Anil Ambani ਦੇ ਟਿਕਾਣਿਆਂ 'ਤੇ ਪਿਆ ਸੀਬੀਆਈ ਦਾ ਛਾਪਾ

By : GAGANDEEP

Published : Aug 23, 2025, 12:37 pm IST
Updated : Aug 23, 2025, 12:37 pm IST
SHARE ARTICLE
CBI raids Anil Ambani's premises
CBI raids Anil Ambani's premises

2000 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਹੈ ਮਾਮਲਾ, ਮਾਮਲਾ ਕੀਤਾ ਗਿਆ ਦਰਜ

Anil Ambani CBI raids news : ਸੀਬੀਆਈ ਨੇ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨਜ਼ (ਆਰਕਾਮ) ਵਿਰੁੱਧ 2,000 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਸੀਬੀਆਈ ਨੇ ਕੰਪਨੀ ਦੇ ਦਫਤਰਾਂ ਅਤੇ ਅਨਿਲ ਅੰਬਾਨੀ ਨਾਲ ਸਬੰਧਤ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ। ਇਹ ਧੋਖਾਧੜੀ ਸਟੇਟ ਬੈਂਕ ਆਫ਼ ਇੰਡੀਆ ਨਾਲ ਹੋਈ ਹੈ।

ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਪਿਛਲੇ ਮਹੀਨੇ ਲੋਕ ਸਭਾ ’ਚ ਦੱਸਿਆ ਸੀ ਕਿ 13 ਜੂਨ ਨੂੰ ਆਰਬੀਆਈ ਦੇ ਨਿਯਮਾਂ ਅਤੇ ਬੈਂਕ ਨੀਤੀਆਂ ਦੇ ਆਧਾਰ ’ਤੇ ਇਸ ਮਾਮਲੇ ਨੂੰ ਧੋਖਾਧੜੀ ਐਲਾਨਿਆ ਗਿਆ ਸੀ। 24 ਜੂਨ 2025 ਨੂੰ ਬੈਂਕ ਨੇ ਆਰਬੀਆਈ ਇਸ ਦੀ ਜਾਣਕਾਰੀ ਦਿੱਤੀ ਸੀ ਅਤੇ ਸੀਬੀਆਈ ਕੋਲ ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ।

ਇਸ ਤੋਂ ਪਹਿਲਾਂ 23 ਜੁਲਾਈ ਨੂੰ ਈਡੀ ਨੇ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਯੈੱਸ ਬੈਂਕ ਤੋਂ ਲਏ ਗਏ 3000 ਕਰੋੜ ਰੁਪਏ ਦੇ ਕਰਜ਼ਾ ਧੋਖਾਧੜੀ ਮਾਮਲੇ ਵਿੱਚ ਕੀਤੀ ਗਈ ਸੀ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement