Union Budget 2024 : ਨੌਜਵਾਨਾਂ ਲਈ ਬਜਟ 'ਚ ਵੱਡਾ ਐਲਾਨ ,ਪਹਿਲੀ ਨੌਕਰੀ 'ਤੇ ਮਿਲਣਗੇ ਸਰਕਾਰ ਤੋਂ 15000 ਰੁਪਏ, ਜਾਣੋ ਪੂਰੀ ਸਕੀਮ
Published : Jul 23, 2024, 12:31 pm IST
Updated : Jul 23, 2024, 12:31 pm IST
SHARE ARTICLE
FM Nirmala Sitharaman
FM Nirmala Sitharaman

ਇਸ ਸਕੀਮ ਦਾ ਲਾਭ ਲੈਣ ਲਈ ਵਿਅਕਤੀ ਦੀ ਆਮਦਨ 1 ਲੱਖ ਰੁਪਏ ਤੱਕ ਹੋਣੀ ਚਾਹੀਦੀ

Union Budget 2024 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਪਹਿਲੀ ਨੌਕਰੀ ਕਰਨ ਵਾਲਿਆਂ ਨੂੰ ਤੋਹਫਾ ਦਿੱਤਾ ਹੈ। ਵਿੱਤ ਮੰਤਰੀ ਨੇ ਬਜਟ ਦੌਰਾਨ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਦੇ ਅਨੁਸਾਰ EPFO ​​ਵਿੱਚ ਪਹਿਲੀ ਵਾਰ ਨਾਮਜ਼ਦਗੀ ਕਰਨ ਵਾਲੇ ਲੋਕਾਂ ਨੂੰ ਇੱਕ ਮਹੀਨੇ ਦੀ 15,000 ਰੁਪਏ ਤੱਕ ਦੀ ਤਨਖਾਹ ਸਰਕਾਰ ਤੋਂ ਮਿਲੇਗੀ। ਇਹ ਤਨਖਾਹ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਦਿੱਤੀ ਜਾਵੇਗੀ।

ਵਿੱਤ ਮੰਤਰੀ ਨੇ ਐਲਾਨ ਕੀਤਾ

ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੈਕੇਜ ਦੇ ਤਹਿਤ ਰੋਜ਼ਗਾਰ ਨਾਲ ਸਬੰਧਤ ਹੁਨਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਸਕੀਮਾਂ EPFO ​​ਵਿੱਚ ਨਾਮਜ਼ਦਗੀ ਦੇ ਆਧਾਰ 'ਤੇ ਦਿੱਤੀਆਂ ਜਾਣਗੀਆਂ। ਕੇਂਦਰ ਸਰਕਾਰ ਪਹਿਲੀ ਵਾਰ ਨੌਕਰੀ ਕਰਨ ਵਾਲੇ ਮੁਲਾਜ਼ਮਾਂ ਵੱਲ ਧਿਆਨ ਦੇਵੇਗੀ। ਸਾਰੇ ਰਸਮੀ ਖੇਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਹਿੱਸਾ ਬਣਨ 'ਤੇ ਇੱਕ ਮਹੀਨੇ ਦੀ ਸੈਲਰੀ ਦਿੱਤੀ ਜਾਵੇਗੀ। ਜਿਸ ਦੀ ਤਨਖਾਹ 1 ਲੱਖ ਰੁਪਏ ਪ੍ਰਤੀ ਮਹੀਨਾ ਹੋਵੇਗੀ , ਉਸ ਨੂੰ ਇਹ ਲਾਭ ਮਿਲੇਗਾ।

 ਕਿਸ ਨੂੰ ਮਿਲੇਗਾ ਲਾਭ ?

ਤੁਹਾਨੂੰ ਦੱਸ ਦੇਈਏ ਕਿ ਵਿੱਤ ਮੰਤਰੀ ਸੀਤਾਰਮਨ ਦੁਆਰਾ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਲਾਭ 2 ​​ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ। ਇਸ ਸਕੀਮ ਦਾ ਲਾਭ ਲੈਣ ਲਈ ਵਿਅਕਤੀ ਦੀ ਆਮਦਨ 1 ਲੱਖ ਰੁਪਏ ਤੱਕ ਹੋਣੀ ਚਾਹੀਦੀ ਹੈ। ਜੋ ਨੌਜਵਾਨ ਪਹਿਲੀ ਵਾਰ ਨੌਕਰੀ ਪ੍ਰਾਪਤ ਕਰਦੇ ਹਨ ਅਤੇ EPFO ​​ਵਿੱਚ ਰਜਿਸਟਰ ਕਰਦੇ ਹਨ, ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਇਸ ਸਕੀਮ ਨਾਲ ਸਬੰਧਤ ਹੋਰ ਜਾਣਕਾਰੀ ਵਿੱਤ ਮੰਤਰਾਲੇ ਵੱਲੋਂ ਜਲਦੀ ਹੀ ਸਾਂਝੀ ਕੀਤੀ ਜਾਵੇਗੀ।

 3 ਕਿਸ਼ਤਾਂ ਵਿੱਚ ਮਿਲੇਗਾ ਲਾਭ 

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪਹਿਲੀ ਤਨਖਾਹ ਦੇ 15,000 ਰੁਪਏ ਡੀਬੀਟੀ ਰਾਹੀਂ ਸਿੱਧੇ ਨੌਜਵਾਨਾਂ ਦੇ ਖਾਤਿਆਂ ਵਿੱਚ ਜਾਣਗੇ। ਹਾਲਾਂਕਿ ਨੌਜਵਾਨਾਂ ਨੂੰ ਇਹ ਰਕਮ ਤਿੰਨ ਕਿਸ਼ਤਾਂ ਵਿੱਚ ਮਿਲੇਗੀ। ਇਹ ਸਕੀਮ 'ਪ੍ਰਧਾਨ ਮੰਤਰੀ ਪੈਕੇਜ: ਰੁਜ਼ਗਾਰ ਲਿੰਕਡ ਇਨਸੈਂਟਿਵਜ਼' ਸਕੀਮ ਦਾ ਹਿੱਸਾ ਹੈ।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement