ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ: ਘੱਟ ਗਿਣਤੀ ਕਮਿਸ਼ਨ ਨੇ ਵਿਦੇਸ਼ ਮੰਤਰੀ ਨੂੰ ਮੁੱਦਾ ਪਾਕਿਸਤਾਨ ਕੋਲ ਚੁੱਕਣ ਦੀ ਕੀਤੀ ਅਪੀਲ 
Published : Aug 23, 2022, 9:15 pm IST
Updated : Aug 23, 2022, 9:15 pm IST
SHARE ARTICLE
S. Jaishankar
S. Jaishankar

ਕਮਿਸ਼ਨ ਨੇ ਕਿਹਾ ਕਿ ਇਸ ਬਾਰੇ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਲੋੜ ਹੈ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਮੁੜ ਨਾ ਵਾਪਰੇ।   

 

ਨਵੀਂ ਦਿੱਲੀ - ਪਾਕਿਸਤਾਨ ਵਿਚ ਇੱਕ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਦੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹੋਏ, ਭਾਰਤ ਦੇ ਘੱਟ ਗਿਣਤੀਆਂ ਲਈ ਰਾਸ਼ਟਰੀ ਕਮਿਸ਼ਨ (ਐਨਸੀਐਮ) ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਇਹ ਮੁੱਦਾ ਪਾਕਿਸਤਾਨ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਘੱਟ ਗਿਣਤੀ ਕਮਿਸ਼ਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਇਸ ਬਾਰੇ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਲੋੜ ਹੈ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਮੁੜ ਨਾ ਵਾਪਰੇ।   

S. JaishankarS. Jaishankar

ਦੱਸ ਦਈਏ ਕਿ 20 ਅਗਸਤ ਨੂੰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲੇ 'ਚ ਇਕ ਸਿੱਖ ਔਰਤ, ਜੋ ਕਿ ਪੇਸ਼ੇ ਤੋਂ ਅਧਿਆਪਕ ਹੈ, ਉਸ ਦਾ ਕਥਿਤ ਤੌਰ 'ਤੇ ਜ਼ਬਰਦਸਤੀ ਇਸਲਾਮ ਕਬੂਲ ਕਰਵਾ ਦਿੱਤਾ ਗਿਆ ਸੀ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਿੱਖ ਔਰਤ ਨੂੰ ਬੰਦੂਕ ਦੀ ਨੋਕ 'ਤੇ ਅਗਵਾ ਕਰ ਲਿਆ ਗਿਆ ਸੀ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਦੀ ਮਦਦ ਨਾਲ ਸਿੱਖ ਔਰਤ 'ਤੇ ਤਸ਼ੱਦਦ ਕੀਤਾ ਗਿਆ ਅਤੇ ਅਗਵਾਕਾਰ ਨਾਲ ਵਿਆਹ ਕਰਵਾਇਆ ਗਿਆ। 

ਸੋਮਵਾਰ ਨੂੰ ਜਾਰੀ ਇੱਕ ਬਿਆਨ ਵਿਚ NCM ਨੇ ਕਿਹਾ ਕਿ ਉਸ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਖੇਤਰ ਵਿਚ ਇੱਕ ਸਿੱਖ ਔਰਤ ਦੇ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਇਸ ਘਟਨਾ ਨੂੰ ਲੈ ਕੇ ਦੇਸ਼-ਵਿਦੇਸ਼ ਵਿਚ ਵਸਦੇ ਸਿੱਖ ਭਾਈਚਾਰੇ ਦੇ ਲੋਕਾਂ ਵਿਚ ਡੂੰਘੀ ਚਿੰਤਾ ਪਾਈ ਜਾ ਰਹੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਚ ਇੱਕ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਨੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement