ਮੇਰੇ ਪਿਤਾ ਵਿਰੁਧ ਸਾਜ਼ਿਸ਼ ਰਚ ਰਹੀ ਹੈ ਭਾਜਪਾ : ਤੇਜਸਵੀ ਯਾਦਵ
Published : Mar 24, 2018, 3:34 pm IST
Updated : Mar 24, 2018, 3:34 pm IST
SHARE ARTICLE
Tejashwi Yadav
Tejashwi Yadav

ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਚਾਰਾ ਘੁਟਾਲੇ ਦੇ ਚੌਥੇ ਮਾਮਲੇ 'ਚ ਆਰ.ਜੇ.ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਸੱਤ-ਸੱਤ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ...

ਪਟਨਾ : ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਚਾਰਾ ਘੁਟਾਲੇ ਦੇ ਚੌਥੇ ਮਾਮਲੇ 'ਚ ਆਰ.ਜੇ.ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਸੱਤ-ਸੱਤ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਬੇਟੇ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਕਿਹਾ ਕਿ ਉਹ ਇਸ ਫ਼ੈਸਲੇ ਦੇ ਵਿਰੁਧ ਹਾਈ ਕੋਰਟ 'ਚ ਅਪੀਲ ਕਰਨਗੇ। ਤੇਜਸਵੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਦੀ ਜਾਨ ਨੂੰ ਖਤਰਾ ਹੈ ਅਤੇ ਆਰ.ਜੇ.ਡੀ. ਪ੍ਰਧਾਨ ਦੇ ਵਿਰੁਧ ਸਾਜਿਸ਼ ਰਚੀ ਜਾ ਰਹੀ ਹੈ। 

tejaswi yadavtejaswi yadav

ਪਟਨਾ 'ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤੇਜਸਵੀ ਨੇ ਕਿਹਾ ਕਿ ਅਸੀਂ ਇਸ ਫ਼ੈਸਲੇ ਨੂੰ ਹਾਈ ਕੋਰਟ 'ਚ ਚੁਣੌਤੀ ਦੇਵਾਂਗੇ ਅਤੇ ਚਾਰਾਂ ਫ਼ੈਸਲਿਆਂ ਨੂੰ ਪੜਨ ਦੇ ਬਾਅਦ ਇਸ ਤੇ ਕਾਨੂੰਨੀ ਕਾਰਵਾਈ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੈਨੂੰ ਸ਼ੱਕ ਹੈ ਕਿ ਹੁਣ ਲਾਲੂ ਜੀ ਦੀ ਜਾਨ ਨੂੰ ਖਤਰਾ ਹੈ ਅਤੇ ਭਾਜਪਾ ਇਸ ਦੀ ਸਾਜਿਸ਼ ਰਚ ਰਹੀ ਹੈ। ਸੀ.ਬੀ.ਆਈ. ਅਦਾਲਤ ਦੇ ਫ਼ੈਸਲੇ ਤੋਂ ਬਾਅਦ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਅਪਣੀ ਪ੍ਰਕਿਰਿਆ 'ਚ ਕਿਹਾ ਕਿ ਕਾਨੂੰਨ ਅਪਣਾ ਕੰਮ ਕਰਦਾ ਹੈ ਅਤੇ ਮੈਂ ਇਸ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਇਹ ਕਿਸੇ ਪਾਰਟੀ ਦਾ ਫ਼ੈਸਲਾ ਨਹੀਂ ਹੈ, ਜੈਸੀ ਕਰਨੀ ਵੈਸੀ ਭਰਨੀ। 

giriraj singh giriraj singh

ਦਸਣਾ ਚਾਹੁੰਦੇ ਹਾਂ ਕਿ ਆਰ.ਜੇ.ਡੀ. ਦੇ ਰਾਸ਼ਟਰੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਨਾਲ ਜੁੜੇ ਚੌਥੇ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ 7-7 ਸਾਲ ਦੀ ਸਜ਼ਾ ਸੁਣਾਈ ਹੈ। ਇਸ ਨਾਲ ਹੀ ਲਾਲੂ 'ਤੇ 60 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਹਾਲਾਂਕਿ ਸਜ਼ਾ 'ਤੇ ਸਸਪੇਂਸ ਬਣਿਆ ਹੋਇਆ ਹੈ ਕਿ ਇਹ ਸਜ਼ਾ ਇਕੱਠੀ ਕੱਟਣੀ ਹੋਵੇਗੀ ਜਾਂ ਵੱਖ-ਵੱਖ। ਵਕੀਲਾਂ ਦਾ ਕਹਿਣਾ ਹੈ ਕਿ ਫ਼ੈਸਲੇ ਦੀ ਕਾਪੀ ਮਿਲਣ ਤੋਂ ਬਾਅਦ ਹੀ ਇਹ ਸਾਫ ਹੋ ਸਕੇਗਾ। ਇਸ ਨਾਲ ਹੀ ਦੁਮਕਾ ਕੋਸ਼ਾਗਾਰ ਤੋਂ 3.13 ਕਰੋੜ ਰੁਪਏ ਦੀ ਗ਼ੈਰ ਨਿਕਾਸੀ ਨਾਲ ਜੁੜੇ ਮਾਮਲੇ 'ਚ ਲਾਲੂ ਨੂੰ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਦੋਸ਼ੀ ਕਰਾਰ ਦਿਤਾ ਸੀ।

Location: India, Bihar, Muzaffarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement