Jharkhand Election: ਝਾਰਖੰਡ ਦੀਆਂ 81 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
Published : Nov 23, 2024, 8:40 am IST
Updated : Nov 23, 2024, 8:40 am IST
SHARE ARTICLE
Counting of votes for 81 assembly seats of Jharkhand has started
Counting of votes for 81 assembly seats of Jharkhand has started

ਮੁੱਖ ਚੋਣ ਅਧਿਕਾਰੀ ਕੇ. ਰਵੀ ਕੁਮਾਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸ਼ਾਮ 4 ਵਜੇ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।

 

Jharkhand Election: ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ 81 ਵਿਧਾਨ ਸਭਾ ਸੀਟਾਂ ਲਈ ਸ਼ਨੀਵਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਰਾਜ ਵਿੱਚ 13 ਅਤੇ 20 ਨਵੰਬਰ ਨੂੰ ਦੋ ਪੜਾਵਾਂ ਵਿੱਚ ਚੋਣਾਂ ਹੋਈਆਂ ਸਨ। ਪਹਿਲੇ ਪੜਾਅ 'ਚ ਕੁੱਲ 81 ਸੀਟਾਂ 'ਚੋਂ 43 ਸੀਟਾਂ 'ਤੇ ਵੋਟਿੰਗ ਹੋਈ, ਜਦਕਿ ਦੂਜੇ ਪੜਾਅ 'ਚ 38 ਸੀਟਾਂ 'ਤੇ ਵੋਟਿੰਗ ਹੋਈ।

ਇੱਕ ਅਧਿਕਾਰੀ ਨੇ ਦੱਸਿਆ, “ਸਾਰੇ 24 ਕੇਂਦਰਾਂ ਵਿੱਚ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ‘ਇਲੈਕਟ੍ਰਾਨਿਕ ਵੋਟਿੰਗ ਮਸ਼ੀਨ’ (EVM) ਰਾਹੀਂ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8.30 ਵਜੇ ਸ਼ੁਰੂ ਹੋਵੇਗੀ ਅਤੇ ਪਹਿਲਾ ਰੁਝਾਨ ਸਵੇਰੇ 9.30 ਵਜੇ ਤੱਕ ਆਉਣ ਦੀ ਸੰਭਾਵਨਾ ਹੈ।”

ਮੁੱਖ ਚੋਣ ਅਧਿਕਾਰੀ ਕੇ. ਰਵੀ ਕੁਮਾਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸ਼ਾਮ 4 ਵਜੇ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਤੋਰਪਾ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਦੀ ਗਿਣਤੀ ਦੇ ਘੱਟੋ-ਘੱਟ 13 ਗੇੜ ਹੋਣਗੇ, ਜਦਕਿ ਚਤਰਾ ਸੀਟ ਲਈ ਵੱਧ ਤੋਂ ਵੱਧ 24 ਗੇੜਾਂ ਦੀ ਵੋਟਾਂ ਦੀ ਗਿਣਤੀ ਹੋਵੇਗੀ।

ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਛੱਡ ਕੇ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ।

ਸਾਰੇ ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰੇਕ ਵਿਧਾਨ ਸਭਾ ਹਲਕੇ ਲਈ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement