ਦਿੱਲੀ ਹਿੰਸਾ ਮਾਮਲੇ ’ਚ ਅੱਜ ਰਾਤ 9 ਹੋਰ ਨੌਜਵਾਨ ਹੋਣਗੇ ਰਿਹਾਅ - ਸਿਰਸਾ
Published : Feb 24, 2021, 7:52 pm IST
Updated : Feb 24, 2021, 7:52 pm IST
SHARE ARTICLE
Manjinder singh Sirsa
Manjinder singh Sirsa

ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨੀ ਅੰਦੋਲਨ ਦੀ ਛਵੀ ਨੂੰ ਖ਼ਰਾਬ ਕਰਨ ਦੇ ਲਈ ਨੌਜਵਾਨਾਂ ਉੱਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ ।

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅੱਜ ਰਾਤ 9 ਹੋਰ ਨੌਜਵਾਨ ਜੋ 26 ਜਨਵਰੀ ਦੀ ਕਥਿਤ ਹਿੰਸਾ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਸਨ, ਉਹ ਜੇਲ੍ਹ ’ਚੋਂ ਰਿਹਾਅ ਹੋ ਰਹੇ ਹਨ । ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਥੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ 

 

ਜ਼ਮਾਨਤਾਂ 'ਤੇ ਰਿਹਾਅ ਕਰਵਾਉਣ Manjinder singh sirsaManjinder singh sirsaਲਈ ਕੰਮ ਕਰ ਰਹੀ ਹੈ, ਉਥੇ ਕਮੇਟੀ ਉਹਨਾਂ ਲੋਕਾਂ ਦੀਆਂ ਅਗਾਉਂ ਜ਼ਮਾਨਤਾਂ ਵੀ ਕਰਵਾ ਰਹੀ ਹੈ,ਜਿਨ੍ਹਾਂ ਖਿਲਾਫ ਦਿੱਲੀ ਪੁਲਿਸ ਨੇ ਨੋਟਿਸ ਕੱਢੇ ਹਨ ਜਾਂ ਕੇਸ ਦਰਜ ਕੀਤੇ ਹਨ ਜਦਕਿ ਇਨ੍ਹਾਂ ਦਾ 26 ਜਨਵਰੀ ਦੀ ਕਥਿਤ ਹਿੰਸਾ ਨਾਲ ਕੋਈ ਸੰਬੰਧ ਨਹੀਂ ਹੈ । ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨੀ ਅੰਦੋਲਨ ਦੀ ਛਵੀ ਨੂੰ ਖ਼ਰਾਬ ਕਰਨ ਦੇ ਲਈ ਨੌਜਵਾਨਾਂ ਉੱਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ ।

Manjinder Singh Sirsa Manjinder Singh Sirsaਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਿਸਾਨੀ ਅੰਦੋਲਨ ਦੀ ਸ਼ੁਰੂ ਤੋਂ ਹੀ ਡਟ ਕੇ ਹਮਾਇਤ ਕੀਤੀ ਜਾ ਰਹੀ ਹੈ । ਛੱਬੀ ਜਨਵਰੀ ਵਾਲੀ ਘਟਨਾ ਵਾਪਰਨ ਤੋਂ ਬਾਅਦ ਹੀ ਮਨਜਿੰਦਰ ਸਿਰਸਾ ਨੇ ਐਲਾਨ ਕੀਤਾ ਸੀ ਕਿ ਜੋ ਵੀ ਨਿਰਦੋਸ਼ ਦੌਰਾਨ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ । ੳਨ੍ਹਾਂ ਦੀ  ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਯਤਨ ਕਰੇਗੀ । 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement