ਬਾਹਰੋਂ ਅੱਤਵਾਦੀ ਹਮਲਾ ਹੋਇਆ ਤਾਂ ਸਰਹੱਦ ਪਾਰ ਕਰਨ ਤੋਂ ਨਹੀਂ ਝਿਜਕਾਂਗੇ - ਰਾਜਨਾਥ ਸਿੰਘ
Published : Apr 23, 2022, 7:33 pm IST
Updated : Apr 23, 2022, 7:33 pm IST
SHARE ARTICLE
Rajnath Singh
Rajnath Singh

1971 ਦੀ ਭਾਰਤ-ਪਾਕਿਸਤਾਨ ਜੰਗ ਦੇ ਆਸਾਮ-ਅਧਾਰਤ ਸਾਬਕਾ ਫ਼ੌਜੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਪ੍ਰੋਗਰਾਮ ਵਿਚ ਪਹੁੰਚੇ ਸਨ ਰੱਖਿਆ ਮੰਤਰੀ 

ਗੁਹਾਟੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਸਰਹੱਦ ਪਾਰ ਤੋਂ ਦੇਸ਼ ਨੂੰ ਨਿਸ਼ਾਨਾ ਬਣਾਉਣ ਵਾਲੇ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਨਹੀਂ ਝਿਜਕੇਗਾ। 1971 ਦੀ ਭਾਰਤ-ਪਾਕਿਸਤਾਨ ਜੰਗ ਦੇ ਆਸਾਮ-ਅਧਾਰਤ ਸਾਬਕਾ ਫ਼ੌਜੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਪ੍ਰੋਗਰਾਮ ਵਿੱਚ ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਦੇਸ਼ ਵਿੱਚੋਂ ਅੱਤਵਾਦ ਦਾ ਸਫਾਇਆ ਕਰਨ ਲਈ ਕੰਮ ਕਰ ਰਹੀ ਹੈ।

Rajnath Singh Rajnath Singh

ਉਨ੍ਹਾਂ ਕਿਹਾ ਕਿ ਭਾਰਤ ਇਹ ਸੁਨੇਹਾ ਦੇਣ ਵਿੱਚ ਸਫਲ ਰਿਹਾ ਹੈ ਕਿ ਅੱਤਵਾਦ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਦੇਸ਼ ਨੂੰ ਬਾਹਰੋਂ ਨਿਸ਼ਾਨਾ ਬਣਾਇਆ ਗਿਆ ਤਾਂ ਅਸੀਂ ਸਰਹੱਦ ਪਾਰ ਕਰਨ ਤੋਂ ਨਹੀਂ ਝਿਜਕਾਂਗੇ। ਦੇਸ਼ ਦੀ ਪੂਰਬੀ ਸਰਹੱਦ ਇਸ ਸਮੇਂ ਪੱਛਮੀ ਸਰਹੱਦ ਨਾਲੋਂ ਜ਼ਿਆਦਾ ਸ਼ਾਂਤੀ ਅਤੇ ਸਥਿਰਤਾ ਦਾ ਅਨੁਭਵ ਕਰ ਰਹੀ ਹੈ। ਇੱਥੇ ਸਾਡੀ ਸਰਹੱਦ ਮਿੱਤਰ ਦੇਸ਼ ਬੰਗਲਾਦੇਸ਼ ਨਾਲ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਪੱਛਮੀ ਸਰਹੱਦ 'ਤੇ ਜੋ ਤਣਾਅ ਮਹਿਸੂਸ ਕਰ ਰਿਹਾ ਹੈ, ਉਹ ਪੂਰਬੀ ਸਰਹੱਦ 'ਤੇ ਮੌਜੂਦ ਨਹੀਂ ਹੈ।

Rajnath SinghRajnath Singh

ਇਸ ਸਰਹੱਦ 'ਤੇ ਘੁਸਪੈਠ ਦੀ ਸਮੱਸਿਆ ਲਗਭਗ ਖ਼ਤਮ ਹੋ ਚੁੱਕੀ ਹੈ। ਸਰਹੱਦ 'ਤੇ (ਪੂਰਬੀ ਸਰਹੱਦ 'ਤੇ) ਹੁਣ ਸ਼ਾਂਤੀ ਅਤੇ ਸਥਿਰਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 1971 ਦੀ ਜੰਗ ਦੇ ਜਵਾਨਾਂ ਦੇ ਸਨਮਾਨ ਸਮਾਗਮ ਵਿੱਚ ਕਿਹਾ ਕਿ ਇਸ ਵਾਰ ਭਾਰਤ-ਚੀਨ ਸੰਘਰਸ਼ ਦੌਰਾਨ ਮੈਂ ਆਪਣੀ ਫ਼ੌਜ ਦੀ ਬਹਾਦਰੀ ਦੇਖੀ ਹੈ। ਮੇਰਾ ਵਿਸ਼ਵਾਸ ਪੱਕਾ ਹੋ ਗਿਆ ਹੈ ਕਿ ਦੁਨੀਆਂ ਦੀ ਤਾਕਤ ਭਾਵੇਂ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ, ਭਾਰਤ ਮਾਤਾ ਦਾ ਸਿਰ ਨਹੀਂ ਝੁਕਾਇਆ ਜਾ ਸਕਦਾ। ਰਾਜਨਾਥ ਸਿੰਘ ਨੇ ਕਿਹਾ ਕਿ ਸਰਕਾਰ ਦੇਸ਼ 'ਚੋਂ ਅੱਤਵਾਦ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ।

Rajnath Singh Rajnath Singh

ਭਾਰਤ ਪਹਿਲਾਂ ਹੀ ਇਹ ਸੰਦੇਸ਼ ਦੇਣ ਵਿੱਚ ਸਫਲ ਰਿਹਾ ਹੈ ਕਿ ਅੱਤਵਾਦ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਆਸਾਮ ਦੇ 23 ਜ਼ਿਲ੍ਹਿਆਂ ਤੋਂ ਅਫਸਪਾ (AFSPA) ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਮਣੀਪੁਰ ਅਤੇ ਨਾਗਾਲੈਂਡ ਦੇ 15 ਥਾਣਿਆਂ ਤੋਂ ਵੀ ਅਫਸਪਾ (AFSPA) ਹਟਾ ਦਿੱਤਾ ਗਿਆ ਹੈ। ਇਹ ਖੇਤਰ ਵਿੱਚ ਆਈ ਸ਼ਾਂਤੀ ਅਤੇ ਸਥਿਰਤਾ ਕਾਰਨ ਹੀ ਸੰਭਵ ਹੋਇਆ ਹੈ। ਇਸ ਵਿੱਚ ਉੱਤਰ-ਪੂਰਬੀ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਜਿੰਨੀ ਵੀ ਤਾਰੀਫ਼ ਕੀਤੀ ਜਾਵੇ ਘੱਟ ਹੈ। ਪਹਿਲਾਂ ਇਹ ਗ਼ਲਤ ਧਾਰਨਾ ਸੀ ਕਿ ਫ਼ੌਜ ਹਮੇਸ਼ਾ ਅਫਸਪਾ (AFSPA) ਨੂੰ ਲਾਗੂ ਰੱਖਣਾ ਚਾਹੁੰਦੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement