ਹਿਮਾਚਲ 'ਚ 3 ਦਿਨਾਂ ਤੋਂ ਕੋਰੋਨਾ ਦਾ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ
Published : Apr 23, 2020, 9:16 am IST
Updated : Apr 23, 2020, 9:16 am IST
SHARE ARTICLE
File Photo
File Photo

ਕੋਰੋਨਾ ਵਾਇਰਸ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੇ ਲਈ ਲਗਾਤਾਰ ਤੀਜਾ ਦਿਨ ਵੀ ਰਾਹਤ ਭਰਿਆ ਹੈ। ਬੀਤੇ 72 ਘੰਟਿਆਂ ਦੌਰਾਨ ਸੂਬੇ 'ਚ ਕੋਰੋਨਾ ਇਨਫ਼ੈਕਟਡ ਕੋਈ

ਸ਼ਿਮਲਾ, 22 ਅਪ੍ਰੈਲ : ਕੋਰੋਨਾ ਵਾਇਰਸ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੇ ਲਈ ਲਗਾਤਾਰ ਤੀਜਾ ਦਿਨ ਵੀ ਰਾਹਤ ਭਰਿਆ ਹੈ। ਬੀਤੇ 72 ਘੰਟਿਆਂ ਦੌਰਾਨ ਸੂਬੇ 'ਚ ਕੋਰੋਨਾ ਇਨਫ਼ੈਕਟਡ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਮੰਗਲਵਾਰ ਰਾਤ 9 ਵਜੇ ਸੂਬੇ 'ਚ 459 ਸੈਂਪਲ ਜਾਂਚ ਲਈ ਪਹੁੰਚੇ ਸੀ। ਇਸ 'ਚ 278 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਅਤੇ 181 ਦੀ ਰਿਪੋਰਟ ਦਾ ਇੰਤਜ਼ਾਰ ਹੈ। ਇਕ ਸੈਂਪਲ ਰੱਦ ਹੋਇਆ, ਜਿਸ ਦੀ ਜਾਂਚ ਦੁਬਾਰਾ ਕੀਤੀ ਜਾਵੇਗੀ।   ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ 'ਚ ਹੁਣ 8298 ਲੋਕਾਂ ਨੂੰ ਨਿਗਰਾਨੀ 'ਚ ਰਖਿਆ ਗਿਆ ਹੈ, 

ਜਿਨ੍ਹਾਂ 'ਚੋਂ 5380 ਲੋਕਾਂ ਨੇ ਨਿਰਧਾਰਤ 28 ਦਿਨਾਂ ਦੀ ਨਿਗਰਾਨੀ ਨੂੰ ਪੂਰਾ ਕਰ ਲਿਆ ਹੈ। ਹਿਮਾਚਲ ਪ੍ਰਦੇਸ਼ 'ਚ ਹੁਣ ਤਕ 3340 ਟੈਸਟ ਕੀਤੇ ਗਏ ਹਨ, ਜਿਨ੍ਹਾਂ 'ਚੋਂ 3120 ਦੀ ਰਿਪੋਰਟ ਨੈਗੇਟਿਵ ਆਈ ਹੈ। ਸੂਬੇ 'ਚ ਹੁਣ ਤਕ 39 ਲੋਕਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।  ਇਹ ਵੀ ਦਸਿਆ ਜਾਂਦਾ ਹੈ ਕਿ ਹਿਮਾਚਲ ਪ੍ਰਦੇਸ਼ 'ਚ ਕੋਰੋਨਾਵਾਇਰਸ ਦੇ ਸੱਭ ਤੋਂ ਜ਼ਿਆਦਾ ਊਨਾ ਜ਼ਿਲ੍ਹੇ 'ਚ 16 ਮਾਮਲੇ ਹਨ। ਇਸ ਤੋਂ ਬਾਅਦ ਸੋਲਨ 'ਚ 9, ਚੰਬਾ 'ਚ 6, ਕਾਂਗੜਾ 5, ਹਮੀਰਪੁਰ 2 ਅਤੇ ਸਿਰਮੌਰ 'ਚੋਂ 1 ਸਾਹਮਣੇ ਆਇਆ ਹੈ। ਸੂਬੇ 'ਚ ਹੁਣ ਤਕ 11  ਮਰੀਜ਼ ਠੀਕ ਵੀ ਹੋ ਚੁੱਕੇ ਹਨ। (ਏਜੰਸੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement