ਪੈਗੰਬਰ ਮੁਹੰਮਦ ਖ਼ਿਲਾਫ਼ ਟਿੱਪਣੀ ਦਾ ਮਾਮਲਾ: ਪੁਲਿਸ ਨੇ ਭਾਜਪਾ ਵਿਧਾਇਕ ਨੂੰ ਹਿਰਾਸਤ ’ਚ ਲਿਆ
Published : Aug 23, 2022, 1:23 pm IST
Updated : Aug 23, 2022, 1:23 pm IST
SHARE ARTICLE
BJP MLA Arrested In Hyderabad Over Prophet Remark
BJP MLA Arrested In Hyderabad Over Prophet Remark

ਰਾਜਾ ਸਿੰਘ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਅਪਮਾਨਜਨਕ ਟਿੱਪਣੀ ਵਾਲੀ ਇਕ ਵੀਡੀਓ ਜਾਰੀ ਕੀਤੀ ਗਈ ਸੀ।

 

ਹੈਦਰਾਬਾਦ: ਪੈਗੰਬਰ ਮੁਹੰਮਦ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਲਈ ਪੁਲਿਸ ਨੇ ਭਾਜਪਾ ਵਿਧਾਇਕ ਰਾਜਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈਦਰਾਬਾਦ ਦੱਖਣੀ ਜ਼ੋਨ ਦੇ ਪੁਲਿਸ ਡਿਪਟੀ ਕਮਿਸ਼ਨਰ ਪੀ ਸਾਈ ਚੈਤੰਨਿਆ ਨੇ ਕਿਹਾ ਕਿ ਧਾਰਮਿਕ ਆਸਥਾ ਦੇ ਅਪਮਾਨ ਨਾਲ ਸਬੰਧਤ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

BJP MLA Arrested In Hyderabad Over Prophet Remark BJP MLA Arrested In Hyderabad Over Prophet Remark

ਮੀਡੀਆ ਰਿਪੋਰਟਾਂ ਅਨੁਸਾਰ ਰਾਜਾ ਸਿੰਘ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਅਪਮਾਨਜਨਕ ਟਿੱਪਣੀ ਵਾਲੀ ਇਕ ਵੀਡੀਓ ਜਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਸੋਮਵਾਰ ਰਾਤ ਸ਼ਹਿਰ ਦੇ ਪੁਲਿਸ ਕਮਿਸ਼ਨਰ ਸੀਵੀ ਆਨੰਦ ਦੇ ਦਫ਼ਤਰ ਅਤੇ ਹੈਦਰਾਬਾਦ ਦੇ ਹੋਰ ਹਿੱਸਿਆਂ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸੀ, ਜਿਸ ਤੋਂ ਬਾਅਦ ਮਾਮਲਾ ਦਰਜ ਕਰ ਕੇ ਇਹ ਕਾਰਵਾਈ ਹੋਈ ਹੈ।

BJP MLA Arrested In Hyderabad Over Prophet Remark BJP MLA Arrested In Hyderabad Over Prophet Remark

ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ’ਤੇ ਕਿਹਾ ਕਿ ਰਾਜਾ ਸਿੰਘ ਨੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਮਗਰੋਂ ਭਾਜਪਾ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਹੈਦਰਾਬਾਰ ਦੇ ਗੋਸ਼ਾਮਹਿਲ ਤੋਂ ਵਿਧਾਇਕ ਟੀ ਰਾਜਾ ਸਿੰਘ ਨੇ ਪਿਛਲੇ ਹਫ਼ਤੇ ਇਕ ਕਾਮੇਡੀ ਸ਼ੋਅ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਸੀ।

Location: India, Telangana, Hyderabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement