ਨੇਪਾਲ 'ਚ ਨਦੀ ਵਿਚ ਡਿੱਗੀ ਇਕ ਯਾਤਰੀ ਬੱਸ, 8 ਲੋਕਾਂ ਦੀ ਮੌਤ

By : GAGANDEEP

Published : Aug 23, 2023, 6:03 pm IST
Updated : Aug 23, 2023, 6:03 pm IST
SHARE ARTICLE
photo
photo

19 ਲੋਕ ਹੋਏ ਗੰਭੀਰ ਜ਼ਖ਼ਮੀ

 

 ਨਵੀਂ ਦਿੱਲੀ : ਨੇਪਾਲ ਦੇ ਧਾਡਿੰਗ ਜ਼ਿਲ੍ਹੇ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਕਾਠਮੰਡੂ ਤੋਂ ਬੇਨੀ ਜਾ ਰਹੀ ਇਕ ਯਾਤਰੀ ਬੱਸ ਤ੍ਰਿਸ਼ੂਲੀ ਨਦੀ ਵਿਚ ਡਿਗ ਗਈ। ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 19 ਜ਼ਖ਼ਮੀ ਹੋਏ ਹਨ। ਧਾਡਿੰਗ ਪੁਲਿਸ ਮੁਖੀ ਐਸਪੀ ਗੌਤਮ ਮਿਸ਼ਰਾ ਨੇ ਕਿਹਾ ਹੈ ਕਿ ਬਚਾਅ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ: ਪਟਿਆਲਾ ਅਦਾਲਤ ਵਲੋਂ ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਜ਼ਮਾਨਤ ਅਰਜ਼ੀ ਖਾਰਜ 

ਪੁਲਿਸ ਮੁਤਾਬਕ ਬੱਸ ਗਜੂਰੀ ਝਰਨੇ ਦੇ ਕੋਲ ਸੜਕ ਤੋਂ ਉਤਰ ਕੇ ਤ੍ਰਿਸ਼ੂਲੀ ਨਦੀ 'ਚ ਜਾ ਡਿੱਗੀ। ਗਜੂਰੀ ਗ੍ਰਾਮੀਣ ਨਗਰ ਪਾਲਿਕਾ ਦੀ ਉਪ-ਪ੍ਰਧਾਨ ਸ਼ਰਮੀਲਾ ਬਿਸੁਰਾਲ ਨੇ ਕਿਹਾ ਕਿ ਅੱਧੀ ਬੱਸ ਪਾਣੀ ਵਿਚ ਡੁੱਬ ਗਈ ਹੈ, ਕਈ ਲੋਕਾਂ ਨੂੰ ਬਚਾਇਆ ਗਿਆ ਹੈ, ਆਸਪਾਸ ਦੇ ਲੋਕ ਵੀ ਮਦਦ ਲਈ ਅੱਗੇ ਆਏ ਹਨ।
ਬੱਸ ਵਿੱਚ ਕਿੰਨੇ ਸਵਾਰੀਆਂ ਮੌਜੂਦ ਸਨ, ਇਸ ਬਾਰੇ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਮੁਤਾਬਕ 25 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ, ਪਰ 13 ਲੋਕਾਂ ਨੂੰ ਅਗਲੇ ਇਲਾਜ ਲਈ ਕਾਠਮੰਡੂ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ: ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਦੀ ਕੀਤੀ ਨਿਖੇਧੀ  

ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿ ਬੱਸ ਬੁੱਧਵਾਰ ਸਵੇਰੇ ਧਾਡਿੰਗ ਜ਼ਿਲ੍ਹੇ ਵਿੱਚ ਤ੍ਰਿਸ਼ੂਲੀ ਨਦੀ ਵਿੱਚ ਡਿੱਗ ਗਈ। ਬੱਸ ਦੀ ਰਫ਼ਤਾਰ ਤੇਜ਼ ਸੀ ਅਤੇ ਡਰਾਈਵਰ ਬੱਸ 'ਤੇ ਕਾਬੂ ਨਹੀਂ ਰੱਖ ਸਕਿਆ। ਜ਼ਿਲ੍ਹਾ ਪੁਲਿਸ ਦਫ਼ਤਰ ਧਾਡਿੰਗ ਦੇ ਸੁਪਰਡੈਂਟ ਗੌਤਮ ਮਿਸ਼ਰਾ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਹੁਣ ਤੱਕ ਅੱਠ ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement