ਲੱਖਾ ਸਿਧਾਣਾ ਸਮੇਤ 6 ਹੋਰ ਵਿਅਕਤੀਆਂ ਨੂੰ ਦਿੱਲੀ ਪੁਲਿਸ ਨੇ ਕੀਤਾ ਭਗੌੜਾ ਕਰਾਰ 
Published : May 23, 2021, 5:26 pm IST
Updated : May 23, 2021, 5:27 pm IST
SHARE ARTICLE
Lakha Sidhana
Lakha Sidhana

ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਬੀਤੇ ਦਿਨੀਂ ਤੀਸ ਹਜ਼ਾਰੀ ਅਦਾਲਤ ਵਿਚ ਡਿਊਟੀ ਮੈਜਿਸਟਰੇਟ ਸਾਹਿਲ ਮੋਗਾ ਅੱਗੇ 3000 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਨਵੀਂ ਦਿੱਲੀ : ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ’ਚ ਦਿੱਲੀ ਪੁਲਿਸ ਨੂੰ ਲੋੜੀਂਦੇ ਲੱਖਾ ਸਿਧਾਣਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਪੁਲਿਸ ਨੇ ਲੱਖਾ ਸਿਧਾਣਾ ਅਤੇ ਛੇ ਹੋਰ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਉਹ ਗ੍ਰਿਫ਼ਤਾਰੀ ਤੋਂ ਬਚ ਰਹੇ ਹਨ।

ਲਾਲ ਕਿਲ੍ਹਾ ਹਿੰਸਾ ਲਈ ਦਿੱਲੀ ਪੁਲਿਸ ਨੇ ਕੁੱਲ 44 ਐੱਫ. ਆਈ. ਆਰ ਦਰਜ ਕੀਤੀਆਂ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ 151 ਲੋਕਾਂ ਦੀਆਂ ਜ਼ਮਾਨਤਾਂ ਕਰਵਾਈਆਂ ਜਾ ਚੁੱਕੀਆਂ ਹਨ। ਵਕੀਲ ਪ੍ਰੇਮ ਸਿੰਘ ਭੰਗੂ ਮੁਤਾਬਕ ਕਈ ਮੁਕੱਦਮਿਆਂ ਵਿਚ ਕੋਈ ਵੀ ਨਾਂ ਦਰਜ ਨਹੀਂ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਬੀਤੇ ਦਿਨੀਂ ਤੀਸ ਹਜ਼ਾਰੀ ਅਦਾਲਤ ਵਿਚ ਡਿਊਟੀ ਮੈਜਿਸਟਰੇਟ ਸਾਹਿਲ ਮੋਗਾ ਅੱਗੇ 3000 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਚਾਰਜਸ਼ੀਟ ਵਿਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਦੇ ਨਾਮ ਸ਼ਾਮਲ ਕੀਤੇ ਹਨ।

ਮੁਲਜ਼ਮਾਂ ਵਲੋਂ ਦਿੱਤੇ ਗਏ ਬਿਆਨਾਂ ਵਿਚ ਹਿੰਸਾ ਨਾਲ ਜੁੜੇ ਸਬੂਤਾਂ ਨੂੰ ਚਾਰਜਸ਼ੀਟ ਦਾ ਆਧਾਰ ਬਣਾਇਆ ਗਿਆ ਹੈ। ਸੀਨੀਅਰ ਪੁਲਸ ਅਧਿਕਾਰੀ ਮੁਤਾਬਕ ਚਾਰਜਸ਼ੀਟ 16 ਮਈ ਨੂੰ ਦਾਖ਼ਲ ਕੀਤੀ ਗਈ ਹੈ। ਚਾਰਜਸ਼ੀਟ ’ਚ ਦੋਸ਼ ਲਾਇਆ ਗਿਆ ਹੈ ਕਿ ਲਾਲ ਕਿਲੇ ਵਿਚ ਭੰਨ ਤੋੜ ਲਈ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਪੁਲਸ ਅਤੇ ਕਿਸਾਨ ਆਗੂਆਂ ਵਿਚਾਲੇ ਤਿੰਨ ਮਾਰਗਾਂ ਤੋਂ ਟਰੈਕਟਰ ਰੈਲੀ ਕੱਢਣ ਲਈ ਹੋਏ ਸਮਝੌਤੇ ਨੂੰ ਤੋੜਨ ਦੀ ਪਹਿਲਾਂ ਤੋਂ ਸੋਚੀ ਸਮਝੀ ਤੇ ਚੰਗੇ ਤਾਲਮੇਲ ਨਾਲ ਯੋਜਨਾ ਬਣਾਈ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement