Delhi News: ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿਚ ਨਤਮਸਤਕ ਹੋਏ ਸੁਨੀਤਾ ਕੇਜਰੀਵਾਲ
Published : Apr 23, 2024, 1:54 pm IST
Updated : Apr 23, 2024, 2:40 pm IST
SHARE ARTICLE
Sunita Kejriwal reached Hanuman temple
Sunita Kejriwal reached Hanuman temple

ਅਰਵਿੰਦ ਕੇਜਰੀਵਾਲ ਹਰ ਵੱਡੇ ਮੌਕੇ 'ਤੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ 'ਚ ਆਉਂਦੇ ਸਨ

Delhi News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਤਨੀ ਅੱਜ ਹਨੂੰਮਾਨ ਮੰਦਰ ਪਹੁੰਚੇ। ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਹਰ ਵੱਡੇ ਮੌਕੇ 'ਤੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ 'ਚ ਆਉਂਦੇ ਸਨ। ਇਸ ਦੇ ਚਲਦਿਆਂ ਅੱਜ ਸੁਨੀਤਾ ਕੇਜਰੀਵਾਲ ਹਨੂੰਮਾਨ ਜਨਮ ਉਤਸਵ ਦੇ ਮੌਕੇ 'ਤੇ ਦਰਸ਼ਨ ਕਰਨ ਮੰਦਰ ਪਹੁੰਚੇ ਸਨ।

ਐਕਸ 'ਤੇ ਇਕ ਪੋਸਟ ਵਿਚ ਆਮ ਆਦਮੀ ਪਾਰਟੀ ਨੇ ਇਹ ਜਾਣਕਾਰੀ ਦਿਤੀ ਹੈ। ਸੋਸ਼ਲ ਮੀਡੀਆ ਪੋਸਟ 'ਚ ਦਸਿਆ ਗਿਆ ਹੈ ਕਿ ਸੁਨੀਤਾ ਕੇਜਰੀਵਾਲ ਨੇ ਹਨੂੰਮਾਨ ਜਯੰਤੀ ਦੇ ਮੌਕੇ 'ਤੇ ਮੰਦਰ ਦਾ ਦੌਰਾ ਕੀਤਾ ਅਤੇ ਅਰਵਿੰਦ ਕੇਜਰੀਵਾਲ ਦੀ ਬਿਹਤਰ ਸਿਹਤ ਅਤੇ ਦਿੱਲੀ ਦੇ ਲੋਕਾਂ ਦੇ ਸੁੰਦਰ ਭਵਿੱਖ ਦੀ ਕਾਮਨਾ ਕੀਤੀ। ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਸੁਨੀਤਾ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਜਲਦੀ ਹੀ ਅਰਵਿੰਦ ਕੇਜਰੀਵਾਲ ਦੇ ਨਾਲ ਦੁਬਾਰਾ ਆਉਣਗੇ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਇਕ ਅਪ੍ਰੈਲ ਤੋਂ ਤਿਹਾੜ ਜੇਲ ਵਿਚ ਬੰਦ ਹਨ।

(For more Punjabi news apart from Sunita Kejriwal reached Hanuman temple, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement