ਦਿੱਲੀ ਵਿਚ ਟ੍ਰੈਫ਼ਿਕ ਪੁਲਿਸ ਦੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਰਨ 'ਤੇ ਨੌਜਵਾਨ ਦਾ ਕੱਟਿਆ ਚਲਾਨ
Published : Jan 24, 2025, 12:02 pm IST
Updated : Jan 24, 2025, 1:19 pm IST
SHARE ARTICLE
The young man was charged for violating the rules in Delhi
The young man was charged for violating the rules in Delhi

ਇਕ ਨੌਜਵਾਨ ਆਪਣੇ ਆਪ ਨੂੰ ਦੱਸ ਰਿਹਾ ਸੀ ਵਿਧਾਇਕ ਦਾ ਲੜਕਾ

The young man was charged for violating the rules in Delhi : ਦਿੱਲੀ ਪੁਲਿਸ ਨੇ ਮੋਟਰਸਾਈਕਲ 'ਤੇ ਮੋਡੀਫਾਈਡ ਸਾਈਲੈਂਸਰ ਦੀ ਵਰਤੋਂ ਕਰਨ ਅਤੇ ਡਿਊਟੀ 'ਤੇ ਮੌਜੂਦ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ 'ਤੇ ਮੋਟਰ ਵਹੀਕਲ ਐਕਟ ਦੀਆਂ ਕਈ ਧਾਰਾਵਾਂ ਦੀ ਉਲੰਘਣਾ ਕਰਨ 'ਤੇ ਲਗਭਗ 20,000 ਰੁਪਏ ਦਾ ਚਲਾਨ ਕੱਟਿਆ ਹੈ।

ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਟੀਮ ਗਣਤੰਤਰ ਦਿਵਸ ਤੋਂ ਪਹਿਲਾਂ ਓਖਲਾ ਇਲਾਕੇ 'ਚ ਗਸ਼ਤ ਕਰ ਰਹੀ ਸੀ। ਪੁਲਿਸ ਅਨੁਸਾਰ ਇਹ ਦੋਵੇਂ ਮੁਲਜ਼ਮ ਗ਼ਲਤ ਢੰਗ ਨਾਲ ਮੋਟਰਸਾਈਕਲ ਚਲਾ ਰਹੇ ਸਨ। ਸੋਧਿਆ ਹੋਇਆ ਸਾਈਲੈਂਸਰ ਉੱਚੀ-ਉੱਚੀ ਆਵਾਜ਼ਾਂ ਕੱਢ ਰਿਹਾ ਸੀ। ਪੁਲਿਸ ਨੇ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ 'ਚੋਂ ਇਕ ਲੜਕੇ ਨੇ 'ਆਪ' ਵਿਧਾਇਕ ਅਮਾਨਤੁੱਲਾ ਖ਼ਾਨ ਦਾ ਪੁੱਤਰ ਹੋਣ ਦਾ ਦਾਅਵਾ ਕੀਤਾ।

ਲੜਕੇ ਨੇ ਵਾਹਨ 'ਤੇ ਆਮ ਆਦਮੀ ਪਾਰਟੀ ਦਾ ਝੰਡਾ ਦੇਖ ਕੇ ਪੁਲਿਸ ਮੁਲਾਜ਼ਮਾਂ 'ਤੇ ਉਸ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਉਸ ਨੇ ਆਪਣਾ ਡਰਾਈਵਿੰਗ ਲਾਇਸੈਂਸ ਅਤੇ ਪਛਾਣ ਪੱਤਰ ਦਿਖਾਉਣ ਤੋਂ ਵੀ ਇਨਕਾਰ ਕਰ ਦਿੱਤਾ। ਨਾਲ ਹੀ ਕਿਹਾ ਕਿ ਉਸ ਨੂੰ ਇਸ ਦੀ ਲੋੜ ਨਹੀਂ ਹੈ।

 

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement