Jaipur-Delhi Highway Accident: ਜੈਪੁਰ-ਦਿੱਲੀ ਹਾਈਵੇਅ 'ਤੇ ਬੱਸ ਤੇ ਟਰਾਲੇ ਦੀ ਆਪਸ ਵਿਚ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਹੋਈ ਮੌਤ
Published : Oct 23, 2024, 10:13 am IST
Updated : Oct 23, 2024, 10:13 am IST
SHARE ARTICLE
A terrible collision between a bus and a trala on the Jaipur-Delhi highway
A terrible collision between a bus and a trala on the Jaipur-Delhi highway

Jaipur-Delhi Highway Accident: 46 ਲੋਕ ਹੋਏ ਜ਼ਖ਼ਮੀ, ਅਜਮੇਰ ਤੋਂ ਦਿੱਲੀ ਸਤਿਸੰਗ ਲਈ ਜਾ ਰਹੇ ਸਨ

A terrible collision between a bus and a trala on the Jaipur-Delhi highway: ਜੈਪੁਰ-ਦਿੱਲੀ ਰਾਸ਼ਟਰੀ ਰਾਜਮਾਰਗ 'ਤੇ ਬੱਸ ਦੀ ਟਰਾਲੇ ਨਾਲ ਟੱਕਰ ਹੋ ਗਈ। ਬੱਸ ਡਰਾਈਵਰ ਸਮੇਤ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਬੱਸ ਦੀਆਂ 46 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। 17 ਜ਼ਖ਼ਮੀਆਂ ਨੂੰ ਗੰਭੀਰ ਹਾਲਤ 'ਚ ਜੈਪੁਰ ਰੈਫਰ ਕੀਤਾ ਗਿਆ ਹੈ।

ਕਲੈਕਟਰ ਕਲਪਨਾ ਅਗਰਵਾਲ ਨੇ ਦੱਸਿਆ ਕਿ ਬੱਸ ਦੇ ਯਾਤਰੀ ਰਾਧਾਸੁਆਮੀ ਦੇ ਸਤਿਸੰਗ ਵਿਚ ਸ਼ਾਮਲ ਹੋਣ ਲਈ ਅਜਮੇਰ ਤੋਂ ਦਿੱਲੀ ਜਾ ਰਹੇ ਸਨ। ਇਹ ਹਾਦਸਾ ਬੁੱਧਵਾਰ ਸਵੇਰੇ ਕਰੀਬ 5 ਵਜੇ ਕੋਟਪੁਤਲੀ ਦੇ ਕੰਵਰਪੁਰਾ ਸਟੈਂਡ 'ਤੇ ਵਾਪਰਿਆ। ਕੋਟਪੁਤਲੀ ਥਾਣੇ ਦੇ ਅਧਿਕਾਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਲੀਪਰ ਬੱਸ ਅਜਮੇਰ ਤੋਂ ਨੈਸ਼ਨਲ ਹਾਈਵੇ 'ਤੇ ਰਵਾਨਾ ਹੋ ਕੇ ਦਿੱਲੀ ਵੱਲ ਜਾ ਰਹੀ ਸੀ। ਇਸ ਦੌਰਾਨ ਕੰਵਰਪੁਰਾ ਸਟੈਂਡ ਨੇੜੇ ਅੱਗੇ ਜਾ ਰਹੇ ਟਰਾਲੇ ਨਾਲ ਟਕਰਾ ਗਈ।

ਸਾਰੇ ਜ਼ਖ਼ਮੀਆਂ ਨੂੰ ਸਰਕਾਰੀ ਬੀਡੀਐਮ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ, ਜਿੱਥੋਂ ਗੰਭੀਰ ਜ਼ਖ਼ਮੀ ਸ਼ਰਧਾਲੂਆਂ ਨੂੰ ਜੈਪੁਰ ਰੈਫ਼ਰ ਕਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਕਲੈਕਟਰ, ਏਡੀਐਮ, ਐਸਪੀ ਸਮੇਤ ਪੁਲਿਸ-ਪ੍ਰਸ਼ਾਸਨ ਦੇ ਅਧਿਕਾਰੀ ਹਸਪਤਾਲ ਪੁੱਜੇ।

ਥਾਣਾ ਮੁਖੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਡਰਾਈਵਰ ਟਰਾਲੇ ਸਮੇਤ ਫਰਾਰ ਹੋ ਗਿਆ। ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰ ਦਿੱਤੀ ਹੈ। ਕਲੈਕਟਰ ਕਲਪਨਾ ਅਗਰਵਾਲ ਨੇ ਦੱਸਿਆ ਕਿ ਬੱਸ ਵਿੱਚ ਕੁੱਲ 49 ਲੋਕ ਸਵਾਰ ਸਨ। ਸਾਰੇ ਯਾਤਰੀ ਅਜਮੇਰ ਅਤੇ ਆਸਪਾਸ ਦੇ ਇਲਾਕਿਆਂ ਤੋਂ ਹਨ।
ਅਜਮੇਰ ਤੋਂ ਸਤਿਸੰਗ ਲਈ ਇੱਕੋ ਸਮੇਂ ਚਾਰ ਬੱਸਾਂ ਰਵਾਨਾ ਹੋਈਆਂ ਸਨ। ਇਨ੍ਹਾਂ ਵਿੱਚੋਂ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਮ੍ਰਿਤਕਾਂ ਵਿੱਚ ਮਾਇਆ ਵਾਸੀ ਅਲਵਰ, ਸੁਨੀਤਾ ਸਾਹੂ ਵਾਸੀ ਬੇਵਰ ਅਤੇ ਬੱਸ ਡਰਾਈਵਰ ਵਿਸ਼ਾਲ ਸ਼ਰਮਾ ਵਾਸੀ ਜੈਪੁਰ ਸ਼ਾਮਲ ਹਨ।


 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement