Pahalgam Attack News : ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨਾਲ ਕੀਤੀ ਗੱਲ, ਸਥਿਤੀ ਦਾ ਲਿਆ ਜਾਇਜ਼ਾ
Published : Apr 23, 2025, 10:04 am IST
Updated : Apr 23, 2025, 10:04 am IST
SHARE ARTICLE
Rahul Gandhi spoke to Amit Shah Pahalgam Attack News
Rahul Gandhi spoke to Amit Shah Pahalgam Attack News

Pahalgam Attack News: ਕਿਹਾ-ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ

Rahul Gandhi spoke to Amit Shah Pahalgam Attack News: ਜੰਮੂ-ਕਸ਼ਮੀਰ ਦੇ ਪਹਿਲਗਾਮ ਅਤਿਵਾਦੀ ਹਮਲੇ ਵਿਚ 30 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਨਿਹੱਥੇ ਸੈਲਾਨੀਆਂ 'ਤੇ ਅਜਿਹੇ ਕਾਇਰਤਾਪੂਰਨ ਹਮਲੇ ਤੋਂ ਬਾਅਦ, ਅੱਜ ਦਿੱਲੀ ਵਿੱਚ ਇੱਕ ਸੀਸੀਐਸ ਮੀਟਿੰਗ ਹੋ ਰਹੀ ਹੈ।

ਇਸ ਦੌਰਾਨ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਪ੍ਰਧਾਨ ਤਾਰਿਕ ਕਰਾ ਨਾਲ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਬਾਰੇ ਗੱਲ ਕੀਤੀ ਅਤੇ ਉੱਥੋਂ ਦੀ ਸਥਿਤੀ ਬਾਰੇ ਜਾਣਕਾਰੀ ਲਈ।

ਉਨ੍ਹਾਂ ਕਿਹਾ ਕਿ ਪੀੜਤਾਂ ਦੇ ਪਰਿਵਾਰ ਨਿਆਂ ਅਤੇ ਸਾਡੇ ਸਮਰਥਨ ਦੇ ਹੱਕਦਾਰ ਹਨ। ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਮਿਲਣੀ ਚਾਹੀਦੀ ਹੈ। ਕਾਂਗਰਸ ਨੇਤਾ ਮੱਲਿਕਾਰਜੁਨ ਨੇ ਕਿਹਾ ਕਿ ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮਾਸੂਮ ਸੈਲਾਨੀਆਂ 'ਤੇ ਹੋਏ ਕਾਇਰਤਾਪੂਰਨ ਅਤਿਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਪੂਰਾ ਦੇਸ਼ ਸਰਹੱਦ ਪਾਰ ਅਤਿਵਾਦ ਵਿਰੁੱਧ ਇੱਕਜੁੱਟ ਹੈ।

ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਆਪਣਾ ਸਾਊਦੀ ਅਰਬ ਦੌਰਾ ਵਿਚਕਾਰ ਛੱਡ ਕੇ ਦਿੱਲੀ ਵਾਪਸ ਆ ਗਏ ਹਨ। ਇਸ ਹਮਲੇ ਸਬੰਧੀ ਸੀਸੀਐਸ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement