Amravati Bus Accident : ਅਮਰਾਵਤੀ 'ਚ ਬੱਸ ਬੇਕਾਬੂ ਹੋ ਕੇ 70 ਫੁੱਟ ਡੂੰਘੀ ਖੱਡ 'ਚ ਡਿੱਗੀ, 4 ਲੋਕਾਂ ਦੀ ਮੌਤ ਅਤੇ 40 ਤੋਂ ਵੱਧ ਜ਼ਖਮੀ
Published : Sep 23, 2024, 3:08 pm IST
Updated : Sep 23, 2024, 3:08 pm IST
SHARE ARTICLE
Amravati Bus Accident
Amravati Bus Accident

ਦੱਸਿਆ ਜਾ ਰਿਹਾ ਹੈ ਕਿ ਬੱਸ ਅਮਰਾਵਤੀ ਤੋਂ ਖੰਡਵਾ ਜਾ ਰਹੀ ਸੀ

Amravati Bus Accident : ਮਹਾਰਾਸ਼ਟਰ ਦੇ ਅਮਰਾਵਤੀ 'ਚ ਇਕ ਬੱਸ ਬੇਕਾਬੂ ਹੋ ਕੇ 70 ਫੁੱਟ ਡੂੰਘੀ ਖੱਡ 'ਚ ਡਿੱਗ ਗਈ ਹੈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਗੰਭੀਰ ਜ਼ਖ਼ਮੀ ਹਨ। ਇਹ ਹਾਦਸਾ ਮੇਲਘਾਟ ਦੇ ਸੀਮਾਦੋਹ ਨੇੜੇ ਵਾਪਰਿਆ ਹੈ।

ਅਮਰਾਵਤੀ ਜ਼ਿਲ੍ਹੇ ਦੇ ਮੇਲਘਾਟ ਖੇਤਰ ਦੇ ਸੀਮਾਡੋਹ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇੱਥੇ ਇੱਕ ਬੱਸ ਪੁਲ ਤੋਂ ਹੇਠਾਂ 70 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਬੱਸ 'ਚ ਸਵਾਰ ਕਰੀਬ 40 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਬੱਸ ਅਮਰਾਵਤੀ ਤੋਂ ਖੰਡਵਾ ਜਾ ਰਹੀ ਸੀ। ਇਸੇ ਦੌਰਾਨ ਸੀਮਾਦੋਹ ਨੇੜੇ ਇੱਕ ਪੁਲੀ ਤੋਂ 60-70 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਇਸ ਹਾਦਸੇ 'ਚ ਹੁਣ ਤੱਕ 4 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। ਬੱਸ ਵਿੱਚ ਕਰੀਬ 50-55 ਯਾਤਰੀ ਸਵਾਰ ਸਨ। ਇਹ ਹਾਦਸਾ ਡਰਾਈਵਰ ਦੇ ਕੰਟਰੋਲ ਗੁਆ ਦੇਣ ਕਾਰਨ ਵਾਪਰਿਆ।

ਹਾਦਸੇ ਤੋਂ ਬਾਅਦ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੂੰ ਵੀ ਸੂਚਨਾ ਦਿੱਤੀ। ਜਦੋਂ ਤੱਕ ਪੁਲਿਸ ਮੌਕੇ 'ਤੇ ਪਹੁੰਚੀ, ਸਥਾਨਕ ਲੋਕਾਂ ਨੇ ਮਦਦ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਚਿਖਲਦਾਰਾ ਥਾਣੇ ਦੀ ਮਦਦ ਨਾਲ ਜ਼ਖਮੀਆਂ ਨੂੰ ਪਰਤਵਾੜਾ ਅਤੇ ਅਮਰਾਵਤੀ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ। ਪੁਲਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

Location: India, Maharashtra

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement