5 ਸੂਬਿਆਂ ਦੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਅਹਿਮ ਬੈਠਕ
Published : Feb 24, 2021, 8:44 am IST
Updated : Feb 24, 2021, 8:46 am IST
SHARE ARTICLE
elections
elections

ਬੈਠਕ ਵਿੱਚ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਪੁਡੂਚੇਰੀ ਅਤੇ ਕੇਰਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।

ਨਵੀਂ ਦਿੱਲੀ- ਅੱਜ ਦੇਸ਼ ਦੇ ਪੰਜ ਰਾਜਾਂ ਵਿਚ ਅਪ੍ਰੈਲ ਮਈ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀ ਅਹਿਮ ਬੈਠਕ ਕੀਤੀ ਜਾਵੇਗੀ। ਦੱਸ ਦੇਈਏ ਕਿ ਇਹ ਬੈਠਕ ਚੋਣਾਂ ਦੀਆਂ ਤਰੀਕਾਂ ਦਾ ਫ਼ੈਸਲਾ ਕਰਨ ਲਈ ਰੱਖੀ ਗਈ ਹੈ। ਅੱਜ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਨੂੰ ਅੰਤਮ ਰੂਪ ਦਿੱਤਾ ਜਾ ਸਕਦਾ ਹੈ। ਚੋਣ ਕਮਿਸ਼ਨ ਦੀ ਇਹ ਅਹਿਮ ਮੀਟਿੰਗ ਸਵੇਰੇ 11 ਵਜੇ ਹੋਵੇਗੀ। 

meetingmeeting

5 ਸੂਬਿਆਂ 'ਚ ਤਰੀਕਾਂ ਦਾ ਹੋ ਸਕਦਾ ਹੈ ਫ਼ੈਸਲਾ
ਮੰਨਿਆ ਜਾ ਰਿਹਾ ਹੈ ਕਿ ਬੈਠਕ ਵਿੱਚ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਪੁਡੂਚੇਰੀ ਅਤੇ ਕੇਰਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।

ਮਿਲੀ ਜਾਣਕਾਰੀ ਦੇ ਮੁਤਾਬਿਕ  ਵਿਧਾਨ ਸਭਾ ਚੋਣਾਂ ਅਪ੍ਰੈਲ-ਮਈ ਤੱਕ ਪੂਰੀਆਂ ਹੋ ਜਾਣਗੀਆਂ। ਚੋਣ ਕਮਿਸ਼ਨ ਨੇ ਚਾਰ ਰਾਜਾਂ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਕੇਰਲ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ ਲਈ ਰੋਡ-ਮੈਪ ਵੀ ਤਿਆਰ ਕੀਤਾ ਗਿਆ ਹੈ। ਇਸ ਬੈਠਕ ਵਿਚ ਪੁਲਿਸ ਅਤੇ ਸੀਆਰਪੀਐਫ ਦੇ ਬੰਦੋਬਸਤ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement