ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ।

ਇਹ ਵੀ ਪੜ੍ਹੋ: Jazzy B Song News: ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਹੋਇਆ ਛਿੜਿਆ ਵਿਵਾਦ, ਲੋਕ ਗੁੱਸੇ ਵਿਚ ਸਾੜ ਰਹੇ ਪੁਤਲੇ

ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਸੂਚਨਾ ਮਿਲਣ 'ਤੇ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ। ਹਾਲਾਂਕਿ, ਜ਼ਖ਼ਮੀਆਂ ਨੂੰ ਬੱਸ ਤੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਲੋਹਰਦਗਾ ਅਤੇ ਰਾਂਚੀ ਭੇਜ ਦਿੱਤਾ ਗਿਆ। ਹਾਦਸੇ 'ਚ ਮੌਕੇ 'ਤੇ ਹੀ ਮਰਨ ਵਾਲੇ ਪੰਜ ਲੋਕਾਂ 'ਚ ਪ੍ਰਿਅੰਕਾ ਕੁਜੂਰ (5), ਸੁਮੰਤੀ ਖੇਰਵਾਰ (6), ਛਤਰਪਾਲ ਓਰਾਵਾਂ, ਅਲਤਾਫ ਅਤੇ ਅੱਠ ਮਹੀਨੇ ਦਾ ਬੱਚਾ ਸ਼ਾਮਲ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from ' Jharkhand Accident news in punjabi' stay tuned to Rozana Spokesman)


 

Location: India, Jharkhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement