ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ ਘਰਾਂ 'ਚ ਦਿਤੀ ਜਾ ਰਹੀ ਹੈ ਖ਼ੁਰਾਕ
Published : Apr 23, 2020, 9:05 am IST
Updated : Apr 23, 2020, 9:05 am IST
SHARE ARTICLE
File Photo
File Photo

ਕੇਜਰੀਵਾਲ ਸਰਕਾਰ ਦਾ ਵਿਸ਼ੇਸ਼ ਉਪਰਾਲਾ

ਨਵੀਂ ਦਿੱਲੀ:, 22 ਅਪ੍ਰੈਲ (ਅਮਨਦੀਪ ਸਿੰਘ): ਕੇਜਰੀਵਾਲ ਸਰਕਾਰ ਵਲੋਂ ਤਾਲਾਬੰਦੀ ਦੇ ਮਾਹੌਲ ਵਿਚ ਆਂਗਨਵਾੜੀਆਂ ਰਾਹੀਂ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਸਿਹਤ ਸਹੂਲਤਾਂ ਦੇਣ ਤੇ ਖ਼ੁਰਾਕ ਦੀਆਂ ਲੋੜਾਂ ਪੂਰੀਆਂ ਕਰਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਦਿੱਲੀ ਦੇ ਸਮਾਜ ਭਲਾਈ, ਔਰਤਾਂ ਤੇ ਬਾਲ ਭਲਾਈ ਮਹਿਕਮੇ ਦੇ ਮੰਤਰੀ ਰਾਜੇਂਦਰਪਾਲ ਗੌਤਮ ਨੇ ਇਥੇ ਇਕ ਇਕੱਤਰਤਾ ਵਿਚ ਆਂਗਨਵਾੜੀ ਕੇਂਦਰਾਂ ਵਲੋਂ ਦਿਤੀਆਂ ਜਾ ਰਹੀਆਂ ਸਹੂਲਤਾਂ ਦੀ ਚਰਚਾ ਕੀਤੀ।
ਉਨਾਂ੍ਹ ਦਸਿਆ ਕਿ ਕਰੋਨਾ ਬੀਮਾਰੀ ਕਰ ਕੇ, ਆਂਗਨਵਾੜੀ ਮੁਲਾਜ਼ਮ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਘਰ ਘਰ ਜਾ ਕੇ, ਮੁੱਢਲੀਆਂ ਸਿਹਤ ਸਹੂਲਤਾਂ ਦੇ ਰਹੇ ਹਨ।

File photoFile photo

ਅਜੋਕੇ ਔਖੇ ਵੇਲੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਖ਼ਾਸ ਖ਼ੁਰਾਕ ਦੀ ਵੀ ਲੋੜ ਹੁੰਦੀ ਹੈ। ਇਸ ਲਈ ਮਹਿਕਮੇ ਦੇ ਅਫ਼ਸਰਾਂ ਨੂੰ ਖ਼ਾਸ ਹਦਾਇਤ ਦਿਤੀ ਗਈ ਹੈ ਕਿ ਉਹ ਆਂਗਨਵਾੜੀ ਦੇ ਬੱਚਿਆਂ ਨੂੰ ਪੰਜੀਰੀ ਤੇ ਹੋਰ ਖ਼ੁਰਾਕੀ ਵਸਤਾਂ ਦੀ ਥਾਂ ਵੱਧ ਖ਼ੁਰਾਕੀ ਤੱਤਾਂ ਨਾਲ ਭਰਪੂਰ ਵਸਤਾਂ ਜਿਵੇਂ ਮੁੰਗਫ਼ਲੀ ਤੇ ਪੁੰਗਰੇ ਹੋਏ ਛੌਲੇ, ਦੇਣ ਦਾ ਰਾਹ ਲੱਭਣ।  ਉਨਾਂ੍ਹ ਆਂਗਨਵਾੜੀ ਤੇ ਬੁੱਢਾਪਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਇਨਾਂ੍ਹ ਨੂੰ ਕਰੋਨਾ ਦੀ ਜੰਗ ਵਿਚ ਯੋਧੇ ਆਖ ਕੇ ਵਡਿਆਇਆ। ਉਨ੍ਹ੍ਹਾਂ ਬਜ਼ੁਰਗਾਂ, ਅਪਾਹਜਾਂ ਅਤੇ ਵਿਧਵਾ ਪੈਨਸ਼ਨ ਧਾਰਕਾਂ ਨੂੰ ਵੇਲੇ ਸਿਰ ਪੈਨਸ਼ਨ ਦੇਣ ਦੀ ਵੀ ਪੜਚੋਲ ਕੀਤੀ । ਤਾਲਾਬੰਦੀ ਵਿਚ ਕੇਜਰੀਵਾਲ ਸਰਕਾਰ ਵਲੋਂ 8 ਲੱਖ ਤੋਂ ਵੱਧ ਪੈਨਸ਼ਨ ਧਾਰਕਾਂ ਦੇ ਖ਼ਾਤਿਆਂ ਵਿਚ 5 ਹਜ਼ਾਰ ਹਰੇਕ ਨੂੰ ਭੁਗਤਾਨ ਕੀਤਾ ਜਾ ਚੁਕਾ ਹੈ। ਹੁਣ ਲੋੜਵੰਦ ਔਰਤਾਂ ਨੂੰ ਸੈਨਟਰੀ ਨੈਪਕਿਨ ਦਿਤੇ ਜਾਣ ਦੇ ਟੀਚੇ 'ਤੇ ਕੰਮ ਕੀਤਾ ਜਾ ਰਿਹਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement