Wayanad Lok Sabha By-Election Results : ਵਾਇਨਾਡ 'ਚ ਕਾਂਗਰਸ ਦੀ ਲੀਡ, ਪ੍ਰਿਯੰਕਾ ਗਾਂਧੀ 3 ਲੱਖ ਤੋਂ ਵੱਧ ਵੋਟਾਂ ਨਾਲ ਅੱਗੇ

By : BALJINDERK

Published : Nov 23, 2024, 1:41 pm IST
Updated : Nov 23, 2024, 1:41 pm IST
SHARE ARTICLE
Priyanka Gandhi
Priyanka Gandhi

Wayanad Lok Sabha By-Election Results : ਪ੍ਰਿਯੰਕਾ ਗਾਂਧੀ 3 ਲੱਖ 82 ਹਜ਼ਾਰ 975 ਵੋਟਾਂ ਦੀ ਲੀਡ ਕੀਤੀ ਹਾਸਿਲ

Wayanad Lok Sabha By-Election Results : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਦੇ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ਨੀਵਾਰ ਸਵੇਰੇ ਸ਼ੁਰੂ ਹੋਈ, ਜਿਸ ਦੇ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ ਅਗਵਾਈ ਵਾਲੀ ਸੰਯੁਕਤ ਲੋਕਤੰਤਰ ਮੋਰਚਾ (ਯੂ. ਡੀ. ਐੱਫ.) ਦੀ ਉਮੀਦਵਾਰ ਪ੍ਰਿਯੰਕਾ ਗਾਂਧੀ ਵਾਡਰਾ ਅੱਗੇ ਹੈ।  ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਪ੍ਰਿਯੰਕਾ ਗਾਂਧੀ 382975 ਵੋਟਾਂ ਨਾਲ ਅੱਗੇ ਚੱਲ ਰਹੀ ਹੈ।

1

ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸਭ ਤੋਂ ਪਹਿਲਾਂ ਡਾਕ ਮਤਪੇਟੀਆਂ ਦੀ ਗਿਣਤੀ ਕੀਤੀ ਗਈ। ਵਾਇਨਾਡ ਲੋਕ ਸਭਾ ਸੀਟ ਲਈ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਈਆਂ ਸੀ। ਇਸ ਵਿਚ 16 ਉਮੀਦਵਾਰ ਚੋਣ ਮੈਦਾਨ ਵਿਚ ਹਨ। ਪ੍ਰਿਯੰਕਾ ਪਹਿਲੀ ਵਾਰ ਚੋਣ ਮੈਦਾਨ ਵਿਚ ਹੈ, ਉੱਥੇ ਹੀ ਵਾਇਨਾਡ ਸੀਟ 'ਤੇ ਮਾਕਸਵਾਦੀ ਕਮਿਊਨਿਸਟ ਪਾਰਟੀ ਦੀ ਅਗਵਾਈ ਵਾਲੇ ਵਾਮ ਲੋਕਤੰਤਰੀ ਮੋਰਚਾ (ਯੂ. ਡੀ. ਐੱਫ.) ਦੇ ਸਤਿਅਨ ਮੋਕੇਰੀ ਨੂੰ ਅਤੇ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੇ ਨਵਿਆ ਹਰੀਦਾਸ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਵਾਇਨਾਡ 'ਚ ਇਸ ਵਾਰ ਕਰੀਬ 65 ਫ਼ੀਸਦੀ ਵੋਟਿੰਗ ਹੋਈ ਹੈ। ਅਪ੍ਰੈਲ ਵਿਚ ਜਦੋਂ ਰਾਹੁਲ ਗਾਂਧੀ ਇੱਥੋਂ ਚੋਣ ਲੜ ਰਹੇ ਸਨ ਤਾਂ 74 ਫ਼ੀਸਦੀ ਵੋਟਿੰਗ ਹੋਈ ਸੀ।

(For more news apart from Priyanka Gandhi ahead with more than 3 lakh votes News in Punjabi, stay tuned to Rozana Spokesman)

Location: India, Kerala, Wayanad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement