ਅਨੰਤਨਾਗ ਸੀਟ ਤੋਂ ਚੋਣ ਲੜੇਗੀ ਮਹਿਬੂਬਾ ਮੁਫ਼ਤੀ
Published : Mar 24, 2019, 9:11 pm IST
Updated : Mar 24, 2019, 9:11 pm IST
SHARE ARTICLE
Mehbooba Mufti
Mehbooba Mufti

ਜੰਮੂ ਤੇ ਉਧਮਪੁਰ ਸੰਸਦੀ ਸੀਟ ਤੋਂ ਉਮੀਦਵਾਰ ਨਾ ਉਤਾਰਨ ਦਾ ਫ਼ੈਸਲਾ ਕੀਤਾ

ਸ੍ਰੀਨਗਰ : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਮੁਖੀ ਮਹਿਬੂਬਾ ਮੁਫ਼ਤੀ ਅਨੰਤਨਾਗ ਸੀਟ ਤੋਂ ਲੋਕ ਸਭਾ ਚੋਣ ਲੜਣਗੀਆਂ। ਇਸ ਦੇ ਨਾਲ ਹੀ ਪਾਰਟੀ ਨੇ ਜੰਮੂ ਤੇ ਉਧਮਪੁਰ ਸੰਸਦੀ ਸੀਟ ਤੋਂ ਉਮੀਦਵਾਰ ਨਾ ਉਤਾਰਨ ਦਾ ਫ਼ੈਸਲਾ ਕੀਤਾ ਹੈ।

ਮਹਿਬੂਬਾ ਮੁਫ਼ਤੀ ਨੇ ਕਿਹਾ, "ਮੈਂ ਅਨੰਤਨਾਗ ਤੋਂ ਚੋਣ ਲੜਾਂਗੀ। ਸੂਬੇ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਪੀਡੀਪੀ ਜੰਮੂ ਅਤੇ ਉਧਮਪੁਰ ਤੋਂ ਆਪਣੇ ਉਮੀਦਵਾਰ ਨਹੀਂ ਉਤਾਰੇਗੀ। ਅਜਿਹਾ ਕਰਨ ਨਾਲ ਧਰਮ ਨਿਰਪੇਖ ਵੋਟਾਂ ਨਹੀਂ ਵੰਡੀਆਂ ਜਾਣਗੀਆਂ। ਲੱਦਾਖ 'ਤੇ ਹਾਲੇ ਵੀ ਫ਼ੈਸਲਾ ਲੈਣਾ ਬਾਕੀ ਹੈ।" ਜੰਮੂ-ਕਸ਼ਮੀਰ 'ਚ ਲੋਕ ਸਭਾ ਦੀਆਂ 6 ਸੀਟਾਂ ਹਨ।

ਇਸ ਤੋਂ ਪਹਿਲਾਂ ਬੀਤੀ 20 ਮਾਰਚ ਨੂੰ ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਨੇ ਲੋਕ ਸਭਾ ਚੋਣ ਲਈ ਆਪਣੇ ਗਠਜੋੜ ਦਾ ਐਲਾਨ ਕੀਤਾ ਸੀ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement