Haryana News: ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦਿਵਾਉਣ ਲਈ ਸਬੰਧਤ ਸੂਬਿਆਂ ਦੇ CMs ਨਾਲ ਕਰਾਂਗੇ ਮੀਟਿੰਗ: ਸੀ.ਆਰ. ਪਾਟਿਲ
Published : Mar 23, 2025, 9:52 am IST
Updated : Mar 23, 2025, 9:52 am IST
SHARE ARTICLE
C.R. Patil Haryana water News in punjabi
C.R. Patil Haryana water News in punjabi

Haryana News: ''ਹਰਿਆਣਾ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਦਿਵਾਉਣ ਲਈ ਕਰਾਂਗੇ ਮੀਟਿੰਗ''

C.R. Patil Haryana water News in punjabi : ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਵ੍ੱਡਾ ਬਿਆਨ ਦਿੰਦਿਆਂ ਕਿਹਾ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਮਿਲਣਾ ਯਕੀਨੀ ਬਣਾਉਣ ਲਈ ਅੰਤਰ-ਰਾਜੀ ਮੁੱਦਿਆਂ ਨੂੰ ਸੁਲਝਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਸਬੰਧਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕੀਤੀ ਜਾਵੇਗੀ। ਸਮੱਸਿਆ ਹੱਲ ਹੋਣ ਤੋਂ ਬਾਅਦ ਹਰਿਆਣਾ ਨੂੰ ਉਸ ਦੇ ਹੱਕ ਦਾ ਪਾਣੀ ਮਿਲੇਗਾ।

ਸੀਆਰ ਪਾਟਿਲ ਨੇ ਇਹ ਗੱਲ  ਸ਼ਨੀਵਾਰ ਨੂੰ ਪੰਚਕੂਲਾ ਜ਼ਿਲ੍ਹੇ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਦੇਸ਼ ਵਿਆਪੀ ਮੁਹਿੰਮ ਜਲ ਸ਼ਕਤੀ ਅਭਿਆਨ ਕੈਚ ਦ ਰੇਨ-2025 ਦੀ ਸ਼ੁਰੂਆਤ ਤੋਂ ਬਾਅਦ ਆਯੋਜਿਤ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਹੀ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਿੰਚਾਈ ਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਵੀ ਮੌਜੂਦ ਸਨ।

ਆਰ ਪਾਟਿਲ ਨੇ ਕਿਹਾ ਕਿ ਹਰਿਆਣਾ ਇਕ ਪ੍ਰਗਤੀਸ਼ੀਲ ਸੂਬਾ ਹੈ, ਜੋ ਪਾਣੀ ਦੀ ਸਪਲਾਈ ਲਈ ਦੂਜੇ ਸੂਬਿਆਂ 'ਤੇ ਨਿਰਭਰ ਹੈ। ਇੱਥੇ ਮੀਂਹ ਘੱਟ ਹੋਣ ਕਾਰਨ ਸਰਕਾਰ ਦੇ ਨਾਲ-ਨਾਲ ਨਾਗਰਿਕਾਂ ਨੂੰ ਵੀ ਚਿੰਤਾ ਕਰਨ ਦੀ ਲੋੜ ਹੈ ਕਿ ਅਜਿਹੇ ਸੂਬੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਪਾਣੀ ਦੀ ਕਿੱਲਤ ਨਾ ਹੋਵੇ।

ਸੀ.ਆਰ.ਪਾਟਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ ਸੰਭਾਲ-ਜਨ ਭਾਗੀਦਾਰੀ ਨੂੰ ਜਨ ਅੰਦੋਲਨ ਵਿੱਚ ਬਦਲਣ ਦੀ ਗੱਲ ਕੀਤੀ ਸੀ ਅਤੇ ਅੱਜ ਦਾ ਪ੍ਰੋਗਰਾਮ ਉਸੇ ਦਾ ਪ੍ਰਤੀਬਿੰਬ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਣੀ ਨਾਲ ਸਭ ਕੁਝ ਬਣਾ ਸਕਦੇ ਹਾਂ। ਅੱਜ ਪਾਣੀ ਨੂੰ ਬਚਾਉਣ ਦੀ ਲੋੜ ਹੈ, ਕਿਉਂਕਿ ਪਾਣੀ ਪੈਦਾ ਨਹੀਂ ਕੀਤਾ ਜਾ ਸਕਦਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement