ਕਿਸਾਨੀ ਸੰਘਰਸ਼ ‘ਚ ਸਿੰਘੂ ਬਾਰਡਰ 'ਤੇ ਡਟੇ ਕਿਸਾਨ ਦੀ ਠੰਡ ਲੱਗਣ ਨਾਲ ਹੋਈ ਮੌਤ
Published : Jan 24, 2021, 4:13 pm IST
Updated : Jan 24, 2021, 4:13 pm IST
SHARE ARTICLE
FARMER
FARMER

ਇਸ ਸਬੰਧੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਮਨਪ੍ਰੀਤ ਸਿੰਘ ਚੂੰਘ ਵਲੋਂ ਸਾਂਝਾ ਕੀਤੀ ਹੈ।

ਬਰਨਾਲਾ - ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਵੱਧ ਰਿਹਾ ਹੈ ਅਤੇ ਅੱਜ 60 ਵੇਂ ਦਾਖਿਲ ਹੋ ਗਿਆ ਹੈ।  ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਮੌਕੇ ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਇਸ ਕਿਸਾਨ ਦੀ ਮੌਤ  ਸੰਘਰਸ਼ 'ਚ ਠੰਢ ਲੱਗਣ ਕਾਰਨ ਹੋਈ ਹੈ। 

farmerfarmer

ਕਿਸਾਨ ਨੂੰ ਇਲਾਜ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਦਾਖਿਲ ਕਰਵਾਇਆ ਗਿਆ ਸੀ। ਮ੍ਰਿਤਕ ਕਿਸਾਨ ਮਲਕੀਤ ਸਿੰਘ ਬਰਨਾਲਾ ਵਾਸੀ ਖੁੱਡੀ ਖ਼ੁਰਦ 11 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਸੰਘਰਸ਼ ਵਿਚ ਗਿਆ ਸੀ। ਇਸ ਸਬੰਧੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਮਨਪ੍ਰੀਤ ਸਿੰਘ ਚੂੰਘ ਵਲੋਂ ਸਾਂਝਾ ਕੀਤੀ ਹੈ। 

farmer deadfarmer

ਜ਼ਿਕਰਯੋਗ ਹੈ ਕਿ ਖ਼ੇਤੀ ਕਾਨੂੰਨਾਂ ਬਾਰੇ ਬੀਤੇ ਦਿਨੀ 11ਵੇਂ ਗੇੜ ਦੀ ਗੱਲਬਾਤ ਬੇਸਿੱਟਾ ਰਹਿਣ ਬਾਅਦ ਕਿਸਾਨਾਂ ਦਾ ਸਾਰਾ ਧਿਆਨ 26 ਜਨਵਰੀ ਨੂੰ ਦਿੱਲੀ ਅੰਦਰ ਹੋਣ ਵਾਲੀ ਟਰੈਕਟਰ ਪਰੇਡ ‘ਤੇ ਲੱਗ ਗਿਆ ਹੈ। ਹੁਣ ਤਕ ਖ਼ੇਤੀ ਕਾਨੂੰਨਾਂ ਖ਼ਿਲਾਫ਼ ਕਰ ਰਹੇ ਸੰਘਰਸ਼ ਦੌਰਾਨ 100 ਦੇ ਕਰੀਬ ਮੌਤਾਂ ਹੋ ਚੁੱਕਿਆ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement