ਬਾਰਡਰਾਂ 'ਤੇ ਲੱਗੇ ਪੋਸਟਰਾਂ ਬਾਰੇ ਦਿੱਲੀ ਪੁਲਿਸ ਨੇ ਦਿੱਤੀ ਸਫ਼ਾਈ
Published : Feb 24, 2021, 11:59 am IST
Updated : Feb 24, 2021, 11:59 am IST
SHARE ARTICLE
delhi police
delhi police

ਦਿੱਲੀ ਪੁਲਿਸ ਨੇ ਕਿਹਾ ਕਿ ਕਿਸਾਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। 

ਨਵੀਂ ਦਿੱਲੀ : 26 ਜਨਵਰੀ ਨੂੰ ਹੋਈ ਦਿੱਲੀ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਕਾਫ਼ੀ ਅਲਰਟ ਹੈ।  ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੁਧ ਪ੍ਰਰਦਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਰਾਸ਼ਟਰੀ ਰਾਜਧਾਨੀ ਦੇ ਟਿਕਰੀ ਬਾਰਡਰ ਸਥਿਤੀ ਪ੍ਰਦਰਸ਼ਨ ਸਥਾਨਾਂ ’ਤੇ ਦਿੱਲੀ ਪੁਲਿਸ ਵੱਲੋਂ ਲਗਾਏ ਗਏ ਕਥਿਤ ਚਿਤਾਵਨੀ ਵਾਲੇ ਪੋਸਟਰਾਂ ’ਤੇ ਬੀਤੇ ਦਿਨੀ ਇਤਰਾਜ਼ ਪ੍ਰਗਟਾਇਆ ਹੈ। ਦਿੱਲੀ ਪੁਲਿਸ ਨੇ ਅੱਜ ਕਿਹਾ ਕਿ 26 ਜਨਵਰੀ ਨੂੰ ਦਿੱਲੀ ਬਾਰਡਰ 'ਤੇ ਇਕ ਚਿਤਾਵਨੀ ਪੋਸਟਰ ਲਗਾਇਆ ਗਿਆ ਸੀ। ਇਸੇ ਤਰ੍ਹਾਂ ਦੇ ਪੋਸਟਰ 8-10 ਦਿਨ ਪਹਿਲਾਂ ਲਗਾਏ ਗਏ ਸਨ। ਦਿੱਲੀ ਪੁਲਿਸ ਨੇ ਕਿਹਾ ਕਿ ਕਿਸਾਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। 

delhi policedelhi police

ਦੱਸਣਯੋਗ ਹੈ ਕਿ ਬੀਤੇ ਦਿਨੀ ਪੁਲਿਸ ਨੇ ਹਾਲਾਂਕਿ ਦਾਅਵਾ ਕੀਤਾ ਹੈ ਕਿ ਇਹ ਪੋਸਟਰ ਨਵੇਂ ਨਹੀਂ ਹਨ ਅਤੇ ਇਨ੍ਹਾਂ ’ਚ ਪ੍ਰਦਰਸ਼ਨਕਾਰੀਆਂ ਨੂੰ ਸਿਰਫ਼ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। 

ਸੰਯੁਕਤ ਕਿਸਾਨ ਮੋਰਚਾ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਪੁਲਿਸ ਦੇ ਕਦਮ ਦਾ ਵਿਰੋਧ ਕਰਦਾ ਹੈ ਕਿਉਂਕਿ ਪ੍ਰਦਰਸ਼ਨਕਾਰੀ ਅਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰ ਰਹੇ ਹਨ ਅਤੇ ਕਿਸਾਨਾਂ ਤੋਂ ਸ਼ਾਂਤੀਪੂਰਣ ਅਪਣਾ ਪ੍ਰਦਰਸ਼ਨ ਜਾਰੀ ਰਖਣ ਦੀ ਅਪੀਲ ਕੀਤੀ। ਮੋਰਚੇ ਨੇ ਇਕ ਬਿਆਨ ਵਿਚ ਕਿਹਾ, ‘‘ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਦੇ ਪ੍ਰਦਰਸ਼ਨ ਸਥਲ ’ਤੇ ਕੁਝ ਪੋਸਟਰ ਲਗਾਏ ਹਨ ਜਿਨ੍ਹਾਂ ਵਿਚ ਕਿਸਾਨਾਂ ਨੂੰ ਚਿਤਾਵਨੀ ਦਿਤੀ ਗਏ ਹੈ ਕਿ ਉਨ੍ਹਾਂ ਨੂੰ ਇਹ ਇਲਾਕਾ ਖ਼ਾਲੀ ਕਰਨਾ ਹੋਵੇਗਾ। ਇਹ ਪੋਸਟਰ ਗ਼ਲਤ ਹਨ ਕਿਉਂਕਿ ਕਿਸਾਨ ਅਪਣੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਾਂਤੀਪੂਰਣ ਪ੍ਰਦਰਸ਼ਨ ਕਰ ਰਹੇ ਹਨ।’’ ਬਿਆਨ ਵਿਚ ਕਿਹਾ ਗਿਆ, ‘‘ਅਸੀਂ ਇਸ ਤਰ੍ਹਾਂ ਦੀਆਂ ਧਮਕੀਆਂ ਅਤੇ ਚਿਤਾਵਨੀਆਂ ਰਾਹੀਂ ਪ੍ਰਦਰਸ਼ਨ ਖ਼ਤਮ ਕਰਨ ਦੀਆਂ ਸਾਜ਼ਸ਼ਾਂ ਦਾ ਵਿਰੋਧ ਕਰਾਂਗੇ।’’ 

Farmers ProtestFarmers Protest

ਪੋਸਟਰ ਵਿਚ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਇਲਾਕਾ ਖ਼ਾਲੀ ਕਰਨ ਲਈ ਕੋਈ ਸਮੇਂ ਸੀਮਾ ਨਹੀਂ ਦਿਤੀ ਹੈ। ਦੂਜੇ ਪਾਸੇ, ਦਿੱਲੀ ਪੁਲਿਸ ਨੇ ਇਸ ਨੂੰ ਸਾਧਾਰਣ ਪ੍ਰਕਿਰਿਆ ਦਸ ਰਹੀ ਹੈ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਪ੍ਰਦਰਸ਼ਨ ਸ਼ੁਰੂ ਹੋਣ ’ਤੇ ਸਰਹੱਦੀ ਇਲਾਕਿਆਂ ਵਿਚ ਇਹ ਪੋਸਟਰ ਲਗਾਏ ਗਏ ਸਨ। ਇਹ ਇਕ ਨਿਯਮਤ ਕਵਾਇਦ ਹੈ। ਪੁਲਿਸ ਨੇ ਪੋਸਟਰਾਂ ਰਾਹੀਂ ਉਨ੍ਹਾਂ ਨੂੰ ਇਹ ਦਸਿਆ ਹੈ ਕਿ ਉਹ ਹਰਿਆਣਾ ਦੇ ਅਧਿਕਾਰ ਖੇਤਰ ਵਿਚ ਹਨ ਅਤੇ ਉਨ੍ਹਾਂ ਨੂੰ ਗ਼ੈਰ ਕਾਨੂੰਨੀ ਢੰਗ ਰਾਹੀਂ ਰਾਸ਼ਟਰੀ ਰਾਜਧਾਨੀ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।’’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement