ਮੀਡੀਆ ਮਾਮਲਾ
Published : Mar 24, 2018, 3:33 am IST
Updated : Mar 24, 2018, 3:33 am IST
SHARE ARTICLE
Delhi High Court
Delhi High Court

ਕਾਰਤੀ ਚਿਦੰਬਰਮ ਨੂੰ ਮਿਲੀ ਜ਼ਮਾਨਤ

ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਦਿੱਲੀ ਹਾਈ ਕੋਰਟ ਨੇ ਰਾਹਤ ਦਿੰਦਿਆਂ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਸੀਬੀਆਈ ਨੇ 28 ਫ਼ਰਵਰੀ ਨੂੰ ਬਰਤਾਨੀਆ ਤੋਂ ਵਾਪਸ ਆਉਣ 'ਤੇ ਕਾਰਤੀ ਚਿਦੰਬਰਮ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਮਾਮਲੇ ਵਿਚ ਉਸ ਦੀ 12 ਦਿਨਾ ਨਿਆਂਇਕ ਹਿਰਾਸਤ ਕਲ ਖ਼ਤਮ ਹੋਣ ਵਾਲੀ ਸੀ। ਅਦਾਲਤ ਨੇ ਕਾਰਤੀ ਨੂੰ 10 ਲੱਖ ਰੁਪਏ ਦਾ ਇਕ ਜ਼ਮਾਨਤਦਾਰ ਦੇਣ ਦਾ ਹੁਕਮ ਦਿਤਾ ਅਤੇ ਉਨ੍ਹਾਂ 'ਤੇ ਦੇਸ਼ ਤੋਂ ਬਾਹਰ ਜਾਣ ਦੀ ਸਥਿਤੀ ਵਿਚ ਸੀਬੀਆਈ ਤੋਂ ਪਹਿਲਾਂ ਇਜਾਜ਼ਤ ਲੈਣ ਦੀ ਸ਼ਰਤ ਲਗਾਈ ਹੈ। ਕਾਰਤੀ ਦੇ ਵਕੀਲ ਨੇ ਅਦਾਲਤ ਨੂੰ ਦਸਿਆ ਸੀ ਕਿ ਉਨ੍ਹਾਂ ਦਾ ਪਾਸਪੋਰਟ ਪਹਿਲਾਂ ਤੋਂ ਹੀ ਅਧਿਕਾਰੀਆਂ ਕੋਲ ਜਮ੍ਹਾਂ ਹੈ। ਅਦਾਲਤ ਨੇ ਕਿਹਾ ਕਿ ਜ਼ਮਾਨਤ 'ਤੇ ਰਹਿੰਦੇ ਹੋਏ ਕਾਰਤੀ ਇਸ ਮਾਮਲੇ ਵਿਚ ਕਿਸੇ ਸਬੂਤ ਨਾਲ ਛੇੜਛਾੜ ਨਾ ਕਰੇ। 

Karti ChidambramKarti Chidambram

ਸੀਬੀਆਈ ਨੇ ਇਸ ਆਧਾਰ 'ਤੇ ਕਾਰਤੀ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ ਕਿ ਉਹ ਇਸ ਮਾਮਲੇ ਵਿਚ ਪਹਿਲਾਂ ਹੀ ਕਈ ਸਬੂਤ ਨਸ਼ਟ ਕਰ ਚੁਕਾ ਹੈ ਅਤੇ ਉਹ ਪ੍ਰਭਾਵਸ਼ਾਲੀ ਵਿਅਕਤੀ ਹੈ ਜਦਕਿ ਕਾਰਤੀ ਦੇ ਵਕੀਲ ਨੇ ਇਹ ਦਲੀਲ ਦਿਤੀ ਸੀ ਕਿ ਉਨ੍ਹਾਂ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੋਈ ਮਾਮਲਾ ਨਹੀਂ ਬਣਦਾ ਕਿਉਂਕਿ ਸੀਬੀਆਈ ਨੇ ਨਾ ਤਾਂ ਕਿਸੇ ਅਧਿਕਾਰੀ ਤੋਂ ਪੁੱਛ-ਪੜਤਾਲ ਕੀਤੀ ਅਤੇ ਨਾ ਹੀ ਇਸ ਮਾਮਲੇ ਵਿਚ ਉਨ੍ਹਾਂ ਨੂੰ ਦੋਸ਼ੀ ਬਣਾਇਆ। ਕਾਰਤੀ ਦੇ ਵਕੀਲ ਨੇ ਸਬੂਤਾਂ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਅਤੇ ਕਿਹਾ ਸੀ ਕਿ ਜਦ ਸੀਬੀਆਈ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਹੋਰ ਪੁੱਛ-ਪੜਤਾਲ ਕਰਨ ਦੀ ਅਪੀਲ ਨਹੀਂ ਕੀਤੀ ਤਾਂ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਕਿਉਂ ਰਖਿਆ ਜਾਣਾ ਚਾਹੀਦਾ ਹੈ। ਸੀਬੀਆਈ ਨੇ ਸ਼ੁਰੂ ਵਿਚ ਦੋਸ਼ ਲਾਇਆ ਸੀ ਕਿ ਕਾਰਤੀ ਨੂੰ ਆਈਐਨਐਕਸ ਮੀਡੀਆ ਨੂੰ ਬੋਰਡ ਦੀ ਮਨਜ਼ੂਰੀ ਦਿਵਾਉਣ ਦੇ ਬਦਲੇ ਰਿਸ਼ਵਤ ਦੇ ਰੂਪ ਵਿਚ 10 ਲੱਖ ਰੁਪਏ ਮਿਲੇ ਸਨ।    (ਪੀ.ਟੀ.ਆਈ.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement