ਯੂਪੀ : ਦੁਕਾਨ ਵਿਚ ਧਮਾਕਾ, 13 ਜਣਿਆਂ ਦੀ ਮੌਤ
Published : Feb 24, 2019, 8:27 am IST
Updated : Feb 24, 2019, 8:27 am IST
SHARE ARTICLE
UP: 13 people killed in explosion in shop
UP: 13 people killed in explosion in shop

ਯੂਪੀ ਦੇ ਭਦੋਹੀ ਜ਼ਿਲ੍ਹੇ ਵਿਚ ਦੁਕਾਨ ਵਿਚ ਹੋਏ ਧਮਾਕੇ ਵਿਚ 13 ਜਣਿਆਂ ਦੀ ਮੌਤ ਹੋ ਗਈ ਜਦਕਿ ਕਈ ਜ਼ਖ਼ਮੀ ਹੋ ਗਏ.....

ਭਦੋਹੀ  : ਯੂਪੀ ਦੇ ਭਦੋਹੀ ਜ਼ਿਲ੍ਹੇ ਵਿਚ ਦੁਕਾਨ ਵਿਚ ਹੋਏ ਧਮਾਕੇ ਵਿਚ 13 ਜਣਿਆਂ ਦੀ ਮੌਤ ਹੋ ਗਈ ਜਦਕਿ ਕਈ ਜ਼ਖ਼ਮੀ ਹੋ ਗਏ। ਧਮਾਕਾ ਏਨਾ ਜ਼ਬਰਦਸਤ ਸੀ ਕਿ ਆਲੇ ਦੁਆਲੇ ਦੇ ਤਿੰਨ ਮਕਾਨ ਤਬਾਹ ਹੋ ਗਏ। ਅਧਿਕਾਰੀਆਂ ਨੇ ਦਸਿਆ ਕਿ ਕੁੱਝ ਹੋਰ ਲੋਕਾਂ ਦੇ ਮਕਾਨਾਂ ਦੇ ਮਲਬੇ ਵਿਚ ਦਬੇ ਹੋਣ ਦਾ ਖ਼ਦਸ਼ਾ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਮੁੱਖ ਮੰਤਰੀ ਯੋਗੀ ਅਦਿਤਿਆਨਾਥ  ਨੇ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਜ਼ਖ਼ਮੀਆਂ ਦੇ ਫ਼ੌਰੀ ਇਲਾਜ ਦੇ ਹੁਕਮ ਦਿਤੇ। ਸਰਕਾਰੀ ਬੁਲਾਰੇ ਨੇ ਦਸਿਆ ਕਿ ਇਹ ਧਮਾਕਾ ਕਲੀਅਰ ਮੰਸੂਰੀ ਦੀ ਦੁਕਾਨ ਵਿਚ ਹੋਇਆ।

ਮੰਸੂਰੀ ਦੀ ਵੀ ਧਮਾਕੇ ਵਿਚ ਮੌਤ ਹੋ ਗਈ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਮੰਸੂਰੀ ਨਾਜਾਇਜ਼ ਪਟਾਕੇ ਬਣਾਉਂਦਾ ਸੀ। ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਚਾਰ ਮ੍ਰਿਤਕਾਂ ਦੀ ਪਛਾਣ ਹੋ ਚੁਕੀ ਹੈ ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਹਾਲੇ ਤਕ ਕਿਸੇ ਦੀ ਪਛਾਣ ਨਹੀਂ ਹੋਈ ਅਤੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੇ ਹਨ। ਪੁਲਿਸ ਅਧਿਕਾਰੀ ਰਾਜੇਸ਼ ਐਸ ਨੇ ਦਸਿਆ ਕਿ ਚੌਰੀ ਪੁਲਿਸ ਸਟੇਸ਼ਨ ਇੰਚਾਰਜ ਅਜੇ ਕੁਮਾਰ ਸਿੰਘ ਅਤੇ ਚੌਕੀ ਇੰਚਾਰਜ ਪ੍ਰਮੋਦ ਕੁਮਾਰ ਵਰਮਾ ਨੂੰ ਮੁਅੱਤਲ ਕਰ ਦਿਤਾ ਗਿਆ ਹੈ। (ਏਜੰਸੀ)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement