ਸਾਬਕਾ ਫ਼ੌਜੀਆਂ ਨੇ ਸਿੰਘੂ ਬਾਰਡਰ ‘ਤੇ ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ ਖਰੀਆਂ
Published : Jan 24, 2021, 9:41 pm IST
Updated : Jan 24, 2021, 9:41 pm IST
SHARE ARTICLE
The ex-servicemen
The ex-servicemen

ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰਚਾਰ ਕਿਸਾਨੀ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਕੇਂਦਰ ਸਰਕਾਰ ਅਤੇ ਨੈਸ਼ਨਲ ਮੀਡੀਆ ਵੱਲੋਂ ਕੀਤਾ ਜਾ ਰਿਹਾ ਹੈ ।

ਨਵੀਂ ਦਿੱਲੀ,(ਮਨੀਸ਼ਾ): ਸਾਬਕਾ ਫ਼ੌਜੀਆਂ ਨੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਜੇਕਰ ਦੇਸ਼ ਦੇ ਕਿਸਾਨ ਅਤਿਵਾਦੀ ਨੇ ਤਾਂ ਸਾਰਾ ਦੇਸ਼ ਦੇ ਲੋਕ ਵੀ ਅਤਿਵਾਦੀ ਹਨ ।  ਉਨ੍ਹਾਂ ਕਿਹਾ ਕਿ ਅਸੀਂ ਪਿਛਲੀ ਛੱਬੀ ਨਵੰਬਰ ਤੋਂ ਕਿਸਾਨੀ ਅੰਦੋਲਨ ਵਿਚ ਹਿੱਸਾ ਲੈ ਰਹੇ ਹਾਂ ਸਾਨੂੰ ਤਾਂ ਕਿਤੇ ਕੋਈ ਅਤਿਵਾਦੀ , ਨਕਸਲਵਾਦੀ ਜਾਂ ਵੱਖਵਾਦੀ ਨਹੀਂ ਦਿਖਿਆ । ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰਚਾਰ ਕਿਸਾਨੀ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਕੇਂਦਰ ਸਰਕਾਰ ਅਤੇ ਨੈਸ਼ਨਲ ਮੀਡੀਆ ਵੱਲੋਂ ਕੀਤਾ ਜਾ ਰਿਹਾ ਹੈ  । 

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਤਾਂ ਕਿਸਾਨਾਂ ਨੂੰ ਹਰਿਆਣੇ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਪਰ ਦੇਸ਼ ਦੇ ਨੌਜਵਾਨਾਂ ਵੱਲੋਂ ਸਰਕਾਰ ਦੀਆਂ ਰੋਕਾਂ ਨੂੰ ਤੋੜ ਕੇ ਦਿੱਲੀ ਵੱਲ ਕੂਚ ਕੀਤਾ ।  ਉਨ੍ਹਾਂ ਕਿਹਾ ਕਿ ਇਹ ਕਿਸਾਨੀ ਅੰਦੋਲਨ ਇਕੱਲੇ ਦੇਸ਼ ਦਾ ਨਹੀਂ ਰਿਹਾ ਹੁਣ ਇਹ ਅੰਦੋਲਨ ਪੂਰੀ ਦੁਨੀਆਂ ਵਿਚ ਫੈਲ ਚੁੱਕਿਆ ਹੈ । ਉਨ੍ਹਾਂ ਕਿਹਾ ਕਿ ਇਹ ਕਿਸਾਨੀ ਅੰਦੋਲਨ ਇਕੱਲੇ ਕਿਸਾਨਾਂ ਦਾ ਨਹੀਂ ਰਿਹਾ ਇਹ ਅੰਦੋਲਨ ਹਰ ਉਸ ਵਰਗ ਦਾ ਬਣ ਚੁੱਕਿਆ ਹੈ ਜੋ ਅਨਾਜ ਖਾਂਦਾ ਹੈ । ਇਸੇ ਲਈ ਅੰਦੋਲਨ ਦੀ ਹਮਾਇਤ ਵਿਚ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਰੋਸ ਪ੍ਰਦਰਸ਼ਨ ਹੋ ਰਹੇ ਹਨ ।  

photophotoਸਾਬਕਾ ਫ਼ੌਜੀਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਕਿਸੇ ਜਾਤ ਧਰਮ ਦਾ ਧਰਮ ਵਿਸ਼ੇਸ਼ ਦਾ ਨਹੀਂ ਰਿਹਾ, ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੂੰ ਤੋੜਨ ਲਈ ਸਰਕਾਰ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ ਪਰ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਸਰਕਾਰ ਦੀਆਂ ਚਾਲਾਂ ਦਾ ਮੂੰਹ ਤੋੜਵਾਂ ਜਵਾਬ ਦੇ ਰਹੀਆਂ ਹਨ । ਉਨ੍ਹਾਂ ਕਿਹਾ ਕਿ ਅਸੀਂ ਇਕ ਕਿਸਾਨੀ ਅੰਦੋਲਨ ਦੇ ਹੱਕ ਵਿਚ ਅਤੇ ਕਾਨੂੰਨਾਂ ਦੇ ਵਿਰੋਧ ਵਿੱਚ ਆਪਣੇ ਮੈਡਲ ਵਾਪਸ ਕਰਨਾ ਚਾਹੁੰਦੇ ਸੀ ਪਰ ਸਾਨੂੰ ਰਾਸ਼ਟਰਪਤੀ ਨੇ ਇਸ ਦੀ ਆਗਿਆ ਨਹੀਂ ਦਿੱਤੀ ਪਰ ਅਸੀਂ  ਕਿਸਾਨੀ ਅੰਦੋਲਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement