ਫਿਰ ਵਧਣ ਲੱਗਾ ਕੋਰੋਨਾ ਦਾ ਰੌਲਾ, ਕੇਂਦਰੀ ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
Published : Feb 24, 2021, 5:05 pm IST
Updated : Feb 24, 2021, 5:54 pm IST
SHARE ARTICLE
Corona virus,
Corona virus,

ਪੰਜਾਬ ਸਮੇਤ 10 ਸੂਬਿਆਂ ਲਈ ਜਾਰੀ ਕੀਤੀਆਂ ਹਦਾਇਤਾਂ

ਨਵੀਂ ਦਿੱਲੀ : ਕਰੋਨਾ ਦੇ ਵਧਦੇ ਕੇਸਾਂ ਨੇ ਪਿਛਲੇ ਸਾਲ ਦੇ ਫਰਵਰੀ-ਮਾਰਚ ਮਹੀਨਿਆਂ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ ਜਦੋਂ ਕੋਨੋਨਾ ਦੇ ਵਧਦੇ ਕੇਸਾਂ ਦੀਆਂ ਖਬਰਾਂ ਦੀਆਂ ਸੁਰਖੀਆਂ ਨੇ ਲੋਕਾਂ ਦੇ ਨੱਕ ਵਿਚ ਦੰਮ ਕਰ ਦਿੱਤਾ ਸੀ। ਉਸ ਸਮੇਂ ਚੀਨ ਸਮੇਤ ਦੁਨੀਆ ਭਰ ਦੇ ਦੇਸ਼ਾਂ ਤੋਂ ਬਾਅਦ ਕੋਰੋਨਾ ਦੀ ਭਾਰਤ ਵਿਚ ਆਮ ਦੇ ਚਰਚੇ ਸਨ। ਹੁਣ ਮਾਰਚ ਮਹੀਨਾ ਨੇੜੇ ਆਉਂਦਿਆਂ ਹੀ ਇਕ ਵਾਰ ਫਿਰ ਪਿਛਲੇ ਸਾਲ 2020 ਵਾਲੇ ਹਾਲਾਤ ਯਾਦ ਆਉਣ ਲੱਗੇ ਹਨ।

CoronaCorona

ਵਧਦੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਭਾਰਤ ਸਰਕਾਰ ਦਾ ਸਿਹਤ ਮੰਤਰਾਲਾ ਚੌਕਸ ਹੋ ਗਿਆ ਹੈ। ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਦੇਸ਼ ਭਰ ਦੇ 10 ਸੂਬਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਸੂਬਿਆਂ ਵਿਚ ਪੰਜਾਬ ਵੀ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰਾਲੇ ਨੇ  10 ਰਾਜਾਂ ਵਿਚ ਹਾਈ ਲੈਵਲ ਮਲਟੀ ਡਿਸੀਪਲੀਨਰੀ ਟੀਮਾਂ ਭੇਜੀਆਂ ਹਨ। ਇਹ ਰਾਜ ਮਹਾਰਾਸ਼ਟਰ, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ ਤੇ ਜੰਮੂ ਕਸ਼ਮੀਰ ਹਨ।

Corona virusCorona virus

ਇਸ ਉੱਚ ਪੱਧਰੀ ਟੀਮ ਵਿੱਚ ਤਿੰਨ ਮੈਂਬਰ ਹੋਣਗੇ ਤੇ ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀ ਹੋਣਗੇ। ਇਸ ਟੀਮ ਦੀ ਅਗਵਾਈ ਸੰਯੁਕਤ ਸਕੱਤਰ ਪੱਧਰ ਦੇ ਅਧਿਕਾਰੀ ਕਰਨਗੇ। ਇਹ ਟੀਮ ਸਿਰਫ ਇਹ ਨਹੀਂ ਪਤਾ ਕਰੇਗੀ ਕਿ ਇਨ੍ਹਾਂ ਰਾਜਾਂ ਵਿੱਚ ਕੇਸ ਕਿਉਂ ਵੱਧ ਰਹੇ ਹਨ। ਸਗੋਂ ਇਹ ਇਸ ਗੱਲ 'ਤੇ ਵੀ ਕੰਮ ਕਰੇਗਾ ਕਿ ਰਾਜ ਦੇ ਅਧਿਕਾਰੀਆਂ ਤੇ ਸਿਹਤ ਅਧਿਕਾਰੀਆਂ ਨਾਲ ਕੇਸ ਕਿਵੇਂ ਘਟ ਕੀਤੇ ਜਾਣ, ਇਸ 'ਤੇ ਗੱਲ ਕਰਨੇ ਹਨ।

Corona Corona

ਇਸ ਤੋਂ ਇਲਾਵਾ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨਾਲ ਉਭਰਦੀ ਸਥਿਤੀ ਦੀ ਬਾਕਾਇਦਾ ਸਮੀਖਿਆ ਕਰਨ ਦੀ ਸਲਾਹ ਦਿੱਤੀ ਗਈ ਹੈ। ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕੋਵਿਡ ਪ੍ਰਬੰਧਨ ਵਿੱਚ ਹੁਣ ਤੱਕ ਕੀਤੇ ਗਏ ਕੰਮ ਨੂੰ ਨੁਕਸਾਨ ਨਾ ਪਹੁੰਚੇ। ਕੇਂਦਰ ਨੇ ਮਹਾਰਾਸ਼ਟਰ, ਕੇਰਲ, ਛੱਤੀਸਗੜ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਇਹ ਵੀ ਲਿਖਿਆ ਹੈ ਕਿ ਰਾਜ ਵਿੱਚ ਕੋਰੋਨਾ ਦੀ ਲਾਗ ਦੇ ਮਾਮਲੇ ਵੱਧ ਰਹੇ ਹਨ। ਖ਼ਾਸਕਰ ਕੁਝ ਜ਼ਿਲ੍ਹਿਆਂ ਵਿੱਚ, ਸਕਾਰਾਤਮਕ ਦਰ ਵੱਧ ਰਹੀ ਹੈ, ਜਦਕਿ ਟੈਸਟ ਵਿੱਚ ਵੀ ਕਮੀ ਆਈ ਹੈ।

corona vaccinecorona vaccine

ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਇਨ੍ਹਾਂ ਰਾਜਾਂ ਨੂੰ ਕੋਰੋਨਾ ਸੰਚਾਰ ਨੂੰ ਤੋੜਨ ਲਈ ਤੇਜ਼ੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਹੈ। ਖ਼ਾਸਕਰ ਜਦੋਂ ਕੋਰੋਨਾ ਦੇ ਦੋ ਨਵੇਂ ਵੇਰੀਅੰਟ ਮਿਲ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਰਾਜਾਂ ਨੂੰ ਮਾਮਲਿਆਂ ਨੂੰ ਵੱਧਣ ਤੋਂ ਰੋਕਣ ਲਈ ਵੱਧ ਤੋਂ ਵੱਧ ਟੈਸਟ ਕਰਨ ਦੀ ਸਲਾਹ ਦਿੱਤੀ ਗਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement